Punjab

ਸਾਵਧਾਨ! ਪੰਜਾਬ ’ਚ 48.4 ਡਿਗਰੀ ਪਹੁੰਚਿਆ ਪਾਰਾ, ਦੋ ਦਿਨ ਲਈ ‘ਰੈੱਡ ਅਲਰਟ’ ਜਾਰੀ

ਪੰਜਾਬ ’ਚ ਨੌਤਪਾ ਦੇ ਤੀਜੇ ਦਿਨ ਤਾਪਮਾਨ ਨੇ ਪਿਛਲੇ 46 ਸਾਲਾਂ ਦਾ ਰਿਕਾਰਡ ਤੋੜ ਦਿੱਤਾ ਹੈ। ਸੋਮਵਾਰ ਨੂੰ ਬਠਿੰਡਾ ਵਿੱਚ ਤਾਪਮਾਨ 48.4 ਡਿਗਰੀ ਦਰਜ ਕੀਤਾ ਗਿਆ। ਪੰਜਾਬ ਵਿੱਚ ਇਹ ਹੁਣ ਤੱਕ ਦਾ ਸਭ ਤੋਂ ਵੱਧ ਤਾਪਮਾਨ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ 29 ਮਈ ਤੱਕ ਰੈੱਡ ਅਲਰਟ ਜਾਰੀ ਕੀਤਾ ਹੈ। ਇਸ ਤੋਂ ਬਾਅਦ ਵੈਸਟਰਨ ਡਿਸਟਰਬੈਂਸ ਦੇ ਸਰਗਰਮ ਹੋਣ ਦੀ ਉਮੀਦ ਹੈ।

ਮੌਸਮ ਵਿਭਾਗ ਵੱਲੋਂ ਜਾਰੀ ਸੂਚਨਾ ਅਨੁਸਾਰ ਪੰਜਾਬ ਵਿੱਚ ਦੋ ਦਿਨ ਹੋਰ ਨੌਤਪਾ ਦਾ ਅਸਰ ਦੇਖਣ ਨੂੰ ਮਿਲੇਗਾ। ਇਸ ਦੌਰਾਨ ਤਾਪਮਾਨ ਵਿੱਚ ਮਾਮੂਲੀ ਵਾਧਾ ਦੇਖਿਆ ਜਾ ਸਕਦਾ ਹੈ। ਮੌਸਮ ਵਿਭਾਗ ਅਨੁਸਾਰ ਪੰਜਾਬ ਦੇ ਬਠਿੰਡਾ ਵਿੱਚ ਤਾਪਮਾਨ 48.4 ਡਿਗਰੀ ਦਰਜ ਕੀਤਾ ਗਿਆ ਹੈ, ਜੋ ਕਿ 21 ਮਈ 1978 ਦੇ ਤਾਪਮਾਨ ਨਾਲੋਂ 0.7 ਡਿਗਰੀ ਵੱਧ ਹੈ। ਇਸ ਦਿਨ ਪੰਜਾਬ ਦਾ ਵੱਧ ਤੋਂ ਵੱਧ ਤਾਪਮਾਨ ਅੰਮ੍ਰਿਤਸਰ ਵਿੱਚ 47.7 ਡਿਗਰੀ ਦਰਜ ਕੀਤਾ ਗਿਆ ਸੀ।

ਇਸ ਦੇ ਨਾਲ ਹੀ ਬਠਿੰਡਾ ਤੋਂ ਬਾਅਦ ਸਭ ਤੋਂ ਵੱਧ ਤਾਪਮਾਨ ਪਠਾਨਕੋਟ ਵਿੱਚ 47.1 ਡਿਗਰੀ ਰਿਹਾ। ਇਸ ਦੇ ਨਾਲ ਹੀ ਫ਼ਿਰੋਜ਼ਪੁਰ ਦਾ ਤਾਪਮਾਨ 45.7 ਡਿਗਰੀ, ਫ਼ਰੀਦਕੋਟ ਦਾ 45.6 ਡਿਗਰੀ, ਅੰਮ੍ਰਿਤਸਰ ਦਾ ਤਾਪਮਾਨ 45.4 ਡਿਗਰੀ ਦਰਜ ਕੀਤਾ ਗਿਆ ਹੈ।

ਪੰਜਾਬ ਦੇ ਹੋਰ ਸ਼ਹਿਰਾਂ ਦਾ ਤਾਪਮਾਨ

ਅੰਮ੍ਰਿਤਸਰ: ਕੱਲ੍ਹ ਅੰਮ੍ਰਿਤਸਰ ਦਾ ਤਾਪਮਾਨ 45.4 ਡਿਗਰੀ ਦਰਜ ਕੀਤਾ ਗਿਆ। ਅੱਜ ਤਾਪਮਾਨ 46 ਤੋਂ ਪਾਰ ਰਹਿਣ ਦਾ ਅਨੁਮਾਨ ਹੈ।

ਜਲੰਧਰ: ਸ਼ਹਿਰ ਦਾ ਵੱਧ ਤੋਂ ਵੱਧ ਤਾਪਮਾਨ 42.7 ਡਿਗਰੀ ਦਰਜ ਕੀਤਾ ਗਿਆ, ਜੋ ਅੱਜ 44 ਡਿਗਰੀ ਦੇ ਆਸ-ਪਾਸ ਰਹਿਣ ਦਾ ਅਨੁਮਾਨ ਹੈ।

ਲੁਧਿਆਣਾ: ਸ਼ਹਿਰ ਦਾ ਵੱਧ ਤੋਂ ਵੱਧ ਤਾਪਮਾਨ 44.8 ਡਿਗਰੀ ਦਰਜ ਕੀਤਾ ਗਿਆ, ਜੋ ਅੱਜ 46 ਡਿਗਰੀ ਦੇ ਆਸ-ਪਾਸ ਰਹਿਣ ਦਾ ਅਨੁਮਾਨ ਹੈ।

ਮੁਹਾਲੀ: ਸੋਮਵਾਰ ਸ਼ਾਮ ਨੂੰ ਵੱਧ ਤੋਂ ਵੱਧ ਤਾਪਮਾਨ 43.6 ਡਿਗਰੀ ਦਰਜ ਕੀਤਾ ਗਿਆ। ਅੱਜ ਤਾਪਮਾਨ 46 ਡਿਗਰੀ ਦੇ ਆਸਪਾਸ ਰਹਿਣ ਦਾ ਅਨੁਮਾਨ ਹੈ।

ਪਟਿਆਲਾ: ਬੀਤੇ ਦਿਨ ਸ਼ਹਿਰ ਦਾ ਵੱਧ ਤੋਂ ਵੱਧ ਤਾਪਮਾਨ 45.4 ਡਿਗਰੀ ਦਰਜ ਕੀਤਾ ਗਿਆ। ਅੱਜ ਤਾਪਮਾਨ 46 ਡਿਗਰੀ ਦੇ ਆਸਪਾਸ ਰਹਿਣ ਦਾ ਅਨੁਮਾਨ ਹੈ।