ਚੰਡੀਗੜ ਦੇ ਇਲਾਂਟੇ ਮਾਲ ਚ ਲੱਖਾਂ ਦੀ ਲੁੱਟ ਦੀ ਵਾਰਦਾਤ ਸਾਹਮਣੇ ਆਈ ਹੈ। ਜਿੱਥੇ ਲੁਟੇਰਿਆਂ ਨੇ ਕੈਸ਼ੀਅਰ ਦੀਆਂ ਅੱਖਾਂ ਚ ਸਪ੍ਰੇਅ ਕਰ ਉਸਤੋਂ 11 ਲੱਖ ਰੁਪਏ ਲੁੱਟ ਲਏ। ਪੁਲਿਸ ਨੇ ਏਲਾਂਤੇ ਮਾਲ ਵਿੱਚੋਂ 11 ਲੱਖ ਰੁਪਏ ਦੀ ਲੁੱਟ ਕਰਨ ਵਾਲੇ ਗਿਰੋਹ ਦੇ ਤਿੰਨ ਮੈਂਬਰਾਂ ਨੂੰ ਇਕ ਔਰਤ ਸਣੇ ਗ੍ਰਿਫ਼ਤਾਰ ਕਰ ਲਿਆ ਹੈ ਜਿਨ੍ਹਾਂ ਤੋਂ ਪੁਲਿਸ ਨੇ 5.33 ਲੱਖ ਰੁਪਏ ਨਕਦ ਅਤੇ ਇਕ ਕਾਰ ਬਰਾਮਦ ਕਰ ਲਈ ਹੈ।
ਮੁਲਜ਼ਮਾਂ ਦੀ ਪਛਾਣ ਰਾਹੁਲ ਵਾਸੀ ਕਜਹੇੜੀ ਚੰਡੀਗੜ੍ਹ ਅਤੇ ਰੁਪਿੰਦਰ ਸਿੰਘ ਵਾਸੀ ਮੁਹਾਲੀ ਵਜੋਂ ਹੋਈ ਹੈ। ਪੁਲਿਸ ਨੇ ਇਹ ਕਾਰਵਾਈ ਸੁਖਬੀਰ ਸਿੰਘ ਵਾਸੀ ਮਨੀਮਾਜਰਾ ਦੀ ਸ਼ਿਕਾਇਤ ’ਤੇ ਕੀਤੀ ਹੈ। ਥਾਣਾ ਇੰਡਸਟਰੀਅਲ ਏਰੀਆ ਦੀ ਪੁਲਿਸ ਨੇ ਉਕਤ ਸ਼ਿਕਾਇਤ ਦੇ ਆਧਾਰ ਜਾਂਚ ਕਰਦਿਆਂ ਤਿੰਨਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
ਪੁਲਿਸ ਨੇ ਮੁਲਜ਼ਮਾਂ ਤੋਂ ਲੁੱਟ ਦੇ 5.33 ਲੱਖ ਰੁਪਏ ਅਤੇ ਇਕ ਕਾਰ ਬਰਾਮਦ ਕੀਤੀ ਹੈ। ਪੁਲਿਸ ਦੀ ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਕਿ ਮੁਲਜ਼ਮ ਔਰਤ ਉਕਤ ਮਾਮਲੇ ਦੀ ਮਾਸਟਰਮਾਈਂਡ ਸੀ, ਜਿਸ ਵੱਲੋਂ ਵਾਰਦਾਤ ਨੂੰ ਅੰਜਾਮ ਦੇਣ ਲਈ ਇਕ ਹਫ਼ਤੇ ਤੋਂ ਰੇਕੀ ਕੀਤੀ ਜਾ ਰਹੀ ਸੀ।
ਉਸ ਦੇ ਆਧਾਰ ’ਤੇ ਹੀ ਤਿੰਨਾਂ ਨੇ ਇਕ ਸਾਜ਼ਿਸ਼ ਤਹਿਤ ਲੰਘੇ ਦਿਨ ਵਾਰਦਾਤ ਨੂੰ ਅੰਜਾਮ ਦਿੱਤਾ। ਥਾਣਾ ਇੰਡਸਟਰੀਅਲ ਏਰੀਆ ਦੀ ਪੁਲੀਸ ਨੇ ਤਿੰਨਾਂ ਨੂੰ ਗ੍ਰਿਫ਼ਤਾਰ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।