ਸਿਕੰਦਰ ਸਿੰਘ ਮਲੂਕਾ ਦੀ ਨੂੰਹ ਅਤੇ ਬਠਿੰਡਾ (Bathinda) ਤੋਂ ਭਾਜਪਾ ਦੇ ਉਮੀਦਵਾਰ ਆਈਏਐਸ ਪਰਮਪਾਲ ਕੌਰ (Parampal Kaur) ਦਾ ਅਸਤੀਫ਼ਾ ਪੰਜਾਬ ਸਰਕਾਰ ਵੱਲੋਂ ਪ੍ਰਵਾਨ ਕਰ ਲਿਆ ਗਿਆ ਹੈ। ਪਰਮਪਾਲ ਕੌਰ ਨੇ ਸਵੈ ਇੱਛਾ ਮੁਕਤੀ (ਵੀਆਰਐਸ) ਲਈ ਸੀ, ਪਰ ਪੰਜਾਬ ਸਰਕਾਰ ਨੇ ਉਨ੍ਹਾਂ ਨੂੰ ਵੀਆਰਐਸ ਨਹੀਂ ਦਿੱਤਾ ਹੈ। ਪੰਜਾਬ ਸਰਕਾਰ ਨੇ ਸਿਰਫ ਉਨ੍ਹਾਂ ਦਾ ਅਸਤੀਫ਼ਾ ਹੀ ਮਨਜ਼ੂਰ ਕੀਤਾ ਹੈ। ਇਸ ਕਾਰਨ ਪਰਮਪਾਲ ਕੌਰ ਨੂੰ ਵੀਆਰਐਸ ਦਾ ਕੋਈ ਵੀ ਲਾਭ ਨਹੀਂ ਮਿਲ ਸਕੇਗਾ।
ਅਸਤੀਫ਼ਾ ਮਨਜ਼ੂਰ ਹੋਣ ਤੋਂ ਬਾਅਦ ਪਰਮਪਾਲ ਨੇ ਕਿਹਾ ਕਿ ਉਸ ਦਾ ਕੰਮ ਅਰਜੀ ਨੂੰ ਮੂਵ ਕਰਨਾ ਸੀ। ਇਸ ਬਾਰੇ ਫੈਸਲਾ ਲੈਣਾ ਸਰਕਾਰ ਦਾ ਕੰਮ ਹੈ। ਇਸ ਤੋਂ ਬਾਅਦ ਪਰਮਪਾਲ ਕੌਰ ਹੁਣ ਆਉਣ ਵਾਲੇ ਦਿਨਾਂ ਵਿੱਚ ਭਾਜਪਾ ਉਮੀਦਵਾਰ ਵਜੋਂ ਨਾਮਜ਼ਦਗੀ ਦਾਖ਼ਲ ਕਰੇਗੀ।
ਪੰਜਾਬ ਸਰਕਾਰ ਵੱਲੋਂ ਤਿੰਨ ਦਿਨ ਪਹਿਲਾਂ ਪਰਮਪਾਲ ਕੌਰ ਨੂੰ ਡਿਊਟੀ ਉੱਤੇ ਆਉਣ ਲਈ ਕਿਹਾ ਸੀ। ਜਿਸ ‘ਤੇ ਪਰਮਪਾਲ ਕੌਰ ਨੇ ਕਿਹਾ ਸੀ ਕਿ ਉਹ ਮੁੜ ਤੋਂ ਡਿਊਟੀ ‘ਤੇ ਨਹੀਂ ਆਵੇਗੀ। ਪੰਜਾਬ ਸਰਕਾਰ ਨੇ ਜੋ ਕਰਨਾ ਹੈ ਉਹ ਕਰ ਲਵੇ।
ਦੱਸ ਦੋੇਈਏ ਕਿ ਪਰਮਪਾਲ ਕੌਰ ਸਾਬਕਾ ਅਕਾਲੀ ਮੰਤਰੀ ਸਿਕੰਦਰ ਸਿੰਘ ਮਲੂਕਾ ਦੀ ਨੂੰਹ ਹੈ, ਜੋ ਆਪਣੇ ਪਤੀ ਗੁਰਪ੍ਰੀਤ ਸਿੰਘ ਦੇ ਨਾਲ ਭਾਜਪਾ ਵਿੱਚ ਸ਼ਾਮਲ ਹੋਈ ਸੀ। ਪਰਮਪਾਲ ਕੌਰ ਆਈਏਐਸ ਅਫਸਰ ਸਨ। ਜਿਨ੍ਹਾਂ ਨੇ ਆਪਣੀ ਨੌਕਰੀ ਛੱਡ ਕੇ ਭਾਜਪਾ ਵਿੱਚ ਸ਼ਮੂਲੀਅਤ ਕਰ ਲਈ ਹੈ।
ਇਹ ਵੀ ਪੜ੍ਹੋ – ਪੰਜਾਬ ‘ਚ ਝੋਨਾ ਲਗਾਉਣ ਦੀਆਂ ਤਰੀਕਾਂ ਦਾ ਹੋਇਆ ਐਲਾਨ