Punjab

ਫਾਜ਼ਿਲਕਾ ‘ਚ ਅੰਤਰਰਾਸ਼ਟਰੀ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਮੌਡਿਊਲ ਦਾ ਪਰਦਾਫਾਸ਼, 6 ਦੋਸ਼ੀ ਗ੍ਰਿਫਤਾਰ

ਪੰਜਾਬ ਦੀ ਫਾਜ਼ਿਲਕਾ ਪੁਲਿਸ ਨੇ ਵੱਡੀ ਕਾਰਵਾਈ ਕੀਤੀ ਹੈ। ਪੁਲਿਸ ਨੇ ਅੰਤਰਰਾਸ਼ਟਰੀ ਨਾਰਕੋ ਤਸਕਰੀ ਦੇ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਜਿਸ ਵਿੱਚ ਪੁਲਿਸ ਨੇ 6 ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਮੁਲਜ਼ਮਾਂ ਕੋਲੋਂ 5 ਕਿਲੋ 470 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ। ਦੋਸ਼ੀ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ। ਜਲਦੀ ਹੀ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ’ਤੇ ਲਿਆ ਜਾਵੇਗਾ। ਪੁੱਛਗਿੱਛ ‘ਚ ਖੁਲਾਸੇ ਹੋਣ ਦੀ ਉਮੀਦ ਹੈ।

ਦੱਸ ਦੇਈਏ ਕਿ ਬਰਾਮਦ ਹੋਈ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੀਮਤ ਕਰੋੜਾਂ ਵਿੱਚ ਹੈ। ਉਧਰ, ਫਾਜ਼ਿਲਕਾ ਦੀ ਐਸਐਸਪੀ ਡਾ.ਪ੍ਰਗਿਆ ਜੈਨ ਅੱਜ ਆਪਣੇ ਦਫ਼ਤਰ ਵਿੱਚ ਪ੍ਰੈਸ ਕਾਨਫਰੰਸ ਕਰਕੇ ਇਸ ਸਬੰਧੀ ਸਾਰੀ ਜਾਣਕਾਰੀ ਦੇਣਗੇ। ਅਤੇ ਮੀਡੀਆ ਰਾਹੀਂ ਇਹ ਖੁਲਾਸਾ ਕੀਤਾ ਜਾਵੇਗਾ ਕਿ ਪੁਲਿਸ ਨੇ ਇਹ ਕਾਰਵਾਈ ਕਿਵੇਂ ਕੀਤੀ ਅਤੇ ਇਹਨਾਂ ਲੋਕਾਂ ਨੂੰ ਗ੍ਰਿਫਤਾਰ ਕੀਤਾ।