Punjab

ਬਰਨਾਲਾ ‘ਚ ਗੈਂਗਸਟਰ ਕਾਲਾ ਧਨੌਲਾ ਦਾ ਐਨਕਾਊਂਟਰ…

Gangster Kala Dhanula's encounter in Barnala...

 ਬਰਨਾਲਾ : ਪੰਜਾਬ ਦੇ ਬਰਨਾਲਾ ‘ਚ ਬਦਨਾਮ ਗੈਂਗਸਟਰ ਕਾਲਾ ਧਨੌਲਾ ਦਾ ਪੁਲਿਸ ਨੇ ਐਨਕਾਊਂਟਰ ਕੀਤਾ ਹੈ। ਇਸ ਵਿੱਚ ਉਸਦੀ ਮੌਤ ਹੋ ਗਈ। ਇਹ ਮੁਕਾਬਲਾ ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਵੱਲੋਂ ਕੀਤਾ ਗਿਆ ਸੀ। ਗੁਰਮੀਤ ਸਿੰਘ ਮਾਨ ਉਰਫ਼ ਕਾਲਾ ਧਨੌਲਾ ਇੱਕ ਬਦਨਾਮ ਹਿਸਟਰੀਸ਼ੀਟਰ ਸੀ, ਜੋ ਇੱਕ ਕਾਂਗਰਸੀ ਆਗੂ ‘ਤੇ ਹਮਲੇ ਤੋਂ ਇਲਾਵਾ ਇਸ ਗੈਂਗਸਟਰ ‘ਤੇ 60 ਤੋਂ ਵੱਧ ਮਾਮਲੇ ਦਰਜ ਸਨ।

ਪੰਜਾਬ ਪੁਲਿਸ ਦੀ ਗੈਂਗਸਟਰ ਟਾਸਕ ਫੋਰਸ ਨੇ ਉਸ ਵੇਲੇ ਉਸ ਦਾ ਸਾਹਮਣਾ ਕੀਤਾ ਜਦੋਂ ਉਹ ਬਰਨਾਲਾ ਤੋਂ ਸੰਗਰੂਰ ਵੱਲ ਜਾ ਰਿਹਾ ਸੀ। ਜਦੋਂ ਪੁਲਿਸ ਨੇ ਉਸ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਉਸ ਨੇ ਗੋਲੀਆਂ ਚਲਾ ਦਿੱਤੀਆਂ। ਕਾਲਾ ਧਨੌਲਾ ਏ-ਕੈਟਾਗਰੀ ਦਾ ਗੈਂਗਸਟਰ ਸੀ। ਗੈਂਗਸਟਰ ਦਾ ਪੂਰਾ ਨਾਂ ਗੁਰਮੀਤ ਸਿੰਘ ਮਾਨ ਉਰਫ ਕਾਲਾ ਧਨੌਲਾ ਹੈ।

ਜਾਣਕਾਰੀ ਅਨੁਸਾਰ ਏ.ਜੀ.ਟੀ.ਐਫ ਦੀ ਟੀਮ ਧਨੌਲਾ ਨੂੰ ਫੜਨ ਲਈ ਕਈ ਦਿਨਾਂ ਤੋਂ ਜਾਲ ਵਿਛਾ ਰਹੀ ਸੀ। ਪਰ ਹਰ ਵਾਰ ਉਹ ਚਕਮਾ ਦੇ ਕੇ ਭੱਜ ਜਾਂਦਾ ਸੀ। ਟੀਮ ਨੂੰ ਐਤਵਾਰ ਸਵੇਰੇ ਸੂਚਨਾ ਮਿਲੀ ਕਿ ਗੈਂਗਸਟਰ ਕਾਲਾ ਬਰਨਾਲਾ ਦੇ ਦਿਹਾਤੀ ਖੇਤਰ ‘ਚ ਆ ਗਿਆ ਹੈ। ਸੂਚਨਾ ਦੇ ਆਧਾਰ ‘ਤੇ ਸਿਵਲ ਵਰਦੀ ‘ਚ ਅਧਿਕਾਰੀ ਪਹਿਲਾਂ ਹੀ ਤਾਇਨਾਤ ਸਨ।

ਟੀਮ ਨੇ ਜਦੋਂ ਗੈਂਗਸਟਰ ਨੂੰ ਦੇਖਿਆ ਤਾਂ ਉਸ ਨੂੰ ਰੁਕਣ ਲਈ ਕਿਹਾ। ਪਰ ਧਨੌਲਾ ਨੇ ਸਾਹਮਣੇ ਤੋਂ ਗੋਲੀ ਚਲਾਈ। ਇਸ ਤੋਂ ਬਾਅਦ ਟੀਮ ਨੇ ਜਵਾਬੀ ਕਾਰਵਾਈ ਕੀਤੀ। ਇਸ ‘ਚ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਪੁਲਿਸ ਨੇ ਵਾਰਦਾਤ ਵਾਲੀ ਥਾਂ ਤੋਂ ਮੁਲਜ਼ਮਾਂ ਦਾ ਹਥਿਆਰ ਬਰਾਮਦ ਕਰ ਲਿਆ ਹੈ। ਸਾਰੀ ਘਟਨਾ ਬਾਰੇ ਜ਼ਿਲ੍ਹਾ ਪੁਲਿਸ ਨੂੰ ਵੀ ਸੂਚਿਤ ਕਰ ਦਿੱਤਾ ਗਿਆ ਹੈ।