ਬਿਉਰੋ ਰਿਪੋਰਟ – ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਚੰਡੀਗੜ੍ਹ ਲੋਕ ਸਭਾ ਸੀਟ ਤੋਂ ਵੱਡਾ ਝਟਕਾ ਲੱਗਿਆ ਹੈ। 4 ਦਿਨ ਪਹਿਲਾਂ ਹਰਦੀਪ ਸਿੰਘ ਬੁਟੇਰਲਾ ਨੇ ਅਸਤੀਫਾ ਦਿੱਤਾ ਅਤੇ ਫਿਰ ਚੰਡੀਗੜ੍ਹ ਤੋਂ ਲੋਕਸਭਾ ਦੀ ਉਮੀਦਵਾਰੀ ਛੱਡੀ ਅਤੇ ਹੁਣ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ।
ਹਰਦੀਪ ਸਿੰਘ ਬੁਟਰੇਲਾ ਇਕੱਲੇ ਨਹੀਂ, ਬਲਕਿ ਆਪਣੇ ਸੈਂਕੜੇ ਸਾਥੀਆਂ ਸਮੇਤ AAP ’ਚ ਸ਼ਾਮਲ ਹੋਏ ਹਨ। ਬੁਟਰੇਲਾ ਚੰਡੀਗੜ੍ਹ ਤੋਂ 3 ਵਾਰ ਕੌਂਸਲਰ ਤੇ ਸੀਨੀਅਰ ਡਿਪਟੀ ਮੇਅਰ ਰਹਿ ਚੁੱਕੇ ਸਨ। ਮੁੱਖ ਮੰਤਰੀ ਭਗਵੰਤ ਮਾਨ ਨੇ ਆਪ ਬੁਟਰੇਲਾ ਨੂੰ ਪਾਰਟੀ ਵਿੱਚ ਸ਼ਾਮਲ ਕਰਵਾਇਆ। ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਤੋਂ ਬਾਅਦ ਹਰਦੀਪ ਸਿੰਘ ਬੁਟਰੇਲਾ ਨੇ ਕਿਹਾ ਉਹ ਪੰਜਾਬ ਸਰਕਾਰ ਦੇ ਵਿਕਾਸ ਤੋਂ ਪ੍ਰਭਾਵਿਤ ਹੋਕੇ ਪਾਰਟੀ ਵਿੱਚ ਸ਼ਾਮਲ ਹੋਏ ਹਨ।ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਵੱਡਾ ਝਟਕਾ!!
ਚੰਡੀਗੜ੍ਹ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਲੋਕ ਸਭਾ ਉਮੀਦਵਾਰ ਹਰਦੀਪ ਸਿੰਘ ਬੁਟਰੇਲਾ ਨੇ ਆਪਣੇ ਸੈਂਕੜੇ ਸਾਥੀਆਂ ਸਮੇਤ AAP ‘ਚ ਸ਼ਮੂਲੀਅਤ ਕੀਤੀ।
ਚੰਡੀਗੜ੍ਹ ਤੋਂ 3 ਵਾਰ ਕੌਂਸਲਰ ਤੇ ਸੀਨੀਅਰ ਡਿਪਟੀ ਮੇਅਰ ਰਹਿ ਚੁੱਕੇ ਸ. ਬੁਟਰੇਲਾ ਦਾ CM @BhagwantMann ਨੇ ਸਨਮਾਨ ਕਰਦੇ ਹੋਏ ‘ਆਪ’ ‘ਚ ਸਵਾਗਤ… pic.twitter.com/zaZdsEFjBm
— AAP Punjab (@AAPPunjab) May 9, 2024
ਹਰਦੀਪ ਸਿੰਘ ਚੰਡੀਗੜ੍ਹ ਅਕਾਲੀ ਦਲ ਦੇ ਪ੍ਰਧਾਨ ਸਨ ਅਤੇ ਨਗਰ ਨਿਗਮ ਵਿੱਚ ਪਾਰਟੀ ਦੇ ਇਕਲੌਤੇ ਕੌਂਸਲਰ ਵੀ ਸਨ। 5 ਮਈ ਨੂੰ ਉਨ੍ਹਾਂ ਦੇ ਨਾਲ ਚੰਡੀਗੜ੍ਹ ਅਕਾਲੀ ਦਲ ਦੀਆਂ ਸਾਰੀਆਂ ਇਕਾਈਆਂ ਦੇ ਪ੍ਰਧਾਨਾਂ ਨੇ ਵੀ ਅਸਤੀਫ਼ੇ ਦੇ ਦਿੱਤੇ ਸਨ। ਬੁਟਰੇਲਾ ਨੇ ਉਸ ਦਿਨ ਐਲਾਨ ਕੀਤਾ ਸੀ ਕਿ ਉਹ ਕਿਸੇ ਹੋਰ ਪਾਰਟੀ ਵਿੱਚ ਨਹੀਂ ਜਾਣਗੇ। ਉਹ ਪਾਰਟੀ ਦੀਆਂ ਨੀਤੀਆਂ ਤੋਂ ਨਾਰਾਜ਼ ਹੋਣ ਕਾਰਨ ਹੀ ਪਾਰਟੀ ਛੱਡ ਰਹੇ ਹਨ। ਪਰ ਹੁਣ ਉਹ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ।