ਭਾਜਪਾ (BJP) ਵੱਲੋਂ ਪੰਜਾਬ ਵਿੱਚ ਪਹਿਲੀ ਵਾਰ ਲੋਕ ਸਭਾ ਦੀਆਂ 13 ਸੀਟਾਂ ‘ਤੇ ਆਪਣੇ ਦਮ ਤੇ ਚੋਣ ਲੜੀ ਜਾ ਰਹੀ ਹੈ ਪਰ ਪਾਰਟੀ ਦੇ ਉਮੀਦਵਾਰਾਂ ਦਾ ਲਗਾਤਾਰ ਕਿਸਾਨਾਂ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ। ਜਿਸ ਦੇ ਤਹਿਤ ਅੱਜ ਫਿਰੋਜ਼ਪੁਰ ਲੋਕ ਸਭਾ ਹਲਕੇ ਤੋਂ ਭਾਜਪਾ ਦੇ ਉਮੀਦਵਾਰ ਰਾਣਾ ਗੁਰਮੀਤ ਸਿੰਘ ਸੋਢੀ ਨੂੰ ਵਿਰੋਧ ਦਾ ਸਾਹਮਣਾ ਕਰਨਾ ਪਿਆ ਹੈ। ਰਾਣਾ ਸੋਢੀ ਜਲਾਲਾਬਾਦ ‘ਚ ਰੋਡ ਸ਼ੋਅ ਕਰਨ ਲਈ ਪੁੱਜੇ ਹੋਏ ਸਨ, ਜਿੱਥੇ ਕਿਸਾਨਾਂ ਨੇ ਉਨ੍ਹਾਂ ਦਾ ਵਿਰੋਧ ਕੀਤਾ। ਇਸ ਮੌਕੇ ਪੁਲਿਸ ਵੱਲੋਂ ਵੀ ਸਖ਼ਤ ਪ੍ਰਬੰਧ ਕੀਤੇ ਹੋਏ ਸਨ।
ਕਿਸਾਨਾਂ ਵੱਲੋਂ ਪੰਜਾਬ ਵਿੱਚ ਸਾਰੇ ਭਾਜਪਾ ਉਮੀਦਵਾਰਾਂ ਦਾ ਵਿਰੋਧ ਕੀਤਾ ਜਾ ਰਿਹਾ ਹੈ, ਕਿਉਂਕਿ ਕਿਸਾਨਾਂ ਵੱਲੋਂ ਕਿਹਾ ਜਾ ਰਿਹਾ ਹੈ ਕਿ ਉਨ੍ਹਾਂ ਨੂੰ ਦੂਸਰੇ ਕਿਸਾਨ ਅੰਦੋਲਨ ਦੌਰਾਨ ਆਪਣੇ ਹੀ ਦੇਸ਼ ਦੀ ਰਾਜਧਾਨੀ ਵਿੱਚ ਜਾਣ ਤੋਂ ਰੋਕਿਆ ਗਿਆ ਸੀ, ਜਿਸ ਨੂੰ ਲੈ ਕੇ ਉਹ ਭਾਜਪਾ ਉਮੀਦਵਾਰਾਂ ਤੋਂ ਸਵਾਲ ਪੁੱਛਣਾ ਚਾਹੁੰਦੇ ਹਨ। ਕਿਸਾਨਾਂ ਨੇ ਕਿਹਾ ਕਿ ਅਸੀਂ ਸਿਰਫ ਸਵਾਲ ਦੇ ਜਵਾਬ ਚਾਹੁਦੇ ਹਾਂ ਪਰ ਭਾਜਪਾ ਉਮੀਦਵਾਰ ਸਵਾਲਾਂ ਦੇ ਜਵਾਬ ਦੇਣ ਤੋਂ ਭੱਜ ਰਹੇ ਹਨ।
ਰਾਣਾ ਗੁਰਮੀਤ ਸਿੰਘ ਸੋਢੀ ਤੋਂ ਪਹਿਲਾਂ ਵੀ ਪੰਜਾਬ ਵਿੱਚ ਕਈ ਹੋਰ ਉਮੀਦਵਾਰਾਂ ਦਾ ਵਿਰੋਧ ਹੋ ਚੁੱਕਾ ਹੈ। ਇਸ ਨੂੰ ਦੇਖਦਿਆਂ ਪੰਜਾਬ ਭਾਜਪਾ ਦੇ ਲੀਡਰਾਂ ਵੱਲੋਂ ਪੰਜਾਬ ਦੇ ਚੋਣ ਅਧਿਕਾਰੀ ਨਾਲ ਮੀਟਿੰਗ ਕਰ ਆਪਣੀਆਂ ਸਮੱਸਿਆਵਾਂ ਦੱਸੀਆਂ ਸਨ।
ਇਹ ਵੀ ਪੜ੍ਹੋ – BJP ਦਾ ਬੂਰਾ ਹਾਲ, ਬਾਹਰ ਆ ਗਏ ਕੇਜਰੀਵਾਲ : CM ਮਾਨ