India

ਸਲਮਾਨ ਖ਼ਾਨ ਦੇ ਘਰ ਬਾਹਰ ਗੋਲੀਆਂ ਚਲਾਉਣ ਦਾ ਮਾਮਲਾ, ਮੁਲਜ਼ਮ ਹਸਪਤਾਲ ਦਾਖਲ

ਸਲਮਾਨ ਖ਼ਾਨ (Salman Khan) ਦੇ ਘਰ ਬਾਹਰ ਹੋਈ ਗੋਲੀਬਾਰੀ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਏ ਮੁਲਜ਼ਮਾਂ ਵਿੱਚੋਂ ਇਕ ਮੁਲਜ਼ੁਮ ਅਨੁਜ ਥਾਪਨ ਨੇ ਪੁਲਿਸ ਹਿਰਾਸਤ ਵਿੱਚ ਖੁਦਕੁਸ਼ੀ ਦੀ ਕੋਸ਼ਿਸ਼ ਕੀਤੀ ਹੈ। ਅਨੁਜ ਨੂੰ ਨੇੜੇ ਦੇ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।

ਸਨਮਾਨ ਖ਼ਾਨ ਦੀ ਬਾਂਦਰਾ ਸਥਿਤ ਰਿਹਾਇਸ਼ ਤੇ ਗੋਲੀਬਾਰੀ ਕਰਨ ਦੇ ਇਲਜ਼ਾਮ ਵਿੱਚ ਦੋਵੇਂ ਨਿਸ਼ਾਨੇਬਾਜ਼ ਵਿੱਕੀ ਗੁਪਤਾ ਅਤੇ ਸਾਗਰ ਪਾਲ ਨੂੰ ਗੁਜਰਾਤ ਦੇ ਭੁਜ ਤੋਂ ਗ੍ਰਿਫ਼ਕਾਰ ਕੀਤਾ ਸੀ। ਅਨੁਜ ‘ਤੇ ਨਿਸ਼ਾਨੇਬਾਜ਼ਾਂ ਨੂੰ ਹਥਿਆਰ ਮੁਹੱਈਆ ਕਰਵਾਉਣ ਦਾ ਦੋਸ਼ ਹੈ। ਇਸ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਸਾਰੇ ਮੁਲਜ਼ਮਾਂ ‘ਤੇ ਮੁੰਬਈ ਪੁਲਿਸ ਨੇ ਮਕੋਕਾ ਦੀਆਂ ਧਾਰਾਵਾਂ ਲਗਾਈਆਂ ਹਨ।

ਅਨੁਜ ਥਾਪਨ ਦੀ ਹੋਈ ਮੌਤ 

ਜਾਣਕਾਰੀ ਮੁਤਾਬਕ ਅਨੁਜ ਥਾਪਨ ਦੀ ਹਸਪਤਾਲ ਵਿੱਚ ਮੌਤ ਹੋ ਗਈ ਹੈ। ਅਨੁਜ ਥਾਪਨ ਨੂੰ ਗੰਭੀਰ ਹਾਲਤ ਵਿੱਚ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਸੀ। ਥਾਪਨ ਨੇ ਚਾਦਰ ਨਾਲ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਥਾਪਨ ਨੂੰ ਹਸਪਤਾਲ ਲਿਜਾਣ ਤੋਂ ਕੁਝ ਦੇਰ ਬਾਅਦ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

ਇਹ ਵੀ ਪੜ੍ਹੋ – ਕਰਿਆਨੇ ਦੀ ਦੁਕਾਨ ਤੋਂ ਸਾਮਾਨ ਲੈਣ ਗਏ ਨੌਜਵਾਨ ਨਾਲ ਹੋਇਆ ਕੁਝ ਅਜਿਹਾ, ਜਾਣ ਕੇ ਉੱਡ ਜਾਣਗੇ ਹੋਸ਼