Lok Sabha Election 2024 Punjab

ਆਪਣੀ ਪਾਰਟੀ ਦਾ ਗੜ੍ਹ ਬਚਾਉਣ ‘ਚ ਕਾਮਯਾਬ ਹੋ ਰਹੇ ਮੀਤ ਹੇਅਰ

ਗੁਰਮੀਤ ਸਿੰਘ ਮੀਤ ਹੇਅਰ ਨੇ ਆਮ ਆਦਮੀ ਪਾਰਟੀ ਦਾ ਸਿਆਸੀ ਕਿਲ੍ਹਾ ਬਚਾਉਂਦਿਆਂ ਲੋਕ ਸਭਾ ਹਲਕਾ ਸੰਗਰੂਰ ਤੋਂ ਲੱਖਾਂ ਵੋਟ ਦੀ ਲੀਡ ਲੈ ਆਪਣੇ ਵਿਰੋਧੀ ਉਮੀਦਵਾਰਾਂ ਨਾਲੋਂ ਅੱਗੇ ਚੱਲ ਰਹੇ ਹਨ। ਆਪ ਦੇ ਵਰਕਰ ਮੀਤ  ਹੇਅਰ ਨੂੰ ਵਧਾਈਆਂ ਦੀਆਂ ਪੋਸਟਾਂ ਪਾ ਰਹੇ ਹਨ। ਉੱਥੇ ਹੀ ਉਹਨਾਂ ਦੇ ਬਰਨਾਲਾ ਰਿਹਾਇਸ਼ ਵਿਖੇ ਵਧਾਈ ਦੇਣ ਵਾਲਿਆਂ ਦਾ ਤਾਂਤਾ ਲੱਗਿਆ ਹੋਇਆ ਹੈ।

‘ਆਪ’ ਉਮੀਦਵਾਰ ਮੀਤ ਹੇਅਰ ਨੂੰ 328433, ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਸਿਮਰਨਜੀਤ ਸਿੰਘ ਮਾਨ ਨੂੰ 178668, ਕਾਂਗਰਸ ਦੇ ਸੁਖਪਾਲ ਸਿੰਘ ਖਹਿਰਾ ਨੂੰ 180643, ਭਾਜਪਾ ਦੇ ਅਰਵਿੰਦ ਖੰਨਾ ਨੂੰ 123839 ਅਤੇ ਅਕਾਲੀ ਦਲ ਬਾਦਲ ਦੇ ਇਕਬਾਲ ਸਿੰਘ ਝੂੰਦਾਂ ਨੂੰ 60067 ਵੋਟਾਂ ਮਿਲੀਆਂ ਹਨ। .

ਜ਼ਿਲ੍ਹਾ ਬਰਨਾਲਾ ਦੀਆਂ ਤਿੰਨ ਵਿਧਾਨ ਸਭਾਵਾਂ ਦੀ ਗਿਣਤੀ – ਬਰਨਾਲਾ ਵਿਧਾਨ ਸਭਾ ਹਲਕਾ ਭਦੌੜ, ਵਿਧਾਨ ਸਭਾ ਹਲਕਾ ਮਹਿਲ ਕਲਾਂ ਬਰਨਾਲਾ ਦੇ ਐਸਡੀ ਕਾਲਜ ਵਿੱਚ ਪੁਲਿਸ ਪ੍ਰਸ਼ਾਸਨ ਵੱਲੋਂ ਕਰੜੇ ਪ੍ਰਬੰਧ ਕੀਤੇ ਗਏ ਹਨ, ਥ੍ਰੀ ਲੇਅਰ ਫੋਰਸ ਤਾਇਨਾਤ ਕੀਤੀ ਗਈ ਹੈ। ਕੀਤਾ ਗਿਆ ਹੈ