ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅੱਜ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਵਿਖੇ ਨਤਮਸਤਕ ਹੋਏ। ਮੱਥਾ ਟੇਕਣ ਤੋਂ ਉਨ੍ਹਾਂ ਨੇ ਗੁਰਬਾਣੀ ਕੀਰਤਨ ਸਰਵਨ ਕੀਤਾ ਅਤੇ ਇਸ ਉਪਰੰਤ ਗੁਰੂ ਰਾਮਦਾਸ ਲੰਗਰ ਘਰ ਵਿੱਚ ਪੰਗਤ ਵਿੱਚ ਬੈਠ ਕੇ ਲੰਗਰ ਵੀ ਛਕਿਆ।
ਇਸ ਤੋਂ ਬਾਅਦ ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹ ਦਰਬਾਰ ਸਾਹਿਬ ਵਿੱਚ ਨਤਮਸਤਕ ਹੋ ਕੇ ਹਰਿਆਣਾ ਦੀ ਚੜਦੀ ਕਲਾ ਦੀ ਅਰਦਾਸ ਕਰਨ ਲਈ ਆਏ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਦਰਬਾਰ ਸਾਹਿਬ ਆ ਕੇ ਬਹੁਤ ਸ਼ਾਂਤੀ ਮਿਲਦੀ ਹੈ ਅਤੇ ਇਸ ਅਸਥਾਨ ‘ਤੇ ਆ ਕੇ ਹਰ ਇਕ ਵਿਅਕਤੀ ਨੂੰ ਊਰਜਾ ਮਿਲਦੀ ਹੈ।
ਉਨ੍ਹਾਂ ਕਿਹਾ ਕਿ ਉਨ੍ਹਾਂ ਹਰਿਆਣਾ ਵਿੱਚ ਪਹਿਲਾਂ ਕਈ ਵਾਰ ਦਸਤਾਰ ਸਜਾਈ ਹੈ ਪਰ ਜਦੋਂ ਉਨ੍ਹਾਂ ਦਰਬਾਰ ਸਾਹਿਬ ਵਿਖੇ ਦਸਤਾਰ ਸਜਾਈ ਤਾਂ ਉਨਾਂ ਨੂੰ ਇਕ ਵੱਖਰੀ ਊਰਜਾ ਮਿਲੀ ਹੈ। ਦਸਤਾਰ ਸਾਡੇ ਗੁਰੂਆਂ ਦੀ ਦੇਣ ਹੈ ਅਤੇ ਮੈਨੂੰ ਦਸਤਾਰ ਉੱਤੇ ਫਖਰ ਹੈ ਕਿ ਮੈਂ ਦਸਤਾਰ ਸਜਾ ਕੇ ਗੁਰੂ ਘਰ ਆਇਆ ਹਾਂ।
ਇਸ ਮੌਕੇ ਉਨ੍ਹਾਂ ਕਿਹਾ ਕਿ ਹਰਿਆਣਾ ਪੰਜਾਬ ਦਾ ਛੋਟਾ ਭਰਾ ਹੈ। ਪੰਜਾਬ ਦਾ ਵੱਡਾ ਭਰਾ ਹੋਣ ਦੇ ਨਾਤੇ ਇਹ ਫਰਜ ਬਣਦਾ ਹੈ ਕਿ ਉਹ ਹਰਿਆਣਾ ਨੂੰ ਪਾਣੀ ਦੇਵੇ। ਉਨ੍ਹਾਂ ਕਿਹਾ ਕਿ ਉਹ ਵੱਡੇ ਭਰਾ ਨੂੰ ਬੇਨਤੀ ਕਰਦੇ ਹਨ ਕਿ ਉਸ ਦੇ ਛੋਟੇ ਭਰਾ ਦੀ ਬਹੁਤ ਸਾਰੀ ਜ਼ਮੀਨ ਦੀ ਉਡੀਕ ਕਰ ਰਹੀ ਹੈ। ਪੰਜਾਬ ਦਾ ਨੇਤਾ, ਵੱਡਾ ਭਰਾ, ਛੋਟੇ ਭਰਾ ਨੂੰ ਨਿਰਾਸ਼ ਨਹੀਂ ਕਰੇਗਾ। ਸਾਡਾ ਇਕ ਹੀ ਘਰ ਹੈ,ਦੋ ਨਹੀਂ ਹਨ। ਵੱਡਾ ਵੀਰ ਪਾਣੀ ਜ਼ਰੂਰ ਦੇਵੇਗਾ। ਸਾਨੂੰ ਪੂਰਾ ਭਰੋਸਾ ਹੈ।
ਇਹ ਵੀ ਪੜ੍ਹੋ – ਰੋਪੜ ਦੀ ਬੱਚੀ ਨੇ ਪੰਜਾਬ ਦਾ ਨਾਮ ਕੀਤਾ ਰੌਸ਼ਨ, ਇਰਾਨ ਜਾ ਕੇ ਕਰੇਗੀ ਚੋਟੀ ਫਤਿਹ