ਲੋਕ ਸਭਾ ਚੋਣਾਂ ਵਿੱਚ ਪੰਜਾਬ ਦੇ ਚਾਰ ਵਿਧਾਇਕਾਂ ਵੱਲੋਂ ਜਿੱਤ ਹਾਸਲ ਕੀਤੀ ਗਈ ਸੀ, ਜਿਸ ਤੋਂ ਬਾਅਦ ਸੰਸਦ ਮੈਂਬਰ ਬਣੇ ਵਿਧਾਇਕ ਆਪਣੇ-ਆਪਣੇ ਅਸਤੀਫੇ ਦੇ ਰਹੇ ਹਨ। ਹੁਣ ਲੁਧਿਆਣਾ (Ludhiana) ਤੋਂ ਲੋਕ ਸਭਾ ਚੋਣ ਜਿੱਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ (Amrinder Singh Raja Warring) ਨੇ ਆਪਣਾ ਅਸਤੀਫਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਸੌਂਪ ਦਿੱਤਾ ਹੈ।
ਇਸ ਤੋਂ ਪਹਿਲਾਂ ਡੇਰਾ ਬਾਬਾ ਨਾਨਕ ਤੋਂ ਵਿਧਾਇਕ ਸੁਖਜਿੰਦਰ ਸਿੰਘ ਰੰਧਾਵਾ ਅਤੇ ਰਾਜ ਕੁਮਾਰ ਚੱਬੇਵਾਲ ਵੱਲੋਂ ਵੀ ਆਪਣਾ ਅਸਤੀਫਾ ਦਿੱਤਾ ਗਿਆ ਸੀ। ਦੱਸ ਦੇਈਏ ਕਿ ਸਪੀਕਰ ਸੰਧਵਾਂ ਵੱਲੋਂ ਇਨ੍ਹਾਂ ਸਾਰਿਆਂ ਦੇ ਅਸਤੀਫੇ ਮਨਜੂਰ ਕਰ ਲਏ ਗਏ ਹਨ। ਬਰਨਾਲਾ ਤੋਂ ਵਿਧਾਇਕ ਗੁਰਮੀਤ ਸਿੰਘ ਮੀਤ ਹੇਅਰ ਸੰਗਰੂਰ ਤੋਂ ਸੰਸਦ ਮੈਂਬਰ ਚੁਣੇ ਗਏ ਹਨ, ਉਹ ਵੀ ਆਪਣਾ ਅਸਤੀਫਾ ਜਲਦੀ ਦੇ ਸਕਦੇ ਹਨ। ਇਸ ਦੇ ਨਾਲ ਵਿਧਾਨ ਸਭਾ ਦੀਆਂ ਚਾਰ ਸੀਟਾਂ ਖਾਲੀ ਹੋ ਜਾਣਗੀਆਂ।
ਕਾਨੂੰਨੀ ਮਾਹਿਰਾਂ ਮੁਤਾਬਕ ਸੰਸਦ ਮੈਂਬਰ ਚੁਣੇ ਗਏ ਸਾਰੇ ਆਗੂਆਂ ਨੂੰ 20 ਜੂਨ ਤੋਂ ਪਹਿਲਾਂ ਅਸਤੀਫ਼ਾ ਦੇਣਾ ਪਵੇਗਾ। ਕਿਉਂਕਿ ਦੋਵੇਂ ਅਹੁਦਿਆਂ ਨੂੰ ਇੱਕੋ ਸਮੇਂ ‘ਤੇ ਨਹੀਂ ਰੱਖਿਆ ਜਾ ਸਕਦਾ। ਜੇਕਰ ਵਿਧਾਇਕ ਨਿਰਧਾਰਿਤ ਸਮੇਂ ਅੰਦਰ ਅਸਤੀਫਾ ਨਹੀਂ ਦਿੰਦਾ ਹੈ ਤਾਂ ਚੋਣ ਕਮਿਸ਼ਨ ਵੱਲੋਂ ਉਸ ਦੀ ਲੋਕ ਸਭਾ ਸੀਟ ਖਾਲੀ ਮੰਨੀ ਜਾਵੇਗੀ। ਕਿਉਂਕਿ ਇਹ ਲੋਕ 4 ਜੂਨ 2024 ਨੂੰ ਚੋਣ ਜਿੱਤ ਗਏ ਸਨ। ਇਸ ਤੋਂ ਬਾਅਦ, ਸਾਰੇ ਲੋਕ ਸਭਾ ਸੰਸਦ ਮੈਂਬਰਾਂ ਦੀ ਚੋਣ ਨਾਲ ਸਬੰਧਤ ਨੋਟੀਫਿਕੇਸ਼ਨ 6 ਜੂਨ 2024 ਨੂੰ ਭਾਰਤ ਦੇ ਗਜ਼ਟ ਵਿੱਚ ਪ੍ਰਕਾਸ਼ਿਤ ਕੀਤਾ ਗਿਆ ਹੈ। ਅਸਤੀਫ਼ੇ ਦੀ ਪ੍ਰਕਿਰਿਆ ਉਸ ਨੋਟੀਫਿਕੇਸ਼ਨ ਦੇ 14 ਦਿਨਾਂ ਦੇ ਅੰਦਰ ਪੂਰੀ ਹੋਣੀ ਚਾਹੀਦੀ ਹੈ।
ਇਹ ਵੀ ਪੜ੍ਹੋ – ਚੰਡੀਗੜ੍ਹ ’ਚ ਪਾਰਕਿੰਗ ਦੇ ਨਵੇਂ ਰੇਟ ਤੈਅ! 20 ਮਿੰਟ ਤਕ ਪਾਰਕਿੰਗ ਮੁਫ਼ਤ! ਸ਼ਾਪਿੰਗ ਮਾਲਾਂ ਵਾਸਤੇ ਵਾਧੂ ਖ਼ਰਚਾ