Punjab

ਸਮਾਰਟ ਫੋਨ ਹੁਣ ਅੰਮ੍ਰਿਤਸਰ ਪੁਲਿਸ ਦਾ ਬਣਿਆ ਦੁਸ਼ਮਣ ਨੰਬਰ -1!

Punjab Police

ਬਿਉਰੋ ਰਿਪੋਰਟ – ਸੋਸ਼ਲ ਮੀਡੀਆ ਕਿਸੇ ਨਸ਼ੇ ਤੋਂ ਘੱਟ ਨਹੀਂ ਹੈ। ਹੁਣ ਤਾਂ ਇਹ ਕਿਸੇ ਉਮਰ ਦੇ ਦਾਇਰੇ ਵਿੱਚ ਨਹੀਂ ਰਹਿ ਗਿਆ ਹੈ। ਇਸ ਦਾ ਅਸਰ ਕਿਧਰੇ ਨਾ ਕਿਧਰੇ ਕੰਮ-ਕਾਜ ’ਤੇ ਵੇਖਣ ਨੂੰ ਮਿਲਦਾ ਹੈ। ਇਸੇ ਲਈ ਅੰਮ੍ਰਿਤਸਰ ਪੁਲਿਸ ਨੇ ਵੀ ਆਪਣੇ ਮੁਲਾਜ਼ਮਾਂ ਨੂੰ ਇਸ ਤੋਂ ਦੂਰ ਰੱਖਣ ਦੇ ਲਈ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਹਨ।

ਅੰਮ੍ਰਿਤਸਰ ਦੇ ਕਮਿਸ਼ਨਰ ਰਣਜੀਤ ਸਿੰਘ ਢਿੱਲੋਂ ਨੇ ਮੁਲਾਜ਼ਮਾਂ ਨੂੰ ਡਿਊਟੀ ਦੇ ਦੌਰਾਨ ਸਮਾਰਟ ਫੋਨ ਅਤੇ ਚੈਟ ਕਰਨ ਜਾਂ ਸੋਸ਼ਲ ਮੀਡੀਆ ਦੀ ਵਰਤੋਂ ਕਰਨ ’ਤੇ ਪੂਰੀ ਤਰ੍ਹਾਂ ਨਾਲ ਰੋਕ ਲੱਗਾ ਦਿੱਤੀ ਹੈ। ਜਾਰੀ ਪੱਤਰ ਵਿੱਚ ਲਿਖਿਆ ਗਿਆ ਹੈ ਕਿ ਜਿਨ੍ਹਾਂ ਨੇ ਹੁਕਮਾਂ ਦੀ ਪਾਲਣਾ ਨਾ ਕੀਤੀ, ਉਨ੍ਹਾਂ ਮੁਲਾਜ਼ਮਾਂ ਦੇ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਅੰਮ੍ਰਿਤਸਰ ਪੁਲਿਸ ਵੱਲੋਂ ਜਾਰੀ ਨਿਰਦੇਸ਼ ਵਿੱਚ ਕਿਹਾ ਗਿਆ ਹੈ ਕਿ ਡਿਊਟੀ ਦੌਰਾਨ ਸਮਾਰਟ ਫੋਨ ’ਤੇ ਮੁਲਾਜ਼ਮ ਇਸ ਕਦਰ ਰੁੱਝੇ ਰਹਿੰਦੇ ਹਨ ਕਿ ਲੋਕਾਂ ਦੀ ਸੁਰੱਖਿਆ ਦੇ ਨਾਲ ਉਨ੍ਹਾਂ ਦੀ ਆਪਣੀ ਜਾਨ ਵੀ ਕਿਧਰੇ ਨਾ ਕਿਧਰੇ ਖ਼ਤਰੇ ਵਿੱਚ ਆ ਜਾਂਦੀ ਹੈ। ਅੰਮ੍ਰਿਤਸਰ ਦੇ ਕਮਿਸ਼ਨਰ ਰਣਜੀਤ ਸਿੰਘ ਢਿੱਲੋਂ ਨੇ ਕਿਹਾ ਡਿਊਟੀ ਦੌਰਾਨ ਚੈਟਿੰਗ ਅਤੇ ਵੀਡੀਓਜ਼ ਵੇਖਣ ਦੀ ਬਿਲਕੁਲ ਵੀ ਇਜਾਜ਼ਤ ਨਹੀਂ ਹੋਵੇਗੀ।

ਇਹ ਵੀ ਪੜ੍ਹੋ – ਚੰਡੀਗੜ੍ਹ ਨਗਰ ਨਿਗਮ ਨੇ ਤਿਆਰ ਕੀਤਾ ਸਾਫਟਵੇਅਰ, ਪਾਣੀ ਦੀ ਬਰਬਾਦੀ ‘ਤੇ ਲੱਗੇਗੀ ਰੋਕ