Punjab

ਕਪੂਰਥਲਾ ‘ਚ ਬਜ਼ੁਰਗ ਵਿਅਕਤੀ ਦੀ ਕੀਤੀ ਕੁੱਟਮਾਰ, ਗਲਤ ਹਰਕਤਾਂ ਕਰਨ ਦੇ ਲਗਾਏ ਅਰੋਪ

ਕਪੂਰਥਲਾ (Kapurthala) ਦੇ ਬੱਸ ਸਟੈਂਡ ਕੰਪਲੈਕਸ (Bus Stand Complex) ‘ਚ ਕੁਝ ਵਿਅਕਤੀਆਂ ਵੱਲੋਂ ਇੱਕ ਬਜ਼ੁਰਗ ਵਿਅਕਤੀ ਨੂੰ ਖੰਭੇ ਨਾਲ ਬੰਨ੍ਹ ਕੇ ਕੁੱਟਮਾਰ ਕੀਤੀ ਗਈ ਹੈ। ਇਸ ਦੀ ਵੀਡੀਓ ਵੀ ਸਾਹਮਣੇ ਆਈ ਹੈ, ਜਿਸ ਵਿੱਚ ਬਜ਼ੁਰਗ ਵਿਅਕਤੀ ‘ਤੇ ਇੱਕ ਛੋਟੀ ਲੜਕੀ ਨੂੰ ਗਲਤ ਇਸ਼ਾਰੇ ਕਰਨ ਅਤੇ ਉਸ ਨੂੰ ਪੈਸੇ ਦਾ ਲਾਲਚ ਦੇਣ ਅਤੇ ਆਪਣੇ ਨਾਲ ਜਾਣ ਲਈ ਕਹਿਣ ਦਾ ਦੋਸ਼ ਹੈ।

ਹਾਲਾਂਕਿ ਮੌਕੇ ‘ਤੇ ਮੌਜੂਦ ਲੋਕਾਂ ਨੇ ਉਸ ਦੀ ਕੁੱਟਮਾਰ ਕੀਤੀ ਅਤੇ ਥਾਣਾ ਸਿਟੀ 2 ਪੁਲਿਸ ਨੂੰ ਇਸ ਦੀ ਸੂਚਨਾ ਦਿੱਤੀ ਗਈ ਹੈ। ਦੂਜੇ ਪਾਸੇ ਡਿਊਟੀ ਅਫਸਰ ਏਐਸਆਈ ਮੰਗਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਆਉਣ ਤੋਂ ਪਹਿਲਾਂ ਹੀ ਮਾਮਲਾ ਸ਼ਾਂਤ ਹੋ ਗਿਆ ਸੀ।

ਪ੍ਰਾਪਤ ਜਾਣਕਾਰੀ ਅਨੁਸਾਰ ਸ਼ੁੱਕਰਵਾਰ ਦੁਪਹਿਰ ਨੂੰ ਕੁਝ ਲੋਕਾਂ ਨੇ ਬੱਸ ਸਟੈਂਡ ਦੇ ਅਹਾਤੇ ਵਿੱਚ ਇੱਕ ਬਜ਼ੁਰਗ ਵਿਅਕਤੀ ਨੂੰ ਫੜ ਕੇ ਖੰਭੇ ਨਾਲ ਬੰਨ੍ਹ ਦਿੱਤਾ ਅਤੇ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ। ਇਸ ਦੇ ਨਾਲ ਹੀ ਸੂਤਰਾਂ ਦੀ ਮੰਨੀਏ ਤਾਂ ਦੋਸ਼ੀ ਬਜ਼ੁਰਗ ਮਾਨਸਿਕ ਤੌਰ ‘ਤੇ ਪ੍ਰੇਸ਼ਾਨ ਦੱਸਿਆ ਜਾ ਰਿਹਾ ਹੈ।

ਪੁਲਿਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਨ੍ਹਾਂ ਦੇ ਪਹੁੰਚਣ ਤੋਂ ਪਹਿਲਾ ਹੀ ਮਾਮਲਾ ਸੁਲਝ ਗਿਆ ਸੀ ਅਤੇ ਬਜ਼ੁਰਗ ਵਿਅਕਤੀ ਮਾਨਸਿਕ ਤੌਰ ‘ਤੇ ਪਰੇਸ਼ਨ ਸੀ, ਜਿਸ ਨੂੰ ਉਸ ਦੇ ਪਰਿਵਾਰਿਕ ਮੈਂਬਰ ਮਾਫੀ ਮੰਗ ਕੇ ਘਰ ਲੈ ਗਏ ਹਨ।

ਇਹ ਵੀ ਪੜ੍ਹੋ –  ਚੋਣਾਂ ਮੁੱਕਦਿਆਂ ਹੀ ਜਨਤਾ ਨੂੰ ਮਹਿੰਗਾਈ ਦੀ ਮਾਰ! ਦੁੱਧ ਤੇ ਟੋਲ ਮਗਰੋਂ ਹੁਣ ਜਲਦ ਮਹਿੰਗੀ ਹੋ ਸਕਦੀ ਬਿਜਲੀ