Punjab Religion

2 ਦਿਨ ਦੀ ਸਰਕਾਰੀ ਛੁੱਟੀ ਦਾ ਐਲਾਨ ! ਪਹਿਲੇ ਦਿਨ ਇਸ ਸ਼ਹਿਰ ‘ਚ ਦੂਜੇ ਦਿਨ ਪੂਰੇ ਪੰਜਾਬ ਵਿੱਚ !

ਬਿਉਰੋ ਰਿਪੋਰਟ : ਪੰਜਾਬ ਵਿੱਚ 2 ਦਿਨ ਦੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ । ਇੱਕ ਦਿਨ ਸਿਰਫ ਜਲੰਧਰ ਵਿੱਚ ਛੁੱਟੀ ਰਹੇਗੀ ਜਦਕਿ ਦੂਜੇ ਦਿਨ ਪੂਰੇ ਪੰਜਾਬ ਵਿੱਚ ਛੁੱਟੀ ਹੋਵੇਗੀ । ਜਲੰਧਰ ਤੋਂ ਮੈਂਬਰ ਪਾਰਲੀਮੈਂਟ ਸੁਸ਼ੀਲ ਕੁਮਾਰ ਰਿੰਕੂ ਨੇ ਦੱਸਿਆ ਕਿ ਗੁਰੂ ਰਵੀਦਾਰ ਜੀ ਦੇ 647ਵੇਂ ਪ੍ਰਕਾਸ਼ ਦਿਹਾੜੇ ਮੌਕੇ 23 ਫਰਵਰੀ ਨੂੰ ਸਜਾਈ ਜਾਣ ਵਾਲੀ ਸ਼ੋਭਾ ਯਾਤਰਾ ਦੇ ਮੱਦੇ ਨਜ਼ਰ ਜਲੰਧਰ ਸ਼ਹਿਰ ਵਿੱਚ ਸਰਕਾਰੀ ਅਤੇ ਗੈਰ ਸਰਕਾਰੀ ਵਿਦਿਅਕ ਅਦਾਰੇ ਬੰਦ ਰਹਿਣ ।

ਇਸ ਤੋਂ ਇਲਾਵਾ 24 ਫਰਵਰੀ ਨੂੰ ਗੁਰੂ ਰਵੀਦਾਸ ਜੀ ਦਾ ਪ੍ਰਕਾਸ਼ ਪੁਰਬ ਹੈ ਇਸ ਦੌਰਾਨ ਪੂਰੇ ਪੰਜਾਬ ਵਿੱਚ ਛੁੱਟੀ ਰਹੇਗੀ । ਦਰਅਸਲ ਗੁਰੂ ਰਵੀਦਾਸ ਜੀ ਦੀ ਸ਼ੋਭਾ ਯਾਤਰਾ ਲਈ ਲੋਕ ਭਾਵਨਾਵਾਂ ਦੇ ਮੱਦੇਨਜ਼ਰ ਸ਼ਹਿਰ ਵਿੱਚ ਪੂਰੇ ਦਿਨ ਛੁੱਟੀ ਦੀ ਮੰਗ ਕੀਤੀ ਜਾ ਰਹੀ ਸੀ । ਜਿਸ ਤੋਂ ਬਾਅਦ ਸੰਗਤਾਂ ਦੀ ਮੰਗ ਨੂੰ ਮਨਜ਼ੂਰ ਕਰਦੇ ਹੋਏ ਡਿਪਟੀ ਕਮਿਸ਼ਨਰ ਜਲੰਧਰ ਨੇ ਛੁੱਟੀ ਦਾ ਐਲਾਨ ਕੀਤਾ ਹੈ। ਮੈਂਬਰ ਪਾਰਲੀਮੈਂਟ ਸੁਸ਼ੀਲ ਕੁਮਾਰ ਰਿੰਕੂ ਨੇ ਇਸ ਮੌਕੇ ਸ਼ੋਭਾ ਯਾਤਰਾ ਦੌਰਾਨ ਸੰਗਤਾ ਦੀ ਸਹੂਲਤ ਲਈ ਜ਼ਰੂਰੀ ਇੰਤਜ਼ਾਮ ਕਰਨ ਦੀ ਹਦਾਇਤਾਂ ਜਾਰੀ ਕਰਦੇ ਹੋਏ ਸ਼ਹਿਰ ਦੀ ਸਫਾਈ ਦੇ ਨਿਰਦੇਸ਼ ਦਿੱਤੇ ਹਨ।