ਬਠਿੰਡਾ ਵਿੱਚ ਇੱਕ ਨੌਜਵਾਨ ਨੂੰ ਦੂਜੀ ਜਾਤੀ ਵਿੱਚ ਵਿਆਹ ਕਰਵਾਉਣਾ ਮਹਿੰਗਾ ਪੈ ਗਿਆ ਹੈ। ਇਸ ਨੌਜਵਾਨ ਵੱਲੋਂ ਪ੍ਰੇਮ ਵਿਆਹ ਕਰਵਾਇਆ ਗਿਆ ਸੀ। ਨੌਜਵਾਨ ਦਾ ਪਰਿਵਾਰ ਜਦੋਂ ਰਾਤ ਨੂੰ ਸੁੱਤਾ ਪਿਆ ਸੀ ਤਾਂ ਨੌਜਵਾਨ ਦੇ ਪੂਰੇ ਪਰਿਵਾਰ ‘ਤੇ ਲੜਕੀ ਦੇ ਪਰਿਵਾਰਕ ਮੈਂਬਰਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਇਸ ਹਮਲੇ ‘ਚ 5 ਲੋਕ ਗੰਭੀਰ ਜ਼ਖਮੀ ਹੋ ਗਏ।ਜ਼ਖ਼ਮੀਆਂ ਨੂੰ ਇਲਾਜ ਲਈ ਬਠਿੰਡਾ ਹਸਪਤਾਲ ਦਾਖ਼ਲ ਕਰਵਾਇਆ ਗਿਆ। ਜਿੱਥੇ ਇਲਾਜ ਦੌਰਾਨ ਪ੍ਰੇਮ ਵਿਆਹ ਕਰਵਾਉਣ ਵਾਲੇ ਸ਼ਮਸ਼ੇਰ ਸਿੰਘ ਦੀ ਮੌਤ ਹੋ ਗਈ ਹੈ। ਪੁਲਿਸ ਨੇ ਇਸ ਮਾਮਲੇ ਵਿੱਚ ਦਰਜਨ ਦੇ ਕਰੀਬ ਵਿਅਕਤੀਆਂ ਖ਼ਿਲਾਫ਼ ਨਵੇਂ ਕਾਨੂੰਨ ਤਹਿਤ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਦੱਸ ਦੇਈਏ ਕਿ ਤਲਵੰਡੀ ਸਾਬੋ ਸਬ ਡਿਵੀਜ਼ਨ ਦੇ ਪਿੰਡ ਤਿਓਣਾ ਦੇ ਪੁਜਾਰੀ ਸ਼ਮਸ਼ੇਰ ਸਿੰਘ ਨੇ ਅੰਤਰਜਾਤੀ ਪ੍ਰੇਮ ਵਿਆਹ ਕਰਵਾਇਆ ਸੀ। ਜਿਸ ਕਾਰਨ ਲੜਕੀ ਦੇ ਪਰਿਵਾਰ ਵਾਲਿਆਂ ਨੇ ਸ਼ਮਸ਼ੇਰ ਸਿੰਘ ਦੇ ਪਰਿਵਾਰ ‘ਤੇ ਹਮਲਾ ਕਰ ਦਿੱਤਾ। ਦੂਜੇ ਪਾਸੇ ਪੀੜਤਾਂ ਨੇ ਤਲਵੰਡੀ ਸਾਬੋ ਪੁਲਿਸ ਤੋਂ ਮੁਲਜ਼ਮਾਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਪੁਲਿਸ ਨੇ ਦੱਸਿਆ ਕਿ ਪੀੜਤ ਪਰਿਵਾਰ ਦੇ ਬਿਆਨਾਂ ਦੇ ਆਧਾਰ ਉੱਤੇ ਮੁਲਜ਼ਮ ਦੀ ਭਾਲ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ – ਹਾਥਰਸ ‘ਚ ਵਾਪਰੀ ਵੱਡੀ ਘਟਨਾ, ਕਈਆਂ ਦੀ ਹੋਈ ਮੌਤ ਅਤੇ ਕਈ ਹੋਏ ਜ਼ਖ਼ਮੀ