ਦਿੱਲੀ ਆਬਕਾਰੀ ਮਾਮਲੇ ਵਿੱਚ ਤਿਹਾੜ ਜੇਲ੍ਹ ਤੋਂ ਅੰਤਰਿਮ ਜ਼ਮਾਨਤ ’ਤੇ ਰਿਹਾਅ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Delhi CM Arvind Kejriwal) ਕੱਲ੍ਹ ਪੰਜਾਬ ਆ ਰਹੇ ਹਨ। ਪੰਜਾਬ ਵਿੱਚ ਪਹਿਲੀ ਜੂਨ ਨੂੰ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਕੇਜਰੀਵਾਲ ਕੱਲ੍ਹ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਲ ਰੋਡ ਸ਼ੋਅ ਕੱਢਣਗੇ।
ਇਸ ਦੌਰਾਨ ਆਮ ਆਦਮੀ ਪਾਰਟੀ ਦੇ ਕਨਵੀਨਰ ਅੰਮ੍ਰਿਤਸਰ ਤੋਂ ਰੋਡ ਸ਼ੋਅ ਕਰਕੇ ਆਪਣੀ ਚੋਣ ਮੁਹਿੰਮ ਦੀ ਸ਼ੁਰੂਆਤ ਕਰਨਗੇ। ਜਾਣਕਾਰੀ ਮੁਤਾਬਕ ਕੇਜਰੀਵਾਲ ਆਪਣੇ ਅੰਮ੍ਰਿਤਸਰ ਦੌਰੇ ਦੌਰਾਨ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਵੀ ਨਤਮਸਤਕ ਹੋਣਗੇ ਤੇ ਚੋਣ ਪ੍ਰਚਾਰ ਵਾਸਤੇ ਅਸ਼ੀਰਵਾਦ ਲੈਣਗੇ।
ਅੰਮ੍ਰਿਤਸਰ ਵਿੱਚ ਕੇਜਰੀਵਾਲ ਦੇ ਨਾਲ 16 ਮਈ ਨੂੰ ਸ਼ਾਮ 6 ਵਜੇ ਵੱਡੇ ਰੋਡ ਸ਼ੋਅ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ। ਇਸ ਦੌਰਾਨ ਉਨ੍ਹਾਂ ਦੇ ਨਾਲ ਮੁੱਖ ਮੰਤਰੀ ਭਗਵੰਤ ਮਾਨ ਮੌਜੂਦ ਰਹਿਣਗੇ।
ਇਹ ਰੋਡ ਸ਼ੋਅ ਲੋਕ ਸਭਾ ਚੋਣਾਂ ਲਈ ਅੰਮ੍ਰਿਤਸਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਕੁਲਦੀਪ ਸਿੰਘ ਧਾਲੀਵਾਲ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨ ਲਈ ਉਲੀਕਿਆ ਗਿਆ ਹੈ।
ਇਹ ਵੀ ਪੜ੍ਹੋ –