India Punjab

ਕਿਸਾਨਾਂ ਨੇ ਸੰਭੂ ਬਾਰਡਰ ‘ਤੇ ਹੰਗਾਮਾ ਕਰਨ ਵਾਲਿਆਂ ਖ਼ਿਲਾਫ਼ ਮੰਗੀ ਕਾਰਵਾਈ

ਕਿਸਾਨਾਂ ਨੇ ਪ੍ਰੈਸ ਕਾਨਫਰੰਸ ਕਰਕੇ ਮੰਗ ਕੀਤੀ ਹੈ ਕਿ ਸੰਭੂ ਧਰਨੇ ਦੀ ਸਟੇਜ ਉੱਤੇ ਹੰਗਾਮਾ ਕਰਨ ਵਾਲਿਆਂ ਨੂੰ ਗ੍ਰਿਫਤਾਰ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਕਿਸਾਨ ਆਪਣੀਆਂ ਮੰਗਾਂ ਲਈ ਧਰਨੇ ਪ੍ਰਦਰਸ਼ਨ ਉੱਤੇ ਡਟੇ ਹੋਏ ਹਨ। ਕਿਸਾਨਾਂ ਨੇ ਦੋਸ਼ ਲਗਾਉਂਦਿਆਂ ਕਿਹਾ ਕਿ ਪੰਜਾਬ ਅਤੇ ਹਰਿਆਣਾ ਸਰਕਾਰ ਦੀ ਹਿਮਾਇਤ ਕਰਨ ਵਾਲੇ ਲੋਕਾਂ ਨੇ ਅੰਦੋਲਨ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਅੰਦੋਲਨ ਨੂੰ ਬਦਨਾਮ ਕਰਨ ਦੀ ਸ਼ਾਜਿਸ ਰਚੀ ਹੈ।

ਇਸ ਤੋਂ ਪਹਿਲਾਂ ਕਿਸਾਨਾਂ ਨੇ ਕਿਹਾ ਸੀ ਕਿ ਕੁਝ ਸ਼ਰਾਰਤੀ ਲੋਕਾਂ ਨੇ ਧਰਨੇ ਦੀ ਸਟੇਜ ਉੱਤੇ ਕਬਜ਼ਾ ਕਰਨ ਦੀ ਕੋਸ਼ਿਸ਼ ਕੀਤੀ ਸੀ। ਇਸ ਦੇ ਜਵਾਬ ਵਜੋਂ ਦੂਜੀ ਧਿਰ ਨੇ ਕਿਹਾ ਸੀ ਕਿ ਅੰਬਾਲਾ-ਲੁਧਿਆਣਾ ਨੈਸ਼ਨਲ ਹਾਈਵੇਅ ਬੰਦ ਹੋਣ ਕਾਰਨ ਉਹ ਪਰੇਸ਼ਾਨ ਸਨ। ਇਨ੍ਹਾਂ ਲੋਕਾਂ ਵਿੱਚ ਅੰਬਾਲਾ ਦੇ ਕਈ ਵਪਾਰੀ ਵੀ ਸ਼ਾਮਿਲ ਹਨ। ਉਨ੍ਹਾਂ ਜਵਾਬ ਦਿੱਤਾ ਸੀ ਕਿ ਉਹ ਹਾਈਵੇਅ ਬੰਦ ਹੋਣ ਕਾਰਨ ਹੋ ਰਹੇ ਨੁਕਸਾਨ ਬਾਰੇ ਦੱਸਣ ਲਈ ਸਟੇਜ ‘ਤੇ ਗਏ ਸਨ।

ਇਸ ਮੌਕੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਸੁਯੰਕਤ ਕਿਸਾਨ ਮੋਰਚਾ ਗੈਰ ਰਾਜਨੀਤਕ ਨੇ ਕਿਹਾ ਕਿ ਕੁਝ ਸ਼ਰਾਰਤੀ ਲੋਕਾਂ ਨੇ ਕਿਸਾਨਾਂ ਦੇ ਅੰਦੋਲਨ ਨੂੰ ਬਦਨਾਮ ਕਰਨ ਦੀ ਸ਼ਾਜਿਸ ਰਚੀ ਹੈ। ਕਿਸਾਨਾਂ ਨੇ ਕੋਈ ਰਸਤਾ ਬੰਦ ਨਹੀਂ ਕੀਤਾ, ਰਸਤਾ ਕੇਂਦਰ ਸਰਕਾਰ ਵੱਲੋਂ ਬੰਦ ਕੀਤਾ ਗਿਆ ਹੈ।

ਇਹ ਵੀ ਪੜ੍ਹੋ –  ਸਰਹੰਦ ਨਹਿਰ ‘ਚ ਰੁੜੇ ਦੋ ਨੌਜਵਾਨ, ਪ੍ਰਸ਼ਾਸਨ ਮੌਕੇ ‘ਤੇ ਪੁੱਜਿਆ