ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲੇ ’ਚ ਬੁੱਧਵਾਰ ਨੂੰ ਇੱਕ ਜੇਹਲਮ ਨਦੀ ’ਚ ਕਿਸ਼ਤੀ ਪਲਟ ਗਈ। ਕਿਸ਼ਤੀ ਵਿੱਚ ਕੁੱਲ 9 ਮਜ਼ਦੂਰ ਸਵਾਰ ਸਨ। 7 ਨੂੰ ਬਚਾ ਲਿਆ ਗਿਆ ਹੈ ਜਦਕਿ 2 ਅਜੇ ਵੀ ਲਾਪਤਾ ਦੱਸੇ ਜਾ ਰਹੇ ਹਨ।
ਘਟਨਾ ਹਾਤੀਵਾੜਾ ਇਲਾਕੇ ‘ਚ ਜੇਹਲਮ ਨਦੀ ’ਚ ਵਾਪਰੀ। ਐਸਡੀਆਰਐਫ, ਪੁਲਿਸ ਅਤੇ ਸਥਾਨਕ ਲੋਕਾਂ ਵੱਲੋਂ ਲਾਪਤਾ ਮਜ਼ਦੂਰਾਂ ਦੀ ਭਾਲ ਲਈ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ।
ਅਧਿਕਾਰੀਆਂ ਨੇ ਦੱਸਿਆ ਕਿ ਦੱਖਣੀ ਕਸ਼ਮੀਰ ਜ਼ਿਲੇ ਦੇ ਅਵੰਤੀਪੋਰਾ ਦੇ ਹਤੀਵਾੜਾ ਖੇਤਰ ‘ਚ ਜੇਹਲਮ ਨਦੀ ‘ਚ ਨੌਂ ਲੋਕਾਂ ਨੂੰ ਲੈ ਕੇ ਜਾ ਰਹੀ ਕਿਸ਼ਤੀ ਪਲਟ ਗਈ।
ਉਨ੍ਹਾਂ ਨੇ ਕਿਹਾ ਕਿ ਲਾਪਤਾ ਹੋਏ ਦੋ ਵਿਅਕਤੀਆਂ ਨੂੰ ਬਚਾਉਣ ਲਈ ਸਟੇਟ ਡਿਜ਼ਾਸਟਰ ਰਿਸਪਾਂਸ ਫੋਰਸ ਦੀਆਂ ਟੀਮਾਂ, ਪੁਲਿਸ ਅਤੇ ਸਥਾਨਕ ਲੋਕਾਂ ਦੁਆਰਾ ਬਚਾਅ ਮੁਹਿੰਮ ਚਲਾਈ ਗਈ ਹੈ।