ਏਅਰ ਇੰਡੀਆ ਐਕਸਪ੍ਰੈਸ (Air India Express) ਦੇ ਜਹਾਜ਼ ਨੂੰ ਸ਼ਨੀਵਾਰ ਰਾਤ ਨੂੰ ਉਡਾਣ ਭਰਨ ਤੋਂ ਤੁਰੰਤ ਬਾਅਦ ਇੱਕ ਇੰਜਣ ਵਿੱਚ ਅੱਗ ਲੱਗ ਗਈ। ਬੈਂਗਲੁਰੂ ਹਵਾਈ ਅੱਡੇ ‘ਤੇ ਜਹਾਜ਼ ਦੀ ਐਮਰਜੈਂਸੀ ਲੈਂਡਿੰਗ ਕਰਨੀ ਪਈ। ਇਸ ਤੋਂ ਬਾਅਦ ਸਾਰੇ ਯਾਤਰੀਆਂ ਨੂੰ ਜਹਾਜ਼ ਤੋਂ ਸੁਰੱਖਿਅਤ ਉਤਾਰ ਲਿਆ ਗਿਆ। ਇਹ ਜਹਾਜ਼ ਬੈਂਗਲੁਰੂ ਤੋਂ ਕੋਚੀ ਜਾ ਰਿਹਾ ਸੀ। ਸੂਤਰਾਂ ਨੇ ਦੱਸਿਆ ਕਿ ਟੇਕਆਫ ਤੋਂ ਤੁਰੰਤ ਬਾਅਦ ਚਾਲਕ ਦਲ ਦੇ ਮੈਂਬਰਾਂ ਨੇ ਏਟੀਸੀ ਨੂੰ ਇੰਜਣ ਵਿੱਚ ਅੱਗ ਲੱਗਣ ਦੀ ਸੂਚਨਾ ਦਿੱਤੀ।
ਏਅਰ ਇੰਡੀਆ ਐਕਸਪ੍ਰੈਸ ਦੇ ਬੁਲਾਰੇ ਨੇ ਦੱਸਿਆ ਕਿ ਜਿਵੇਂ ਹੀ ਬੈਂਗਲੁਰੂ-ਕੋਚੀ ਫਲਾਈਟ ਨੇ ਉਡਾਣ ਭਰੀ ਤਾਂ ਸੱਜੇ ਇੰਜਣ ‘ਚੋਂ ਅੱਗ ਦੀਆਂ ਲਪਟਾਂ ਨਿਕਲਦੀਆਂ ਦਿਖਾਈ ਦਿੱਤੀਆਂ। ਇਸ ਤੋਂ ਬਾਅਦ ਜਹਾਜ਼ ਨੂੰ ਲੈਂਡ ਕਰਨ ਦਾ ਫੈਸਲਾ ਕੀਤਾ ਗਿਆ ਅਤੇ ਜਹਾਜ਼ ਸ਼ਨੀਵਾਰ ਰਾਤ ਨੂੰ ਬੇਂਗਲੁਰੂ ਹਵਾਈ ਅੱਡੇ ‘ਤੇ ਸੁਰੱਖਿਅਤ ਉਤਾਰ ਲਿਆ ਗਿਆ। ਗਰਾਊਂਡ ਸਰਵਿਸਿਜ਼ ਨੇ ਵੀ ਅੱਗ ਲੱਗਣ ਦੀ ਸੂਚਨਾ ਦਿੱਤੀ ਅਤੇ ਜਹਾਜ਼ ਨੂੰ ਖ਼ਾਲੀ ਕਰਾਇਆ ਲਿਆ।
ਉਨ੍ਹਾਂ ਕਿਹਾ ਕਿ ਸਾਰੇ ਯਾਤਰੀਆਂ ਨੂੰ ਜਹਾਜ਼ ਤੋਂ ਸੁਰੱਖਿਅਤ ਉਤਾਰ ਲਿਆ ਗਿਆ ਅਤੇ ਕੋਈ ਜ਼ਖਮੀ ਨਹੀਂ ਹੋਇਆ। ਏਅਰਲਾਈਨਜ਼ ਯਾਤਰੀਆਂ ਲਈ ਬਦਲਵੇਂ ਜਹਾਜ਼ ਦਾ ਪ੍ਰਬੰਧ ਕਰ ਰਹੀਆਂ ਹਨ। ਬੁਲਾਰੇ ਨੇ ਕਿਹਾ ਕਿ ਰੈਗੂਲੇਟਰ ਦੇ ਸਹਿਯੋਗ ਨਾਲ ਘਟਨਾ ਦੀ ਡੂੰਘਾਈ ਨਾਲ ਜਾਂਚ ਕੀਤੀ ਜਾਵੇਗੀ।