‘ਦ ਖ਼ਾਲਸ ਬਿਊਰੋ:- ਖੇਤੀ ਕਾਨੂੰਨ ਖਿਲਾਫ ਕਿਸਾਨ ਸਰਬਉੱਚ ਅਦਾਲਤ ਪਹੁੰਚ ਗਏ ਹਨ। ਕਿਸਾਨ ਸੰਗਠਨਾਂ ਵੱਲੋਂ ਸੁਪਰੀਮ ਕੋਰਟ ‘ਚ ਪਟੀਸ਼ਨ ਦਾਇਰ ਕੀਤੀ ਜਾਵੇਗੀ। ਕਿਸਾਨ ਨਵੇਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕਰ ਰਹੇ ਹਨ।
ਪਿਛਲੇ ਡੇਢ ਮਹੀਨੇ ਤੋਂ ਕਿਸਾਨਾਂ ਦਾ ਸੰਘਰਸ਼ ਖੇਤੀ ਕਾਨੂੰਨਾਂ ਖਿਲਾਫ ਤਿੱਖਾ ਹੋਇਆ ਪਿਆ ਹੈ ਅਤੇ ਕਿਸਾਨਾਂ ਦੇ ਇਨ੍ਹਾਂ ਧਰਨਿਆਂ ਵਿੱਚ ਹਰ ਕੋਈ ਸਮਰਥਨ ਕਰ ਰਿਹਾ ਹੈ। ਪੰਜਾਬੀ ਕਲਾਕਾਰਾਂ ਸਮੇਤ ਸਿਆਸਤਦਾਨ ਵੀ ਇਨ੍ਹਾਂ ਧਰਨਿਆਂ ਵਿੱਚ ਸਿਆਸੀ ਰੋਟੀਆਂ ਸੇਕ ਰਹੇ ਹਨ। ਹੁਣ ਕਿਸਾਨਾਂ ਨੇ ਕਾਨੂੰਨ ਦਾ ਸਹਾਰਾ ਲੈ ਕੇ ਆਪਣੇ ਸੰਘਰਸ਼ ਨੂੰ ਅੱਗੇ ਲਿਜਾਣ ਦਾ ਫੈਸਲਾ ਕੀਤਾ ਹੈ।