India

ਕੇਜਰੀਵਾਲ ਖਿਲਾਫ ਕੌਣ ਰਚ ਰਿਹਾ ਸਾਜ਼ਿਸ, ਸੰਜੇ ਸਿੰਘ ਨੇ ਕੀਤੀ ਪ੍ਰੈਸ ਕਾਨਫਰੰਸ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) ਨੂੰ ਬੀਤੇ ਦਿਨ ਦਿੱਲੀ ਦੀ ਰਾਉਜ਼ ਐਵੀਨਿਊ ਕੋਰਟ ਨੇ ਜ਼ਮਾਨਤ ਦੇ ਦਿੱਤੀ ਸੀ, ਜਿਸ ਤੋਂ ਬਾਅਦ ਈ.ਡੀ ਨੇ ਇਸ ਦਾ ਵਿਰੋਧ ਕਰਦੇ ਹੋਏ ਦਿੱਲੀ ਹਾਈਕੋਰਟ ਵਿੱਚ ਪਹੁੰਚ ਕਰਕੇ ਇਸ ਨੂੰ ਰੁਕਵਾਉਣ ਦਾ ਯਤਨ ਕੀਤਾ ਹੈ। 

ਇਸ ਤੋਂ ਬਾਅਦ ਆਮ ਆਦਮੀ ਪਾਰਟੀ ਵੱਲੋਂ ਭਾਜਪਾ ’ਤੇ ਹਮਲਾਵਰ ਰੁੱਖ ਅਪਣਾਇਆ ਹੋਇਆ ਹੈ। ਇਸ ਨੂੰ ਲੈ ਕੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੇ ਪ੍ਰੈਸ ਕਾਨਫਰੰਸ ਕਰਦਿਆਂ ਕਿਹਾ ਕਿ ਭਾਜਪਾ ਝੂਠੀਆਂ ਕਹਾਣੀਆਂ ਅਤੇ ਝੂਠੇ ਸਬੂਤਾਂ ਦੇ ਨਾਲ ਆਮ ਆਦਮੀ ਪਾਰਟੀ ਅਤੇ ਅਰਵਿੰਦ ਕੇਜਰੀਵਾਲ ਦੀ ਰਾਜਨੀਤੀ ਨੂੰ ਖਤਮ ਕਰਨਾ ਚਾਹੁੰਦੀ ਹੈ। ਇਹ ਭਾਜਪਾ ਦਾ ਆਮ ਆਦਮੀ ਪਾਰਟੀ ਖ਼ਿਲਾਫ਼ ਮਕਸਦ ਹੈ।

ਉਨ੍ਹਾਂ ਕਿਹਾ ਕਿ ਮਾਨਯੋਗ ਅਦਾਲਤ ਨੇ ਆਪਣੇ ਟਰਾਇਲ ਕੋਰਟ ਦੇ ਆਦੇਸ਼ ਵਿਚ ਕਿਹਾ ਹੈ ਕਿ ਅਰਵਿੰਦ ਕੇਜਰੀਵਾਲ ਦਾ ਕੋਈ ਅਪਰਾਧਿਕ ਇਤਿਹਾਸ ਨਹੀਂ ਹੈ ਅਤੇ ਉਹ ਸਮਾਜ ਲਈ ਕੋਈ ਖਤਰਾ ਨਹੀਂ ਹੈ। ਕੇਜਰੀਵਾਲ ਦੇ ਖਿਲਾਫ ਅਗਸਤ 2022 ਤੋਂ ਇਹ ਮਾਮਲਾ ਲੰਬਿਤ ਹੈ। ਕੇਜਰੀਵਾਲ ਦਾ ਨਾਮ ਸੀਬੀਆਈ ਦੇ ਐਫਆਈਆਰ ਵਿੱਚ ਨਹੀਂ ਹੈ। 

ਉਨ੍ਹਾ ਕਿਹਾ ਕਿ ਕੇਜਰੀਵਾਲ ਦੀ ਗ੍ਰਿਫਤਾਰੀ ਸਹੀ ਹੈ ਜਾਂ ਗਲਤ ਇਹ ਮਾਮਲਾ ਅਦਾਲਚ ਵਿੱਚ ਵਿਚਾਰ ਅਧੀਨ ਹੈ।

ਉਸ ‘ਤੇ ਫੈਸਲਾ ਆਉਣਾ ਅਜੇ ਬਾਕੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਨੇ ਵੱਡੀ ਸਾਜਿਸ਼ ਰਚ ਕੇ ਕੇਜਰੀਵਾਲ ਨੂੰ ਜੇਲ੍ਹ ਵਿੱਚ ਰੱਖਿਆ ਹੋਇਆ ਹੈ।

ਇਹ ਵੀ ਪੜ੍ਹੋ –  ਸੁਖਪਾਲ ਖਹਿਰਾ ਨੇ ਕੇਜਰੀਵਾਲ ‘ਤੇ ਕੱਸਿਆ ਤੰਜ, ਟਵੀਟ ਕਰ ਲਗਾਏ ਰਗੜੇ