Khetibadi

ਪੰਜਾਬ ਵਿੱਚ ਕਿਸਾਨ ਪੱਖੀ ਨੀਤੀ ਲਾਗੂ ਕਰਵਾਉਣ ਲਈ ਤੇ ਹੋਰ ਕਿਸਾਨੀ ਮੰਗਾਂ ਲਈ ਲਾਇਆ ਧਰਨਾ

Protest for the implementation of pro-farmer agriculture policy in Punjab and for other farmers' demands in derabasi in mohali

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਦੇ ਨਿਰਦੇਸ਼ ਅਨੁਸਾਰ ਪੰਜਾਬ ਵਿੱਚ ਕਿਸਾਨ ਪੱਖੀ ਨੀਤੀ ਲਾਗੂ ਕਰਵਾਉਣ ਲਈ ਤੇ ਹੋਰ ਕਿਸਾਨੀ ਮੰਗਾਂ ਲਈ 6 ਫਰਵਰੀ ਤੋਂ 10 ਫਰਵਰੀ ਤੱਕ ਜ਼ਿਲ੍ਹਾ ਹੈਡਕੁਆਰਟਰਾਂ ਤੇ ਧਰਨੇ ਚੱਲ ਰਹੇ ਹਨ।  ਉਸਦੇ ਸਬੰਧੀ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਬਲਾਕ ਡੇਰਾਬੱਸੀ ਦੇ ਪ੍ਰਧਾਨ ਲਖਵਿੰਦਰ ਸਿੰਘ ਹੈਪੀ ਮਲਕਪੁਰ ਦੀ ਰਹਿਨੁਮਾਈ ਹੇਠ ਅੱਜ ਡੇਰਾਬੱਸੀ ਐਸ਼ ਡੀ ਐਮ ਦਫਤਰ ਅੱਗੇ ਧਰਨਾ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਜਥੇਬੰਦੀ ਦੇ ਆਗੂ ਸਾਹਿਬਾਨ ਤੇ ਇਲਾਕੇ ਦੇ ਕਿਸਾਨ ਮਜ਼ਦੂਰ ਵੀਰ ਹਾਜ਼ਰ ਹੋਏ ਤੇ ਬਾਅਦ ਵਿੱਚ ਪੰਜਾਬ ਸਰਕਾਰ ਦੇ ਨਾਮ ਐਸ਼ ਡੀ ਐਮ ਡੇਰਾਬੱਸੀ ਨੂੰ ਮੰਗ ਪੱਤਰ ਦਿੱਤਾ ਗਿਆ ।

ਧਰਨੇ ਵਿੱਚ ਪ੍ਰਧਾਨ ਲਖਵਿੰਦਰ ਸਿੰਘ ਹੈਪੀ ਮਲਕਪੁਰ ਤੋਂ ਇਲਾਵਾ ਗੁਰਭਜਨ ਸਿੰਘ ਧਰਮਗੜ੍ਹ, ਜਸਵੰਤ ਸਿੰਘ ਕੁਰਲੀ, ਧਰਵਿੰਦਰ ਸਿੰਘ ਔਲਖ ਜੋਲਾ, ਸੀਸ ਰਾਮ ਨੰਬਰਦਾਰ, ਸਤਵਿੰਦਰ ਸਿੰਘ, ਦਲਬੀਰ ਸਿੰਘ, ਅਮਰਜੀਤ ਸਿੰਘ, ਭੁਪਿੰਦਰ ਸਿੰਘ, ਅਮਨਪ੍ਰੀਤ ਸਿੰਘ, ਪਲਵਿੰਦਰ ਸਿੰਘ, ਸ਼ਿਵਦੇਵ ਸਿੰਘ,ਇਰਵਨਜੀਤ ਸਿੰਘ, ਗੁਰਚਰਨ ਸਿੰਘ, ਨਿਰਮਲ ਸਿੰਘ, ਗੁਰਸੇਵਕ ਸਿੰਘ,ਸਰਜਨ ਸਿੰਘ, ਰਵਿੰਦਰ ਸਿੰਘ, ਲਾਲੀ ਜੋਲਾ,ਦੇਵ ਸਿੰਘ, ਜਗਦੀਸ਼ ਸਿੰਘ, ਕੁਲਦੀਪ ਸਿੰਘ ਤੇ ਹੋਰ ਜਥੇਬੰਦੀ ਦੇ ਆਗੂ ਸਾਹਿਬਾਨ ਤੇ ਕਿਸਾਨ ਵੀਰ ਹਾਜ਼ਰ ਸਨ