Lok Sabha Election 2024 Punjab

LIVE : ਪੰਜਾਬ ਦੀਆਂ ਦੀਆਂ 13 ਲੋਕ ਸਭਾ ਸੀਟਾਂ ‘ਤੇ ਵੋਟਿੰਗ ਜਾਰੀ

ਮੁਹਾਲੀ :ਪੰਜਾਬ ਦੀਆਂ 13 ਲੋਕ ਸਭਾ ਸੀਟਾਂ ‘ਤੇ ਵੋਟਿੰਗ ਸ਼ੁਰੂ ਹੋ ਗਈ ਹੈ। ਪੰਜਾਬ ਦੀਆਂ 13 ਲੋਕ ਸਭਾ ਸੀਟਾਂ ‘ਤੇ ਅੱਜ ਵੋਟਾਂ ਪੈਣਗੀਆਂ। ਪੰਜਾਬ ਵਿੱਚ ਕੁੱਲ 2.14 ਕਰੋੜ ਵੋਟਰ ਹਨ। ਇੱਥੇ 1.12 ਕਰੋੜ ਪੁਰਸ਼ ਅਤੇ 1.1 ਕਰੋੜ ਮਹਿਲਾ ਵੋਟਰ ਹਨ। 18 ਤੋਂ 19 ਸਾਲ ਦੇ 5.38 ਲੱਖ ਵੋਟਰ ਪਹਿਲੀ ਵਾਰ ਵੋਟ ਪਾਉਣਗੇ।

ਪੰਜਾਬ ਵਿੱਚ 4 ਪਾਰਟੀਆਂ ਵਿੱਚ ਮੁਕਾਬਲਾ ਹੈ। ਇਨ੍ਹਾਂ ਵਿੱਚ ਸੱਤਾਧਾਰੀ ਆਮ ਆਦਮੀ ਪਾਰਟੀ (ਆਪ), ਵਿਰੋਧੀ ਧਿਰ ਕਾਂਗਰਸ, ਸ਼੍ਰੋਮਣੀ ਅਕਾਲੀ ਦਲ (ਸ਼੍ਰੋਮਣੀ ਅਕਾਲੀ ਦਲ) ਅਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਸ਼ਾਮਲ ਹਨ। ਪੰਜਾਬ ਵਿੱਚ ਪਹਿਲੀ ਵਾਰ ਸਾਰੀਆਂ ਪਾਰਟੀਆਂ ਬਿਨਾਂ ਕਿਸੇ ਗਠਜੋੜ ਤੋਂ ਇਕੱਲਿਆਂ ਹੀ ਚੋਣਾਂ ਲੜ ਰਹੀਆਂ ਹਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪਿੰਡ ਮੰਗਵਾਲ ਵਿਖੇ ਆਪਣੇ ਪਰਿਵਾਰ ਸਮੇਤ ਆਪਣੀ ਵੋਟ ਦਾ ਇਸਤੇਮਾਲ ਹੈ।  ਸੰਗਰੂਰ ਦੇ ਪਿੰਡ ਮੰਗਵਾਲ ਸਥਿਤ ਆਪਣੇ ਪੋਲਿੰਗ ਸਟੇਸ਼ਨ ‘ਤੇ ਭਗਵੰਤ ਮਾਨ ਨੇ ਪਤਨੀ ਗੁਰਪ੍ਰੀਤ ਕੌਰ ਸਮੇਤ ਵੋਟ ਪਾਈ।

ਉਨ੍ਹਾਂ ਨੇ ਪੰਜਾਬ ਦੋ ਲੋਕਾਂ ਨੂੰ ਵੋਟ ਪਾਉਣ ਲਈ ਕਿਹਾ। ਮਾਨ ਨੇ ਕਿਹਾ ਕਿ ਵੋਟ ਤੁਹਾਡੇ ਬੱਚਿਆਂ ਦਾ ਭਵਿੱਖ ਬਦਲਣ ਲਈ ਹੈ । ਮਾਨ ਨੇ ਕਿਹਾ ਕਿ 5 ਸਾਲ ਕੋਸਣ ਦਾ ਕੋਈ ਫਾਇਦਾ ਨਹੀਂ, ਸਰਕਾਰ ਚੁਣਨ ਵਿੱਚ ਹਿੱਸੇਦਾਰ ਜ਼ਰੂਰ ਬਣੋ। ਮਾਨ ਨੇ ਇਹ ਵੀ ਕਿਹਾ ਕਿ ਪੰਜਾਬੀ ਭਾਰੀ ਵੋਟਿੰਗ ਨਾਲ ਦੇਸ਼ ਨੂੰ ਸੁਨੇਹਾ ਭੇਜਣਗੇ, ਸਾਨੂੰ ਸਾਡੇ ਅਧਿਕਾਰ ਪਤਾ ਹਨ।

ਇਸੇ ਦੌਰਾਨ ਆਨੰਦਪੁਰ ਸਾਹਿਬ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਮਾਲਵਿੰਦਰ ਸਿੰਘ ਕੰਗ ਨੇ ਵੋਟ ਪਾਈ ਹੈ।

ਇਸੀ ਵਿਚਾਲੇ ‘ਆਪ’ ਸੰਸਦ ਮੈਂਬਰ ਰਾਘਵ ਚੱਢਾ ਨੇ ਸੱਤਵੇਂ ਪੜਾਅ ਲਈ ਆਨੰਦਪੁਰ ਸਾਹਿਬ ਹਲਕੇ ਦੇ ਅਧੀਨ ਪੈਂਦੇ ਲਖਨਊ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਪੋਲਿੰਗ ਬੂਥ ‘ਤੇ ਆਪਣੀ ਵੋਟ ਪਾਈ।

ਖਡੂਰ ਸਾਹਿਬ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਲਾਲਜੀਤ ਸਿੰਘ ਭੁੱਲਰ ਨੇ ਪਰਿਵਾਰ ਸਮੇਤ ਪੱਟੀ ਵਿਖੇ ਆਪਣੀ ਵੋਟ ਪਾਈ ਹੈ। ਵੋਟ ਪਾਉਣ ਤੋਂ ਪਹਿਲਾਂ ਉਨ੍ਹਾਂ ਨੇ ਪਰਿਵਾਰ ਸਮੇਤ ਗੁਰਦੁਆਰਾ ਸਾਹਿਬ ਮੱਥਾ ਟੇਕਿਆ।

ਅੰਮ੍ਰਿਤਸਰ ਤੋਂ ਬੀਜੇਪੀ ਉਮੀਦਵਾਰ ਤਰਨਜੀਤ ਸਿੰਘ ਸੰਧੂ ਨੇ ਵੋਟ ਪਾਇਆ ਹੈ। ਉਨ੍ਹਾਂ ਨੇ ਕਿਹਾ ਕਿ ਲੋਕ ਵਿਕਾਸ ਦੇ ਲਈ ਵੋਟ ਕਰਨਗੇ। ਉਨ੍ਹਾਂ ਨੇ ਕਿਹਾ ਕਿ ਅੰਮ੍ਰਿਤਸਰ ਵਿੱਚ ਵਿਕਾਸ ਦੀ ਹਨੇਰੀ ਆ ਰਹੀ ਹੈ

ਬਠਿੰਡਾ ‘ਚ ਈਵੀਐਮ ਮਸ਼ੀਨ ਖਰਾਬ ਹੋ ਗਈ ਹੈ। ਜਿਸ ਕਾਰਨ ਇੱਥੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਤੇ ਖੇਤੀਬਾੜੀ ਮੰਤਰੀ ਗੁਰਮੀਤ ਖੁੱਡੀਆਂ ਨੂੰ ਵੋਟ ਨਹੀਂ ਪਾਈ ਜਾ ਸਕੀ। ਉਹ ਇਸ ਸਮੇਂ ਲਾਈਨ ਵਿੱਚ ਖੜ੍ਹੇ ਹਨ।

ਫਰੀਦਕੋਟ ਤੋਂ ਆਪ ਉਮੀਦਵਾਰ ਕਰਮਜੀਤ ਅਨਮੋਲ ਨੇ ਪਾਈ ਵੋਟ, ਮੁਹਾਲੀ ਦੇ ਫੇਸ 10 ਵੋਟ ਪਾਇਆ।

ਗੁਰਦਾਸਪੁਰ ਤੋਂ ਬੀਜੇਪੀ ਦੇ ਉਮੀਦਵਾਰ ਦਿਨੇਸ਼ ਬੱਬੂ ਨੇ ਪਰਿਵਾਰ ਸਮੇਤ ਵੋਟ ਪਾਇਆ

ਹਰਭਜਨ ਸਿੰਘ ਨੇ ਵੀ ਜਲੰਧਰ ਵਿਖੇ ਆਪਣੀ ਪਾਈ ਵੋਟ ਹੈ ਇਅਸੇ ਦੌਰਾਨ ਉਨ੍ਹਾਂ ਨੇ ਕਿਹਾ ਕਿ ਜਲੰਧਰ ਵੋਟਿੰਗ ਵਿੱਚ ਨੰਬਰ ਇੱਕ ਹਲਕਾ ਬਣੇ।

ਬੀਜੇਪੀ ਦੇ ਉਮੀਦਵਾਰ ਸੰਜੇ ਟੰਡਨ ਨੇ ਪਰਿਵਾਰ ਸਮੇਤ ਵੋਟ ਪਾਈ।

ਆਮ ਆਦਮੀ ਪਾਰਟੀ ਦੇ ਫਰੀਦਕੋਟ ਤੋਂ ਉਮੀਦਵਾਰ ਕਰਮਜੀਤ ਅਨਮੋਲ ਵੋਟ ਪਾਉਣ ਪਹੁੰਚੇ ਹਨ ਉਨ੍ਹਾਂ ਨੇ ਪਰਿਵਾਰ ਸਮੇਤ ਪਹੁੰਚੇ ਵੋਟ ਪਾਈ ਹੈ।

ਕਾਂਗਰਸ ਦੇ ਉਮੀਦਵਾਰ ਸੁਖਜਿੰਦਰ ਸਿੰਘ ਰੰਧਾਵਾ ਨੇ ਡੇਰਾ ਬਾਬਾ ਨਾਨਕ ਵਿਖੇ ਆਪਣੀ ਵੋਟ ਦਾ ਭੁਗਤਾਨ ਕੀਤਾ ਹੈ। ਇਸੇ ਦੌਰਾਨ ਉਨ੍ਹਾਂ ਨੇ ਕਿਹਾ ਕਿ ਲੋਕਾਂ ਨੂੰ ਵੋਟ ਪਾਉਣ ਦੀ ਅਪੀਲ ਕੀਤੀ ਹੈ। ਉਨ੍ਹਾਣਂ ਨੇ ਕਿਹਾ ਕਿ ਮੈਂ ਪੂਰੇ ਗੁਰਦਾਸਪੁਰ ਦੀ ਅਵਾਜ਼ ਪਾਰਲੀਮੈਂਟ ਵਿੱਚ ਚੁੱਕਾਂਗਾ।

ਫਿਰੋਜ਼ਪੁਰ ਤੋਂ  ਆਮ ਆਦਮੀ ਪਾਰਟੀ ਦੇ ਉਮੀਦਵਾਰ ਕਾਕਾ ਬਰਾੜ ਨੇ ਆਪਣੀ ਵੋਟ ਪਾਈ ਹੈ।

ਲੁਧਿਆਣਾ ਤੋਂ ਕਾਂਗਰਸ ਦੇ ਉਮੀਦਵਾਰ ਰਾਜਾ ਵੜਿੰਗ ਨੇ ਪਤਨੀ ਦੇ ਨਾਲ ਪਾਈ ਵੋਟ। ਮੁਕਤਸਰ ਸਾਹਿਬ ਦੇ ਪੋਲਿੰਗ ਬੂਥ ਵਿੱਚ ਵੋਟਿੰਗ ਕੀਤੀ। ਉਨ੍ਹਾਂ ਨੇ ਲੋਕਾਂ ਨੂੰ ਵੱਧ ਤੋਂ ਵੱਧ ਵੋਟ ਪਾਉਣ ਦੀ ਅਪੀਲ ਕੀਤੀ।

ਪਟਿਆਲਾ ਤੋਂ ਆਪ ਉਮੀਦਵਾਰ ਡਾ.ਬਲਬੀਰ ਸਿੰਘ ਨੇ ਪਤਨੀ ਦੇ ਨਾਲ ਵੋਟ ਪਾਈ ਹੈ। ਉਨ੍ਹਾਂ ਨੇ ਪਟਿਆਲਾ ਦੇ ਸਟੇਟ ਕਾਲਜ ਆਫ ਐਜੂਕੇਸ਼ਨ ਦੇ ਬੂਥ ‘ਚ ਜ਼ਮੂਰੀ ਹੱਕ ਦੀ ਅਦਾਇਗੀ ਕੀਤੀ।

ਲੋਕ ਸਭਾ ਚੋਣ ਲਈ ਚੇਤਨ ਸਿੰਘ ਜੋੜਾ ਮਾਜਰਾ  ਨੇ ਅੱਜ ਆਪਣੇ ਪਿੰਡ ਜੋੜਾਮਾਜਰਾ ਵਿਖੇ ਪਰਿਵਾਰ ਸਮੇਤ ਵੋਟ ਦੇ ਅਧਿਕਾਰ ਦੀ ਵਰਤੋਂ ਕੀਤੀ। ਇਸ ਦੌਰਾਰ ਉਹਨਾਂ ਨੇ ਟਵੀਟ ਵੀ ਕੀਤਾ ਹੈ।  ਇਸ ਦੌਰਾਨ ਉਹਨਾਂ ਨੇ ਕਿਹਾ ਕਿ  ਲੋਕਾਂ ਦਾ ਭਾਰੀ ਉਤਸ਼ਾਹ ਦੱਸ ਰਿਹਾ ਹੈ ਕਿ ਇਸ ਵਾਰ ਲੋਕ ਇਤਿਹਾਸ ਰਚਾਉਣ ਲਈ ਤਿਆਰ ਹਨ। ਹਰ ਵਰਗ ਵੋਟ ਪਾਉਣ ਲਈ ਘਰੋਂ ਬਾਹਰ ਨਿਕਲ ਰਿਹਾ ਹੈ। ਲੋਕਤੰਤਰ ਦੇ ਇਹ ਤਿਓਹਾਰ ‘ਚ ਆਪਣੀ ਵੋਟ ਦਾ ਇਸਤੇਮਾਲ ਜ਼ਰੂਰ ਕਰੋ।

ਪਟਿਆਲਾ ਲੋਕ ਸਭਾ ਸੀਟ ਤੋਂ ਕਾਂਗਰਸੀ ਉਮੀਦਵਾਰ ਧਰਮਵੀਰ ਗਾਂਧੀ ਨੇ ਬੂਥ ਨੰਬਰ 125 ‘ਤੇ ਆਪਣੀ ਵੋਟ ਪਾਈ।

ਜਲੰਧਰ ਵਿਖੇ  ਡਿਪਟੀ ਕਮਿਸ਼ਨਰ ਡਾ ਹਿਮਾਂਸ਼ੂ ਅਗਰਵਾਲ ਲੱਧੇਵਾਲੀ ਸਰਕਾਰੀ ਸਕੂਲ ਦੇ ਬੂਥ ਪਹਿਲੀ ਵਾਰ ਵੋਟ ਪਾਉਣ ਵਾਲੇ ਨੌਜਵਾਨਾਂ ਨੂੰ ਸਰਟੀਫਿਕੇਟ ਤੇ ਫ਼ਿਲਮ ਦੀ ਟਿਕਟ ਦੇ ਰਹੇ ਹਨ।
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਪਤਨੀ ਅਤੇ ਉਨ੍ਹਾਂ ਦੇ ਪੁੱਤਰ ਨੇ ਖਰੜ ਦੇ ਖਾਲਸਾ ਸਕੂਲ ਦੇ ਪੋਲਿੰਗ ਸਟੇਸ਼ਨ ‘ਤੇ ਪਹੁੰਚ ਕੇ ਆਪਣੀ ਵੋਟ ਪਾਈ ਅਤੇ ਕਾਂਗਰਸ ਦੀ ਜਿੱਤ ਦਾ ਦਾਅਵਾ ਕੀਤਾ। ਇਸਦੇ ਨਾਲ ਹੀ ਕਿਹਾ ਕਿ ਜਲੰਧਰ ਸੀਟ ‘ਤੇ ਜਿੱਤ ਯਕੀਨੀ ਹੈ। ਚੰਨੀ ਦੇ ਬੇਟੇ ਨੇ ਨੌਜਵਾਨਾਂ ਨੂੰ ਵੋਟ ਪਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਲੋਕਤੰਤਰ ਵਿੱਚ ਵੋਟ ਪਾਉਣੀ ਬਹੁਤ ਜ਼ਰੂਰੀ ਹੈ।
ਫਰੀਦਕੋਟ ਪੋਲਿੰਗ ਬੂਥ ਦੀ ਹਾਲਤ ਖਰਾਬ ਹੈ। ਇੱਥੇ ਤੇਜ਼ ਹਨੇਰੀ ਕਾਰਨ ਪੋਲਿੰਗ ਬੂਥ ਦਾ ਸ਼ੈੱਡ ਡਿੱਗਿਆ ਹੈ। ਹਾਲਾਂਕਿ ਕਿਸੇ ਨੂੰ ਜਾਣੀ ਨੁਕਸਾਨ ਨਹੀਂ ਪਹੁੰਚਿਆ ਹੈ।
ਪਟਿਆਲਾ ਤੋਂ ਕਾਂਗਰਸ ਦੇ ਉਮੀਦਵਾਰ ਧਰਮਵੀਰ ਸਿੰਘ ਗਾਂਧੀ ਨੇ ਪਾਈ ਵੋਟ। ਦੂਜੇ ਪਾਸੇ ਬੀਜੇਪੀ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਅਬੋਹਰ ਵਿੱਚ ਆਪਣੀ ਵੋਟ ਦਾ ਇਸਤੇਮਾਲ ਕੀਤਾ ਹੈ।

ਕਾਂਗਰਸ ਉਮੀਦਵਾਰ ਯਾਮਿਨੀ ਗੋਮਰ ਨੇ ਆਪਣੀ ਵੋਟ ਪਾਈ। ਸਾਬਕਾ ਕੈਬਨਿਟ ਮੰਤਰੀ ਤੀਕਸ਼ਣ ਸੂਦ ਅਤੇ ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਵੀ ਵੋਟ ਪਾਈ ਹੈ।

ਪੰਜਾਬ ਸਰਕਾਰ ਦੇ ਮੰਤਰੀ ਹਰਜੋਤ ਬੈਂਸ ਨੇ ਆਨੰਦਪੁਰ ਸਾਹਿਬ ਵਿੱਚ ਵੋਟ ਪਾਈ।

ਭਾਜਪਾ ਦੇ ਸੀਨੀਅਰ ਆਗੂ ਵਿਜੇ ਸਾਂਪਲਾ ਨੇ ਆਪਣੀ ਵੋਟ ਪਾਈ। ਸਾਂਪਲਾ ਨੇ ਕਿਹਾ- ਮੈਂ ਆਪਣਾ ਫਰਜ਼ ਨਿਭਾਇਆ ਹੈ। ਅੱਜ ਲੋਕਤੰਤਰ ਦੇ ਸਭ ਤੋਂ ਵੱਡੇ ਤਿਉਹਾਰ ‘ਤੇ ਤੁਹਾਨੂੰ ਸਾਰਿਆਂ ਨੂੰ ਦੇਸ਼ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਆਪਣੇ ਫਰਜ਼ ਦੀ ਵਰਤੋਂ ਕਰਨੀ ਚਾਹੀਦੀ ਹੈ।

ਪੰਜਾਬ ਦੇ ਫਤਿਹਗੜ੍ਹ ਸਾਹਿਬ ਲੋਕ ਸਭਾ ਦੇ ਪੋਲਿੰਗ ਬੂਥਾਂ ‘ਤੇ ਵੋਟਿੰਗ ਜਾਰੀ ਹੈ। ਵੋਟ ਪਾਉਣ ਲਈ ਲੋਕ ਸਵੇਰੇ-ਸਵੇਰੇ ਘਰਾਂ ਤੋਂ ਬਾਹਰ ਨਿਕਲ ਰਹੇ ਹਨ।

ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ, ਉਨ੍ਹਾਂ ਦੀ ਪਤਨੀ, ਬਠਿੰਡਾ ਤੋਂ ਲੋਕ ਸਭਾ ਉਮੀਦਵਾਰ ਹਰਸਿਮਰਤ ਬਾਦਲ ਅਤੇ ਉਨ੍ਹਾਂ ਦੇ ਪੁੱਤਰ ਅਤੇ ਧੀ ਨੇ ਵੀ ਵੋਟ ਪਾਈ।

ਫਿਰੋਜ਼ਪੁਰ ਲੋਕ ਸਭਾ ਸੀਟ ਤੋਂ ਬਸਪਾ ਉਮੀਦਵਾਰ ਸੁਰਿੰਦਰ ਕੰਬੋਜ ਦੀ ਈਵੀਐਮ ‘ਤੇ ਵੋਟ ਪਾਉਣ ਦੀ ਵੀਡੀਓ ਵਾਇਰਲ ਹੋ ਗਈ ਹੈ। ਸੁਰਿੰਦਰ ਕੰਬੋਜ ‘ਆਪ’ ਵਿਧਾਇਕ ਜਗਦੀਪ ਸਿੰਘ ਗੋਲਡੀ ਕੰਬੋਜ ਦੇ ਪਿਤਾ ਹਨ।