ਅੱਜ ਕਿਸਾਨ ਆਗੂ ਸਰਵਣ ਸਿੰਘ ਪੰਧੇਰ, ਮਨਜੀਤ ਸਿੰਘ ਰਾਏ, ਹਰਵਿੰਦਰ ਸਿੰਘ ਮਸਾਣੀਆਂ, ਗੁਰਮੀਤ ਸਿੰਘ ਮਾਂਗਟ ਨੂੰ ਤਾਮਿਲਨਾਡੂ ‘ਚ ਪੁਲਿਸ ਵਲੋਂ ਗ੍ਰਿਫ਼ਤਾਰ ਕਰ ਲਿਆ ਗਿਆ | ਕਿਸਾਨ ਅੱਜ ਸਵੇਰੇ ਹੀ ਭਾਜਪਾ ਸਰਕਾਰ ਵਿਰੁੱਧ ਪ੍ਰਦਰਸ਼ਨ ਕਰਨ ਦਿੱਲੀ ਤੋਂ ਤਾਮਿਲਨਾਡੂ ਦੇ ਕੋਇਟੰਬੁਰ ਗਏ ਸਨ , ਜਿਥੇ ਅੱਜ ਇਹ ਕਿਸਾਨ ਭਾਜਪਾ ਸਰਕਾਰ ਦੇ ਪੁਤਲੇ ਫੂਕ ਕੇ ਪ੍ਰਦਰਸ਼ਨ ਕਰਨ ਗਏ ਸਨ |
ਹਾਲਾਂਕਿ ਕਿਸਾਨਾਂ ਦਾ ਕਹਿਣਾ ਕਿ ਅਜੇ ਤਾਮਿਲਨਾਡੂ ‘ਚ ਕੋਈ ਪ੍ਰਦਰਸ਼ਨ ਸ਼ੁਰੂ ਨਹੀਂ ਕੀਤਾ ਗਿਆ ਸੀ ਪਰ ਉਸਤੋਂ ਪਹਿਲਾਂ ਹੀ ਸ੍ਰਵਨ ਸਿੰਘ ਪੰਧੇਰ ਸਮੇਤ 4 ਕਿਸਾਨ ਆਗੂਆਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ । ਪੰਧੇਰ ਨੇ ਦੱਸਿਆ ਕਿ ਅਸੀਂ ਕੋਇਟੰਬੁਰ ਦੇ ਐਪਲ ਪਾਰਕ ਹੋਟਲ ‘ਚ ਮੌਜੂਦ ਹਾਂ ਜਿੱਥੇ ਬਾਹਰ ਪੁਲਿਸ ਖੜ੍ਹੀ ਹੈ ਤੇ ਸਾਨੂ ਅੰਦਰ ਹਿਰਾਸਤ ‘ਚ ਲਿਆ ਗਿਆ ਹੈ |
ਕਿਸਾਨ ਆਗੂਆਂ ਦੀ ਇਸ ਗ੍ਰਿਫਤਾਰੀ ਤੋਂ ਬਾਅਦ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਸਰਕਾਰ ਦੇ ਇਸ ਕਦਮ ਦੀ ਨਿਖੇਧੀ ਕੀਤੀ ਹੈ। ਉਨਾਂ ਨੇ ਕ ਵੀਡੀਓ ਜਾਰੀ ਕਰਦਿਆਂ ਕੇਂਦਰ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਕਿ ਕਿਸਾਨਾਂ ਦੀ ਗ੍ਰਿਫਤਾਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ | ਕਿਸਾਨਾਂ ਨੂੰ ਤੁਰੰਤ ਰਿਹਾਅ ਕੀਤਾ ਜਾਵੇਗਾ ਨਹੀਂ ਅਸੀਂ ਕੋਈ ਸਖਤ ਐਕਸ਼ਨ ਲਵਾਂਗੇ |
ਦੱਸ ਦਈਏ ਕਿ ਪੰਜਾਬ ਦੇ ਨੌਜਵਾਨ ਕਿਸਾਨ ਸ਼ੁਭਕਰਨ ਦੀ ਮੌਤ ਤੋਂ ਬਾਅਦ ਹਰਿਆਣਾ-ਪੰਜਾਬ ਦੇ ਸ਼ੰਭੂ ਅਤੇ ਖਨੌਰੀ ਬਾਰਡਰ ‘ਤੇ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰ ਰਹੇ ਕਿਸਾਨ ਨਵਦੀਪ ਸਿੰਘ ਦੀ ਗ੍ਰਿਫ਼ਤਾਰੀ ਤੋਂ ਬਾਅਦ ਹੁਣ ਅੰਦੋਲਨ ਹੋਰ ਤੇਜ਼ ਕਰਨ ਜਾ ਰਹੇ ਹਨ। 7 ਅਪਰੈਲ ਨੂੰ ਸੰਯੁਕਤ ਕਿਸਾਨ ਮੋਰਚਾ ਅਤੇ ਕਿਸਾਨ-ਮਜ਼ਦੂਰ ਮੋਰਚਾ ਦੇ ਸੱਦੇ ’ਤੇ ਹਰਿਆਣਾ ਅਤੇ ਪੰਜਾਬ ਸਮੇਤ ਦੇਸ਼ ਭਰ ਵਿੱਚ ਕਿਸਾਨਾਂ ਨੇ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਅਤੇ ਪੁਤਲੇ ਫੂਕੇ।