Punjab

ਕਿਸਾਨ ਮੋਰਚਾ 2.0 ਦੇ 100 ਦਿਨ ਪੂਰੇ, ਅੱਜ ਸ਼ੰਭੂ ਚਾਰ ਥਾਵਾਂ ’ਤੇ ਹੋਣਗੇ ਵਿਸ਼ਾਲ ਇਕੱਠ

ਪੰਜਾਬ ਅਤੇ ਹਰਿਆਣਾ ਦੀ ਸਰਹੱਦ ‘ਤੇ ਕਿਸਾਨਾਂ ਦਾ ਧਰਨਾ ਲਗਾਤਾਰ ਜਾਰੀ ਹੈ। ਅੱਜ ਕਿਸਾਨ ਅੰਦੋਲਨ 2.0 ਨੂੰ 100 ਦਿਨ ਪੂਰੇ ਹੋ ਗਏ ਹਨ। ਇਸ ਦੌਰਾਨ ਅੱਜ ਬਾਰਡਰ ਉੱਤੇ ਵੱਡਾ ਇੱਕਠ ਹੋਵੇਗਾ। ਦਰਅਸਲ ਸੰਯੁਕਤ ਕਿਸਾਨ ਮੋਰਚਾ ਅਤੇ ਕਿਸਾਨ ਮਜ਼ਦੂਰ ਮੋਰਚਾ ਸੰਘਰਸ਼ ਕਮੇਟੀ ਦੇ ਸੱਦੇ ‘ਤੇ ਸ਼ੰਭੂ ਬੈਰੀਅਰ ‘ਤੇ ਕਿਸਾਨ ਅਤੇ ਮਜ਼ਦੂਰਾਂ ਵਲੋਂ 90 ਦਿਨਾਂ ਤੋਂ ਅੰਦੋਲਨ ਚਲਾਇਆ ਜਾ ਰਿਹਾ ਹੈ। ਅੱਜ ਇਸ ਅੰਦੋਲਨ ਨੂੰ 100 ਦਿਨ ਪੂਰੇ ਹੋ ਗਏ ਹਨ।

ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਦੱਸਿਆ ਕਿ ਅੱਜ ਸ਼ੰਭੂ, ਖਨੌਰੀ, ਡੱਬਵਾਲੀ ਤੇ ਰਤਨਪੁਰਾ ਬਾਰਡਰਾਂ ’ਤੇ ਵਿਸ਼ਾਲ ਇਕੱਠ ਕੀਤੇ ਜਾਣਗੇ ਤੇ ਐਮ ਐਸ ਪੀ ਨੂੰ ਕਾਨੂੰਨੀ ਗਰੰਟੀ ਦਾ ਰੂਪ ਦੇਣ ਸਮੇਤ ਕਿਸਾਨਾਂ ਦੀਆਂ ਹੋਰ ਮੰਗਾਂ ਮਨਵਾਉਣ ਲਈ ਮੋਦੀ ਸਰਕਾਰ ’ਤੇ ਦਬਾਅ ਬਣਾਇਆ ਜਾਵੇਗਾ।

ਦੱਸ ਦਈਏ ਕਿ ਕਿਸਾਨ ਨੇ ਬਾਰਡਰ ਉੱਤੇ ਪੂਰੀਆਂ ਤਿਆਰੀਆਂ ਕੀਤੀਆਂ ਹੋਈਆਂ ਹਨ। ਦੱਸ ਦਈਏ ਕਿ ਕਿਸਾਨ 13 ਫਰਵਰੀ ਤੋਂ ਆਪਣੀ ਹੱਕੀ ਮੰਗਾਂ ਨੂੰ ਲੈਕੇ ਸ਼ੰਭੂ ਬਾਰਡਰ ‘ਤੇ ਧਰਨੇ ‘ਤੇ ਬੈਠੇ ਹਨ, ਜਿਸ ਦੌਰਾਨ ਕਈ ਕਿਸਾਨਾਂ ਨੇ ਕਈ ਮੁਸ਼ਕਿਲਾਂ ਦਾ ਸਾਹਮਣਾ ਕੀਤਾ, ਕਈਆਂ ਨੇ ਸੱਟਾਂ, ਗੋਲੀਆਂ ਖਾਂਦੀਆਂ ਤਾਂ ਕਈ ਕਿਸਾਨ ਆਪਣੀ ਜਾਨ ਵੀ ਗੁਆ ਬੈਠੇ। ਹਾਲੇ ਤੱਕ ਕਿਸਾਨਾਂ ਦੇ ਮੁੱਦਿਆਂ ਦਾ ਹੱਲ ਹੁੰਦਾ ਨਜ਼ਰ ਨਹੀਂ ਆ ਰਿਹਾ ਹੈ। ਪੰਜਾਬ ਵਿੱਚ ਇਸ ਵੇਲੇ ਅੱਤ ਦੀ ਗਰਮੀ ਪੈ ਰਹੀ ਹੈ ਪਰ ਕਿਸਾਨ ਬਾਰਡਰ ਇੱਤੇ ਡਟੇ ਹੋਏ ਹਨ। ਅੰਦੋਲਨ ਸਰਦੀ ਤੋਂ ਗਰਮੀ ਤੱਕ ਪਹੁੰਚ ਗਿਆ ਪਰ ਕਿਸਾਨਾਂ ਦੇ ਹੌਂਸਲੇ ਨਹੀਂ ਘੱਟ ਹੋਏ ਹਨ।

ਬੀਤੇ ਦਿਨੀ ਦਿੱਲੀ-ਅੰਮ੍ਰਿਤਸਰ ਰੇਲਵੇ ਰੂਟ ‘ਤੇ ਸ਼ੰਭੂ ਰੇਲਵੇ ਸਟੇਸ਼ਨ ‘ਤੇ ਲਗਾਤਾਰ 34 ਦਿਨਾਂ ਤੋਂ ਹੜਤਾਲ ‘ਤੇ ਬੈਠੇ ਕਿਸਾਨ ਆਗੂਆਂ ਨੇ ਚੰਡੀਗੜ੍ਹ ਪ੍ਰੈੱਸ ਕਾਨਫਰੰਸ ਕਰਕੇ ਰੇਲਵੇ ਟਰੈਕ ਤੋਂ ਹੜਤਾਲ ਖਤਮ ਕਰਨ ਦਾ ਐਲਾਨ ਕੀਤਾ ਹੈ।   ਕਿਸਾਨਾਂ ਦੇ ਇੱਕ ਐਲਾਨ ਕਾਰਨ ਜਿੱਥੇ ਰੇਲਵੇ ਅਧਿਕਾਰੀਆਂ ਨੇ ਰੇਲ ਗੱਡੀਆਂ ਨੂੰ ਦੁਬਾਰਾ ਚਲਾਉਣ ਦੀ ਤਿਆਰੀ ਕਰ ਲਈ ਹੈ, ਉੱਥੇ ਹੀ ਇੰਨੀ ਗਰਮੀ ਵਿੱਚ ਰੇਲਵੇ ਸਟੇਸ਼ਨ ‘ਤੇ ਰੇਲਗੱਡੀ ਲਈ ਘੰਟਿਆਂ ਬੱਧੀ ਇੰਤਜ਼ਾਰ ਕਰਨ ਵਾਲੇ ਯਾਤਰੀਆਂ ਨੇ ਵੀ ਸੁੱਖ ਦਾ ਸਾਹ ਲਿਆ ਹੈ।