India

ਸੀਬੀਆਈ ਨੂੰ ਲੈ ਕੇ ਕੇਂਦਰ ਸਰਕਾਰ ਦਾ ਵੱਡਾ ਬਿਆਨ, ਸੀਬੀਆਈ ਕੇਂਦਰ ਸਰਕਾਰ ਦੇ ਅਧੀਨ ਨਹੀਂ

Supreme Court

ਪੱਛਮੀ ਬੰਗਾਲ (West Bengal) ਸਰਕਾਰ ਨੇ ਸੰਵਿਧਾਨ ਦੀ ਧਾਰਾ 131 ਦੇ ਤਹਿਤ ਕੇਂਦਰ ਸਰਕਾਰ ਦੇ ਖ਼ਿਲਾਫ਼ ਸੁਪਰੀਮ ਕੋਰਟ (Supreme Court) ਵਿੱਚ ਇੱਕ ਮੁਕੱਦਮਾ ਦਾਇਰ ਕੀਤਾ ਹੈ। ਇਸ ‘ਤੇ ਸੁਣਵਾਈ ਦੌਰਾਨ ਕੇਂਦਰ ਸਰਕਾਰ ਨੇ ਸੁਪਰੀਮ ਕੋਰਟ ਨੂੰ ਦੱਸਿਆ ਕਿ ਸੀਬੀਆਈ ਕੇਂਦਰ ਸਰਕਾਰ ਦੇ ਅਧੀਨ ਨਹੀਂ ਹੈ।

ਪੱਛਮੀ ਬੰਗਾਲ ਸਰਕਾਰ ਵੱਲੋਂ ਦਾਇਰ ਕੀਤੇ ਮੁਕੱਦਮੇ ਵਿੱਚ ਦੋਸ਼ ਲਗਾਇਆ ਹੈ ਕਿ ਸੀਬੀਆਈ ਐਫਆਈਆਰ ਦਰਜ ਕਰ ਰਹੀ ਹੈ ਅਤੇ ਸੂਬੇ ਦੁਆਰਾ ਸੰਘੀ ਏਜੰਸੀ ਨੂੰ ਦਿੱਤੀ ਗਈ ਆਮ ਸਹਿਮਤੀ ਨੂੰ ਵਾਪਸ ਲੈਣ ਦੇ ਬਾਵਜੂਦ ਆਪਣੀ ਜਾਂਚ ਜਾਰੀ ਰੱਖ ਰਹੀ ਹੈ।

ਸੁਪਰੀਮ ਕੋਰਟ ਨੇ ਵੀਰਵਾਰ ਨੂੰ ਪੱਛਮੀ ਬੰਗਾਲ ਸਰਕਾਰ ਵੱਲੋਂ ਸੂਬੇ ਦੀ ਅਗਾਊਂ ਇਜਾਜ਼ਤ ਤੋਂ ਬਿਨਾਂ ਸੀਬੀਆਈ ਦੀ ਕਾਰਵਾਈ ਨੂੰ ਲੈ ਕੇ ਦਾਇਰ ਪਟੀਸ਼ਨ ‘ਤੇ ਸੁਣਵਾਈ ਕੀਤੀ। ਇਸ ਦੌਰਾਨ ਕੇਂਦਰ ਸਰਕਾਰ ਨੇ ਸੁਪਰੀਮ ਕੋਰਟ ਨੂੰ ਦੱਸਿਆ ਕਿ ਸੀਬੀਆਈ ਕੇਂਦਰ ਸਰਕਾਰ ਦੇ ਕੰਟਰੋਲ ਵਿੱਚ ਨਹੀਂ ਹੈ।

ਇਸ ਦੇ ਨਾਲ ਹੀ ਪੱਛਮੀ ਬੰਗਾਲ ਸਰਕਾਰ ਨੇ ਏਜੰਸੀ ਦੀ ਜਾਂਚ ਨੂੰ ਅੱਗੇ ਵਧਾਉਣ ‘ਤੇ ਵਿਰੋਧ ਜ਼ਾਹਰ ਕੀਤਾ ਹੈ।

ਇਹ ਵੀ ਪੜ੍ਹੋ – ਪੁਲਿਸ ਨੇ 20 ਹਜ਼ਾਰ ਲੀਟਰ ਜ਼ਹਿਰੀਲੀ ਲਾਹਣ ਕੀਤੀ ਬਰਾਮਦ