Others

ਬਰਗਾੜੀ ਬੇਅਦਬੀ ਮਾਮਲੇ ਨੂੰ ਲੈ ਕੇ ਵੱਡੀ ਖ਼ਬਰ , ਬਲਾਤਕਾਰੀ ਸਾਧ ਨੂੰ ਹਾਈਕੋਰਟ ਤੋਂ ਮਿਲੀ ਵੱਡੀ ਰਾਹਤ

Big news about the Bargari blasphemy case, the rapist Sadh got a big relief from the High Court

ਚੰਡੀਗੜ੍ਹ : ਬਰਗਾੜੀ ਬੇਅਦਬੀ ਮਾਮਲੇ ‘ਚ ਫਸੇ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਪੰਜਾਬ ਹਰਿਆਣਾ ਹਾਈਕੋਰਟ ਤੋਂ ਰਾਹਤ ਮਿਲੀ ਹੈ। ਇਸ ਮਾਮਲੇ ਵਿੱਚ ਹਾਈ ਕੋਰਟ ਨੇ ਡੇਰਾ ਮੁਖੀ ਖ਼ਿਲਾਫ਼ ਹੇਠਲੀ ਅਦਾਲਤ ਵਿੱਚ ਚੱਲ ਰਹੀ ਕਾਰਵਾਈ ’ਤੇ ਰੋਕ ਲਾ ਦਿੱਤੀ ਹੈ।  ਡੇਰਾ ਮੁਖੀ ਨੇ ਇਸ ਮਾਮਲੇ ਦੀ ਸੀਬੀਆਈ ਜਾਂਚ ਦੀ ਮੰਗ ਕੀਤੀ ਹੈ। ਹਾਈ ਕੋਰਟ ਨੇ ਇਸ ਪਟੀਸ਼ਨ ਨੂੰ ਡਬਲ ਬੈਂਚ ਕੋਲ ਭੇਜ ਦਿੱਤਾ ਹੈ।

ਇਹ ਮਾਮਲਾ ਫਰੀਦਕੋਟ ਦੀ ਹੇਠਲੀ ਅਦਾਲਤ ਵਿਚ ਚੱਲ ਰਿਹਾ ਹੈ। ਜਦੋਂਕਿ ਡੇਰਾ ਮੁਖੀ ਨੇ ਇਸੇ ਮਾਮਲੇ ਦੀ ਸੀਬੀਆਈ ਤੋਂ ਜਾਂਚ ਕਰਵਾਉਣ ਲਈ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਹੈ। ਹਾਈ ਕੋਰਟ ਨੇ ਹੇਠਲੀ ਅਦਾਲਤ ਦੀ ਸੁਣਵਾਈ ‘ਤੇ ਰੋਕ ਲਾ ਦਿੱਤੀ ਹੈ। ਨਾਲ ਹੀ ਸੀਬੀਆਈ ਜਾਂਚ ਦੀ ਮੰਗ ਵਾਲੀ ਪਟੀਸ਼ਨ ਨੂੰ ਡਬਲ ਬੈਂਚ ਕੋਲ ਭੇਜ ਦਿੱਤਾ ਗਿਆ ਸੀ।

ਜ਼ਿਕਰਯੋਗ ਹੈ ਕਿ ਡੇਰਾ ਮੁਖੀ ਗੁਰਮੀਤ ਰਾਮ ਹੀਮ ਨੇ ਹਾਈ ਕੋਰਟ ‘ਚ ਪਟੀਸ਼ਨ ਦਾਇਰ ਕਰ ਕੇ ਮੰਗ ਕੀਤੀ ਸੀ ਕਿ ਬੇਅਦਬੀ ਮਾਮਲੇ ‘ਚ ਦਰਜ ਕੇਸਾਂ ਦੀ ਜਾਂਚ ਪੰਜਾਬ ਸਰਕਾਰ ਦੀ ਐਸਆਈਟੀ ਦੀ ਬਜਾਏ ਸੀਬੀਆਈ ਤੋਂ ਕਰਵਾਈ ਜਾਵੇ। ਹਾਲ ਹੀ ‘ਚ ਹਾਈ ਕੋਰਟ ਨੇ ਸਾਰੀਆਂ ਧਿਰਾਂ ਨੂੰ ਸੁਣਨ ਤੋਂ ਬਾਅਦ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਸੀ।

ਦਾਇਰ ਪਟੀਸ਼ਨ ‘ਚ ਡੇਰਾ ਮੁਖੀ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਨੇ ਨਵੰਬਰ 2015 ‘ਚ ਬੇਅਦਬੀ ਮਾਮਲੇ ‘ਚ ਦਰਜ ਐਫਆਈਆਰ ਦੀ ਸੀਬੀਆਈ ਜਾਂਚ ਦੇ ਹੁਕਮ ਦਿੱਤੇ ਸਨ। ਪਰ ਬਾਅਦ ‘ਚ ਸੂਬੇ ‘ਚ ਸਰਕਾਰ ਬਦਲਣ ਨਾਲ ਅਗਸਤ 2018 ‘ਚ ਇਸ ਮਾਮਲੇ ਦੀ ਸੀਬੀਆਈ ਜਾਂਚ ਦੇ ਹੁਕਮ ਵਾਪਸ ਲੈ ਲਏ ਗਏ ਸਨ।