ਸਿਕੰਦਰ ਸਿੰਘ ਮਲੂਕਾ ਦੀ ਨੂੰਹ ਅਤੇ ਸਾਬਕਾ ਆਈਏਐਸ ਅਫਸਰ ਪਰਮਪਾਲ ਕੌਰ ਨੇ ਆਪਣੀ ਸਵੈ-ਇੱਛਤ ਸੇਵਾਮੁਕਤੀ (VRS) ਲੈ ਕੇ ਸਿਆਸਤ ਵਿੱਚ ਐਂਟਰੀ ਕੀਤੀ ਸੀ। ਪਰ ਉਨ੍ਹਾਂ ਦੀਆਂ ਮੁਸ਼ਕਲਾਂ ਵੱਧ ਸਕਦੀਆਂ ਹਨ ਕਿਉਂਕਿ ਪੰਜਾਬ ਸਰਕਾਰ ਨੇ ਨੋਟਿਸ ਪੀਰੀਅਡ ਨੂੰ ਆਧਾਰ ਬਣਾ ਕੇ ਉਨ੍ਹਾਂ ਨੂੰ ਤੁਰੰਤ ਡਿਊਟੀ ਜੁਆਇਨ ਕਰਨ ਲਈ ਕਿਹਾ ਹੈ। ਪਰਮਪਾਲ ਕੌਰ ਬਠਿੰਡਾ ਲੋਕ ਸਭਾ ਸੀਟ ਤੋਂ ਭਾਜਪਾ ਉਮੀਦਵਾਰ ਹੈ।
ਦੂਜੇ ਪਾਸੇ ਪਰਮਪਾਲ ਕੌਰ ਨੇ ਇਸ ਦਾ ਵਿਰੋਧ ਕਰਦਿਆਂ ਕਿਹਾ ਕਿ ਉਹ ਡਿਊਟੀ ਜੁਆਇਨ ਨਹੀਂ ਕਰੇਗੀ, ਉਸ ਦੀ ਚੋਣ ਲੜਨ ਦੀ ਪੂਰੀ ਤਿਆਰੀ ਹੈ। ਉਸ ਦਾ ਅਸਤੀਫਾ ਭਾਰਤ ਸਰਕਾਰ ਨੇ ਪ੍ਰਵਾਨ ਕਰ ਲਿਆ ਹੈ। ਪੰਜਾਬ ਸਰਕਾਰ ਜੋ ਵੀ ਕਰਨਾ ਚਾਹੁੰਦੀ ਹੈ ਕਰ ਲਏ ਕਿਉਂਕਿ ਉਹ ਸੇਵਾਮੁਕਤ ਹੋ ਚੁੱਕੀ ਹੈ।
ਇਹ ਵੀ ਪੜ੍ਹੋ – ਪੰਜਾਬ ‘ਚ ਦੂਜੇ ਦਿਨ 22 ਨਾਮਜ਼ਦਗੀ ਕਾਗ਼ਜ਼ ਹੋਏ ਦਾਖਲ