ਬਿਉਰੋ ਰਿਪੋਰਟ : ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਪੰਜਾਬ ਦੇ ਮੁੱਖ ਸਕੱਤਰ ਨੂੰ ਹਰ ਹਾਲ ਵਿੱਚ ਕਾਨੂੰਨ ਹਾਲਤ ਬਣਾਉਣ ਦੇ ਨਿਰਦੇਸ਼ ਦਿੱਤੇ ਸਨ । ਜਿਸ ਦਾ ਜਵਾਬ ਪੰਜਾਬ ਸਰਕਾਰ ਵੱਲੋਂ ਭੇਜ ਦਿੱਤਾ ਗਿਆ ਹੈ । ਚੀਫ ਸਕੱਤਰ ਅਨੁਰਾਗ ਵਰਮਾ ਨੇ ਪੱਤਰ ਵਿੱਚ ਲਿਖਿਆ ਕਿ ਸਰਕਾਰ ਕਿਸਾਨਾਂ ਨੂੰ ਸ਼ੰਭੂ ਤੇ ਇਕੱਠੇ ਨਹੀਂ ਹੋਣ ਦੇ ਰਹੀ ਹੈ । ਹਰਿਆਣਾ ਪੁਲਿਸ ਨੇ ਕਿਸਾਨਾਂ ਨੂੰ ਦਿੱਲੀ ਕੂਚ ਤੋਂ ਰੋਕਿਆ ਹੈ । ਹਰਿਆਣਾ ਪੁਲਿਸ ਚੱਲਾ ਰਹੀ ਹੈ ਹੰਝੂ ਗੈਸ ਦੇ ਗੋਲੇ । ਪੰਜਾਬ ਦੇ ਮੁੱਖ ਮੰਤਰੀ ਕੇਂਦਰ ਨਾਲ ਕਿਸਾਨਾਂ ਦੀ ਗੱਲਬਾਤ ਕਰਵਾਉਣ ਵਿੱਚ ਅਹਿਮ ਭੂਮਿਕਾ ਅਦਾ ਕੀਤੀ ਹੈ । ਆਪ ਵੀ ਮੁੱਖ ਮੰਤਰੀ ਇੰਨਾਂ ਮੀਟਿੰਗਾਂ ਦਾ ਹਿੱਸਾ ਬਣ ਰਹੇ ਹਨ । ਹਾਲ ਹੀ ਚੀਫ ਸਕੱਤਰ ਨੇ ਕਿਹਾ ਕਿਸਾਨਾਂ ਦੇ ਪ੍ਰਤੀ ਹਮਦਰਦੀ ਰੱਖਣ ਦੀ ਜ਼ਰੂਰਤ ਹੈ ।
ਉਧਰ ਹਰਿਆਣਾ ਦੇ ਡੀਜੀਪੀ ਵੱਲੋਂ ਪੰਜਾਬ ਦੇ ਡੀਜੀਪੀ ਨੂੰ ਸ਼ੰਭੂ ਅਤੇ ਖਨੌਰੀ ਬਾਰਡਰ ਤੇ JCB, ਪੋਕਲੇਨ,ਟਿੱਪਰ,ਹਾਈਡਰਾ ਅਤੇ ਹੋਰ ਭਾਰੀ ਮਸ਼ੀਨਾਂ ਹਟਾਉਣ ਦੀ ਅਪੀਲ ਕੀਤੀ ਸੀ ਜਿਸ ਤੋਂ ਬਾਅਦ ਡੀਜੀਪੀ ਗੌਰਵ ਯਾਦਵ ਐਕਟਿਵ ਹੋ ਗਏ । ਡੀਜੀਪੀ ਨੇ ਸਾਰੇ ਐਸਐਸਪੀਜ਼ ਅਤੇ ਸੀਪੀਜ਼ ਨੂੰ ਸਪੱਸ਼ਟ ਹਦਾਇਤਾਂ ਜਾਰੀ ਕੀਤੀਆਂ ਹਨ ਕਿ ਕਿਸੇ ਵੀ ਜੇਸੀਬੀ, ਪੋਕਲੇਨ, ਟਿੱਪਰ, ਹਾਈਡਰਾ ਅਤੇ ਹੋਰ ਭਾਰੀ ਮਿੱਟੀ ਕੱਢਣ ਵਾਲੇ ਯੰਤਰ ਨੂੰ ਖਨੌਰੀ ਅਤੇ ਸ਼ੰਭੂ ਵਿਖੇ ਪੰਜਾਬ-ਹਰਿਆਣਾ ਸਰਹੱਦ ਤਕ ਪਹੁੰਚਣ ਦੀ ਇਜਾਜ਼ਤ ਨਾ ਦਿਤੀ ਜਾਵੇ। ਉਨ੍ਹਾਂ ਕਿਹਾ ਕਿ ਇਹ ਹਦਾਇਤਾਂ ਹਰਿਆਣਾ ਦੇ ਡੀਜੀਪੀ ਵਲੋਂ ਲਿਖਤੀ ਬੇਨਤੀ ਮਿਲਣ ਮਗਰੋਂ ਜਾਰੀ ਕੀਤੀਆਂ ਗਈਆਂ ਹਨ ਤੇ ਸਮੂਹ ਐਸਐਸਪੀਜ਼ ਤੇ ਪੁਲਿਸ ਕਮਿਸ਼ਨਰਾਂ ਤਕ ਪਹੁੰਚਾ ਦਿਤੀਆਂ ਗਈਆਂ ਹਨ। ਉਨ੍ਹਾਂ ਨੇ ਅਧਿਕਾਰੀਆਂ ਨੂੰ ਕਿਹਾ ਕਿ ਕਾਨੂੰਨ ਵਿਵਸਥਾ ਨੂੰ ਧਿਆਨ ਵਿਚ ਰੱਖਦਿਆਂ ਤੁਰੰਤ ਨਾਕੇਬੰਦੀ, ਪੈਟਰੋਲਿੰਗ ਤੇ ਹੋਰ ਲੋੜੀਂਦੇ ਕਦਮ ਚੁੱਕੇ ਜਾਣ ਤਾਂ ਜੋ ਜੇਸੀਬੀ, ਪੋਕਲੇਨ, ਟਿੱਪਰ ਤੇ ਹੋਰ ਅਜਿਹੇ ਸਾਧਨਾਂ ਨੂੰ ਸ਼ੰਭੂ ਅਤੇ ਖਨੌਰੀ ਬਾਰਡਰ ‘ਤੇ ਪਹੁੰਚਣ ਤੋਂ ਰੋਕਿਆ ਜਾ ਸਕੇ।
ਇਸ ਤੋਂ ਪਹਿਲਾਂ ਕੇਂਦਰੀ ਗ੍ਰਹਿ ਮੰਤਰਾਲੇ ਨੇ ਪੰਜਾਬ ਦੇ ਮੁੱਖ ਸਕੱਤਰ ਨੂੰ ਸਖ਼ਤ ਨਿਰਦੇਸ਼ ਦਿਤੇ ਹਨ। ਕਿਸਾਨ ਅੰਦੋਲਨ ਨੂੰ ਲੈ ਕੇ ਕੇਂਦਰੀ ਗ੍ਰਹਿ ਮੰਤਰਾਲੇ ਨੇ ਪੰਜਾਬ ਦੇ ਮੁੱਖ ਸਕੱਤਰ ਨੂੰ ਚਿੱਠੀ ਲਿਖੀ ਹੈ। ਕੇਂਦਰ ਦੇ ਅੰਦਾਜ਼ੇ ਅਨੁਸਾਰ ਪੰਜਾਬ-ਹਰਿਆਣਾ ਹੱਦ ‘ਤੇ 1200 ਟਰੈਕਟਰ-ਟਰਾਲੀਆਂ, 300 ਕਾਰਾਂ ਅਤੇ 10 ਮਿੰਨੀ ਬੱਸਾਂ ਅਤੇ ਕਈ ਹੋਰ ਛੋਟੇ ਵਾਹਨਾਂ ਸਮੇਤ 14,000 ਦੇ ਕਰੀਬ ਲੋਕ ਇਕੱਠੇ ਹੋਏ ਹਨ। ਕੇਂਦਰ ਵਲੋਂ ਪੰਜਾਬ ਸਰਕਾਰ ਅੱਗੇ ਇਸ ਦਾ ਸਖ਼ਤ ਇਤਰਾਜ਼ ਪ੍ਰਗਟਾਇਆ ਗਿਆ ਹੈ। ਗ੍ਰਹਿ ਮੰਤਰਾਲੇ ਨੇ ਕਿਹਾ ਕਿ ਕਿਸਾਨਾਂ ਦੀ ਆੜ ਵਿਚ ਕਈ ਸ਼ਰਾਰਤੀ ਅਨਸਰ ਭਾਰੀ ਮਸ਼ੀਨਰੀ ਇਕੱਠੀ ਕਰ ਰਹੇ ਹਨ ਅਤੇ ਹਰਿਆਣਾ ਨਾਲ ਲੱਗਦੀ ਪੰਜਾਬ ਦੀ ਸ਼ੰਭੂ ਹੱਦ ਨੇੜੇ ਪਥਰਾਅ ਕਰ ਰਹੇ ਹਨ। ਮੰਤਰਾਲੇ ਨੇ ਕਿਹਾ ਕਿ ਕੇਂਦਰੀ ਸੁਰੱਖਿਆ ਏਜੰਸੀਆਂ ਦੁਆਰਾ ਤਿਆਰ ਕੀਤੀ ਗਈ ਰੀਪੋਰਟ ਅਨੁਸਾਰ ਰਾਜਪੁਰਾ-ਅੰਬਾਲਾ ਰੋਡ ‘ਤੇ ਸ਼ੰਭੂ ਬੈਰੀਅਰ ‘ਤੇ ਲਗਭਗ 14,000 ਲੋਕਾਂ ਨੂੰ ਲਗਭਗ 1200 ਟਰੈਕਟਰ-ਟਰਾਲੀਆਂ, 300 ਕਾਰਾਂ, 10 ਮਿੰਨੀ ਬੱਸਾਂ ਅਤੇ ਹੋਰ ਛੋਟੇ ਵਾਹਨਾਂ ਦੇ ਨਾਲ ਇਕੱਠੇ ਹੋਣ ਦੀ ਇਜਾਜ਼ਤ ਦਿਤੀ ਗਈ ਹੈ।