India Lok Sabha Election 2024

NDA ਦੀ ਮੀਟਿੰਗ ਹੋਈ ਸ਼ੁਰੂ, ਸਾਰੇ ਸਹਿਯੋਗੀ ਦਲ ਮੌਜੂਦ

ਦੇਸ਼ ਵਿੱਚ ਹੋਇਆਂ ਲੋਕ ਸਭਾ ਚੋਣਾਂ ਦੇ ਨਤੀਜੇ ਆ ਚੁੱਕੇ ਹਨ ਪਰ ਕਿਸੇ ਵੀ ਪਾਰਟੀ ਨੂੰ ਸਪੱਸ਼ਟ ਬਹੁਮਤ ਨਹੀਂ ਮਿਲੀਆ ਹੈ। NDA ਵੱਲੋਂ ਸਰਕਾਰ ਬਣਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਵੱਲੋਂ ਕੀਤੀ ਜਾ ਰਹੀ ਮੀਟਿੰਗ ਪ੍ਰਧਾਨ ਮੰਤਰੀ ਰਿਹਾਇਸ਼ ‘ਤੇ ਸ਼ੁਰੂ ਹੋ ਚੁੱਕੀ ਹੈ। ਇਸ ਬੈਠਕ ਵਿਚ ਸਰਕਾਰ ਬਣਾਉਣ ਨੂੰ ਲੈ ਕੇ ਚਰਚਾ ਕੀਤੀ ਜਾਵੇਗੀ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਐਨਡੀਏ ਅੱਜ ਹੀ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕਰ ਸਕਦਾ ਹੈ।

ਇਸ ਮੀਟਿੰਗ ਵਿੱਚ ਬਿਹਾਰ ਦੇ ਮੁੱਖ ਮੰਤਰੀ ਨੀਤੀਸ਼ ਕੁਮਾਰ, ਤੇਲਗੂ ਦੇਸਮ ਪਾਰਟੀ ਵੱਲੋਂ ਸੁਦੇਸ਼ ਮਹਤੋ, ਜਯੰਤ ਚੌਧਰੀ, ਮਹਾਰਾਸ਼ਟਰ ਦੇ ਮੁੱਖ ਮੰਤਰੀ ਏਕਨਾਥ ਸਿੰਦੇ, ਚਿਰਾਗ ਪਾਸਵਾਨ, ਅਨੁਪ੍ਰਿਆ ਪਟੇਲ ਅਤੇ ਬਿਹਾਰ ਦੇ ਸਾਬਕਾ ਮੁੱਖ ਮੰਤਰੀ ਜੀਤਨ ਰਾਮ ਮਾਂਝੀ ਮੌਜੂਦ ਹੈ। ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਆਪਣਾ ਅਸਤੀਫਾ ਰਾਸਟਰਪਤੀ ਨੂੰ ਸੌਂਪ ਦਿੱਤਾ ਗਿਆ ਹੈ। ਜਿਸ ਵਿੱਚ ਉਨ੍ਹਾਂ ਨੇ ਮੰਤਰੀ ਮੰਡਲ ਨੂੰ ਭੰਗ ਕਰਨ ਦੀ ਬੇਨਤੀ ਕੀਤੀ ਹੈ।

ਇਹ ਵੀ ਪੜ੍ਹੋ – ਅਖੀਲੇਸ਼ ਯਾਦਵ ਇੰਡੀਆ ਗਠਜੋੜ ਦੀ ਮੀਟਿੰਗ ਲਈ ਹੋਏ ਰਵਾਨਾ