Punjab Religion

ਮੀਰੀ-ਪੀਰੀ ਦੇ ਮਾਲਕ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਜਥੇਦਾਰ ਦਾ ਕੌਮ ਨੂੰ ਸੰਦੇਸ਼

ਬਿਉਰੋ ਰਿਪੋਰਟ (ਗੁਰਪ੍ਰੀਤ ਕੌਰ) – ਅੱਜ ਮੀਰੀ ਪੀਰੀ ਦੇ ਮਾਲਕ ਛੇਵੇਂ ਗੁਰੂ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦਾ ਪਾਵਨ ਪ੍ਰਕਾਸ਼ ਪੁਰਬ ਹੈ। ਇਸ ਮੌਕੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਸਿੱਖ ਕੌਮ ਦੇ ਨਾਂ ਸੰਦੇਸ਼ ਜਾਰੀ ਕੀਤਾ ਹੈ। ਸਭ ਤੋਂ ਪਹਿਲਾਂ ਜਥੇਦਾਰ ਸਾਹਿਬ ਨੇ ਸਿੱਖ ਸੰਗਤ ਨੂੰ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਦੀਆਂ ਮੁਬਾਰਕਾਂ ਦਿੱਤੀਆ। ਫਿਰ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਦੱਸੇ ਰਾਹ ‘ਤੇ ਚੱਲਦਿਆਂ ਸਿੱਖਾਂ ਨੂੰ ਸ਼ਸਤਰਧਾਰੀ ਬਣਨ ਅਤੇ ਅੰਮ੍ਰਿਤ ਛੱਕਣ ਦੀ ਅਪੀਲ ਕੀਤੀ।

ਸ੍ਰੀ ਗੁਰੂ ਹਰਗੋਬਿੰਦ ਜੀ ਦਾ ਪ੍ਰਕਾਸ਼ ਗੁਰੂ ਕੀ ਵਡਾਲੀ ਨਗਰ (ਸ੍ਰੀ ਅੰਮ੍ਰਿਤਸਰ ਸਾਹਿਬ) ਵਿਖੇ ਪੰਜਵੇਂ ਗੁਰੂ ਸ੍ਰੀ ਗੁਰੂ ਅਰਜਨ ਦੇਵ ਜੀ ਮਹਾਰਾਜ ਦੇ ਗ੍ਰਹਿ ਵਿੱਚ ਤੇ ਮਾਤਾ ਗੰਗਾ ਜੀ ਦੀ ਕੁੱਖੋਂ ਹੋਇਆ। ਧੰਨ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਿਰਜਨਾ ਕੀਤੀ ਸੀ। ਇਸ ਕਾਰਜ ਦੀ ਜ਼ਿੰਮੇਵਾਰੀ ਉਨ੍ਹਾਂ ਦੋ ਮਹਾਨ ਸ਼ਖ਼ਸੀਅਤਾਂ ਨੂੰ ਸੌਂਪੀ। ਉਹ ਹਨ ਬ੍ਰਹਮਗਿਆਨੀ ਬਾਬਾ ਬੁੱਡਾ ਸਾਹਿਬ ਜੀ ਤੇ ਬਾਈ ਗੁਰਦਾਸ ਜੀ।

ਗੁਰੂ ਹਰਗੋਬਿੰਦ ਜੀ ਨੇ ਆਪਣੀ ਨਿਗਰਾਨੀ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਉਸਾਰੀ ਕਰਵਾਈ ਤੇ ਇਸੇ ਤਖ਼ਤ ’ਤੇ ਬੈਠ ਕੇ ਗੁਰੂ ਸਾਹਿਬ ਨੇ ਸਿੱਖ ਕੌਮ ਨੂੰ ਮੀਰੀ-ਪੀਰੀ ਦਾ ਪਵਿੱਤਰ ਸਿਧਾਂਤ ਬਖ਼ਸ਼ਿਸ਼ ਕੀਤਾ ਤੇ ਸਮੂਹ ਸੰਗਤਾਂ ਨੂੰ ਸ਼ਸਤਰਧਾਰੀ ਹੋਣ ਦੇ ਹੁਕਮਨਾਮੇ ਜਾਰੀ ਕੀਤੇ ਸਨ।

ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਹੈ ਕਿ ਗੁਰੂ ਸਾਹਿਬ ਨੇ ਜੋ ਸਾਨੂੰ ਮੀਰੀ-ਪੀਰੀ ਜਦਾ ਸਿਧਾਂਤ ਦਿੱਤਾ ਹੈ, ਉਸ ਮੁਤਾਬਕ ਸ਼ਸਤਰਧਾਰੀ ਬਣੀਏ। ਇਸ ਦੇ ਨਾਲ ਹੀ ਉਨ੍ਹਾਂ ਗੁਰੂ ਸਾਹਿਬ ਵੱਲੋਂ ਸਿੱਖ ਕੌਮ ਨੂੰ ਸੌਂਪੇ ਸਰਵ ਉੱਚ ਅਸਥਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਛਤਰ-ਛਾਇਆ ਹੋਠ ਇਕੱਠੇ ਹੋ ਕੇ ਪੰਥ ਦੀ ਚੜ੍ਹਦੀ ਕਲਾ ਲਈ ਕਾਰਜਸ਼ੀਲ ਹੋਣ ਦਾ ਸੰਦੇਸ਼ ਦਿੱਤਾ ਹੈ।

ਇਹ ਵੀ ਪੜ੍ਹੋ – ਬਜ਼ੁਰਗ ਦਾ ਹੈਵਾਨੀਅਤ ਨਾਲ ਕਤਲ! ਮੂੰਹ ’ਚ ਪਾਇਆ ਕੱਪੜਾ, ਫਿਰ ਹਰ ਹੱਦ ਕੀਤੀ ਪਾਰ