Lok Sabha Election 2024 Punjab

ਅੱਜ ਤੋਂ ਪੰਜਾਬ ‘ਚ ਸਰਗਰਮ ਹੋਣਗੇ ਰਾਘਵ ਚੱਢਾ, ਲੁਧਿਆਣਾ ਤੇ ਖੰਨਾ ‘ਚ ਕਰਨਗੇ ਰੋਡ ਸ਼ੋਅ

ਅੱਜ ਤੋਂ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਪੰਜਾਬ ਵਿੱਚ ਲੋਕ ਸਭਾ ਚੋਣ ਪ੍ਰਚਾਰ ਵਿੱਚ ਸਰਗਰਮ ਹੋ ਰਹੇ ਹਨ। ਚੱਢਾ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਲਈ ਚੋਣ ਪ੍ਰਚਾਰ ਕਰਨਗੇ। ਚੱਢਾ ਅੱਜ ਦੁਪਹਿਰ 1 ਵਜੇ ਤੋਂ ਬਾਅਦ ਰੋਡ ਸ਼ੋਅ ਅਤੇ ਜਨ ਸਭਾਵਾਂ ਨੂੰ ਸੰਬੋਧਨ ਕਰਨਾ ਸ਼ੁਰੂ ਕਰਨਗੇ।

ਉਹ ਸਭ ਤੋਂ ਪਹਿਲਾਂ ਸਾਹਨੇਵਾਲ ਦੀਪ ਕਲੋਨੀ, ਢੰਡਾਰੀ ਖੁਰਦ ਫੋਕ ਪੁਆਇੰਟ ਪਹੁੰਚਣਗੇ। ਇੱਥੋਂ ਉਹ ਪਾਇਲ ਵਿਧਾਨ ਸਭਾ ਹਲਕੇ ਦੇ ਐਸਬੀਐਸ ਨਗਰ ਵਿੱਚ ਲੋਕਾਂ ਨੂੰ ਮਿਲਣਗੇ। ਚੱਢਾ ਸ਼ਾਮ 4 ਵਜੇ ਕ੍ਰਿਸ਼ਨਾ ਨਗਰ, ਖੰਨਾ ਵਿੱਚ ਇੱਕ ਜਨ ਸਭਾ ਨੂੰ ਸੰਬੋਧਨ ਕਰਨਗੇ। ਚੱਢਾ ਲੋਕ ਸਭਾ ਹਲਕਾ ਸ੍ਰੀ ਫਤਹਿਗੜ੍ਹ ਸਾਹਿਬ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਪ੍ਰੀਤ ਸਿੰਘ ਜੀਪੀ ਅਤੇ ਲੁਧਿਆਣਾ ਤੋਂ ਅਸ਼ੋਕ ਪਰਾਸ਼ਰ ਪੱਪੀ ਲਈ ਲੋਕਾਂ ਦਾ ਸਮਰਥਨ ਮੰਗਣਗੇ।

ਦੱਸ ਦਈਏ ਕਿ ਲੋਕ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਪਾਰਟੀਆਂ ਆਪੋ ਆਪਣਾ ਜ਼ੋਰ ਲਗਾ ਰਹੀਆਂ ਹਨ। ਇਸ ਦੌਰਾਨ ਅੱਜ ਆਮ ਆਦਮੀ ਪਾਰਟੀ (ਆਪ) ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਜਲੰਧਰ ਵਿੱਚ ਰੋਡ ਸ਼ੋਅ ਕਰਨਗੇ। ਇਹ ਰੋਡ ਸ਼ੋਅ ਸ਼ਾਮ ਕਰੀਬ 4 ਵਜੇ ਸ਼ਹਿਰ ਦੇ ਵਿਚਕਾਰ ਸਥਿਤ ਲਵਕੁਸ਼ ਚੌਕ ਤੋਂ ਸ਼ੁਰੂ ਹੋ ਕੇ ਭਗਤ ਸਿੰਘ ਚੌਕ ਨੇੜੇ ਸਮਾਪਤ ਹੋਵੇਗਾ।

ਪ੍ਰਾਪਤ ਜਾਣਕਾਰੀ ਅਨੁਸਾਰ ਸੀਐਮ ਕੇਜਰੀਵਾਲ ਲਵਕੁਸ਼ ਚੌਕ ਨੇੜੇ ਲੋਕਾਂ ਨੂੰ ਸੰਬੋਧਨ ਵੀ ਕਰਨਗੇ। ਕੱਲ੍ਹ ਤੋਂ ਹੀ ‘ਆਪ’ ਦੀ ਸੀਨੀਅਰ ਲੀਡਰਸ਼ਿਪ ਰੋਡ ਸ਼ੋਅ ਦੀਆਂ ਤਿਆਰੀਆਂ ਵਿੱਚ ਰੁੱਝੀ ਹੋਈ ਹੈ। ਜਲੰਧਰ ‘ਚ ਮੁੱਖ ਮੰਤਰੀ ਕੇਜਰੀਵਾਲ ‘ਆਪ’ ਉਮੀਦਵਾਰ ਪਵਨ ਕੁਮਾਰ ਟੀਨੂੰ ਲਈ ਵੋਟਾਂ ਮੰਗਣਗੇ।