Punjab

‘ਆਪ’ ਆਗੂ ‘ਤੇ ਹੋਇਆ ਹਮਲਾ, ਹਸਪਤਾਲ ਕਰਵਾਇਆ ਦਾਖਲ

ਪੰਜਾਬ ਵਿੱਚ ਲੋਕ ਸਭਾ ਚੋਣਾਂ ਨੂੰ ਲੈ ਕੇ ਪੁਲਿਸ ਵੱਲੋਂ ਸਖ਼ਤ ਬੰਦੋਬਸਤ ਕੀਤਾ ਗਏ ਹਨ, ਚੱਪੇ-ਚੱਪੇ ਤੇ ਪੁਲਿਸ ਦੇ ਨਾਲ ਫੌਜ ਦੇ ਜਵਾਨ ਵੀ ਤਾਇਨਾਤ ਹਨ। ਇਸ ਦੇ ਬਾਵਜੂਦ ਫਤਿਹਗੜ੍ਹ ਚੂੜੀਆਂ ਵਿੱਚ ‘ਆਪ’ ਆਗੂ ‘ਤੇ ਹਮਲਾ ਹੋਣ ਦੀ ਖਬਰ ਸਾਹਮਣੇ ਆਈ ਹੈ। ਫਤਿਹਗੜ੍ਹ ਚੂੜੀਆਂ ‘ਚ ਆਮ ਆਦਮੀ ਪਾਰਟੀ ਦੇ ਨੌਜਵਾਨ ਆਗੂ ਆਸ਼ੂ ਵਰਮਾ ਦੇ ਘਰ ਤੋਂ ਬਾਹਰ ਨਿਕਲਦੇ ਹੀ ਤਿੰਨ-ਚਾਰ ਨਕਾਬਪੋਸ਼ਾਂ ਨੇ ਉਸ ‘ਤੇ ਹਮਲਾ ਕਰ ਦਿੱਤਾ।

ਆਪ’ ਆਗੂ ਵਰਮਾ ਨੇ ਦੱਸਿਆ ਕਿ ਉਹ ਸਵੇਰੇ ਦੁਕਾਨ ’ਤੇ ਜਾਣ ਲਈ ਘਰੋਂ ਨਿਕਲਿਆ ਸੀ ਤਾਂ ਮੁਲਜ਼ਮਾਂ ਨੇ ਉਸ ਦੀਆਂ ਅੱਖਾਂ ’ਤੇ ਮਿਰਚਾਂ ਪਾ ਕੇ ਉਸ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਉਸ ਨੂੰ ਜ਼ਖ਼ਮੀ ਕਰ ਦਿੱਤਾ। ਜਿਸ ਤੋਂ ਬਾਅਦ ਜ਼ਖ਼ਮੀ ਹੋਏ ਆਗੂ ਨੂੰ ਇਲਾਜ ਲਈ ਸਰਕਾਰੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ।

ਆਸ਼ੂ ਵਰਮਾ ਨੇ ਦੱਸਿਆ ਕਿ ਮੁਲਜ਼ਮਾਂ ਨੇ ਉਸ ਦੀਆਂ ਅੱਖਾਂ ਵਿੱਚ ਮਿਰਚਾਂ ਪਾ ਦਿੱਤੀਆਂ ਅਤੇ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ। ਇਸੇ ਦੌਰਾਨ ਮੁਲਜ਼ਮਾਂ ਨੇ ਉਸ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਉਸ ਨੂੰ ਜ਼ਖ਼ਮੀ ਕਰ ਦਿੱਤਾ ਅਤੇ ਮੌਕੇ ਤੋਂ ਫ਼ਰਾਰ ਹੋ ਗਏ। ਉਸ ਨੂੰ ਇਲਾਜ ਲਈ ਸਰਕਾਰੀ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਉਸ ਦੇ ਭਰਾ ਸੰਚਿਤ ਵਰਮਾ ਨੇ ਦੱਸਿਆ ਕਿ ਉਸ ਦੀ ਕਿਸੇ ਨਾਲ ਕੋਈ ਦੁਸ਼ਮਣੀ ਨਹੀਂ ਹੈ। ਇਹ ਮਾਮਲਾ ਸਿਆਸਤ ਤੋਂ ਪ੍ਰੇਰਿਤ ਹੋ ਸਕਦਾ ਹੈ।