Punjab

ਫਾਜ਼ਿਲਕਾ ਦੇ ਨੌਜਵਾਨ ਨੇ ਨਿਗਲਿਆ ਜ਼ਹਿਰ, ਪਰਿਵਾਰ ‘ਚ ਛਾਇਆ ਮਾਤਮ

ਜ਼ਿਲ੍ਹਾ ਫਾਜ਼ਿਲਕਾ ਵਿੱਚ ਪ੍ਰੇਮ ਸਬੰਧਾਂ ਕਾਰਨ ਇੱਕ ਵਿਆਹੁਤਾ ਨੌਜਵਾਨ ਵੱਲੋਂ ਜ਼ਹਿਰੀਲਾ ਪਦਾਰਥ ਨਿਗਲਿਆ ਗਿਆ ਹੈ। ਜਿਸ ਕਾਰਨ ਉਸ ਦੀ ਮੌਤ ਹੋ ਗਈ ਹੈ। ਉਸ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ ਪਰ ਉਸ ਦੀ ਜਾਨ ਬਚਾਈ ਨਹੀਂ ਜਾ ਸਕੀ। ਉਸ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਦੇ ਮੁਰਦਾਘਰ ਵਿੱਚ ਰਖਵਾਇਆ ਗਿਆ ਅਤੇ ਪੁਲਿਸ ਨੂੰ ਸੂਚਨਾ ਦੇ ਦਿੱਤੀ ਗਈ।

ਇਸ ਸਬੰਧੀ ਮ੍ਰਿਤਕ ਰਿੰਕੂ ਸਿੰਘ ਦੇ ਪਿਤਾ ਮਾਹਲਾ ਸਿੰਘ ਨੇ ਦੱਸਿਆ ਕਿ ਉਸ ਦੇ ਲੜਕੇ ਦਾ ਦੋ ਸਾਲ ਪਹਿਲਾ ਵਿਆਹ ਹੋਇਆ ਸੀ ਅਤੇ ਉਸ ਦੀ ਪਤਨੀ ਉਸ ਨੂੰ ਕੁਝ ਮਹਿਨੇ ਬਾਅਦ ਹੀ ਛੱਡ ਕੇ ਚਲੀ ਗਈ ਸੀ। ਉਸ ਤੋਂ ਬਾਅਦ ਉਸ ਦਾ ਲੜਕਾ ਕਿਸੇ ਹੋਰ ਲੜਕੀ ਦੇ ਸੰਪਰਕ ਵਿਚ ਆ ਗਿਆ। ਦੋਵਾਂ ਵਿਚਾਲੇ ਕਰੀਬ ਇਕ ਸਾਲ ਤੋਂ ਗੱਲਬਾਤ ਚੱਲ ਰਹੀ ਸੀ।

ਉਸ ਨੇ ਦੋਸ਼ ਲਾਇਆ ਕਿ ਲੜਕੀ ਦੇ ਪਰਿਵਾਰਕ ਮੈਂਬਰਾਂ ਨੇ ਉਸ ਦੇ ਲੜਕੇ ਨੂੰ ਧਮਕੀਆਂ ਦੇਣੀਆਂ ਸ਼ੁਰੂ ਕਰ ਦਿੱਤੀਆਂ, ਜਿਸ ਕਾਰਨ ਉਸ ਨੇ 3 ਜੁਲਾਈ ਨੂੰ ਜ਼ਹਿਰੀਲੀ ਚੀਜ਼ ਖਾ ਲਈ। ਪਰ ਅੱਜ ਉਸ ਦੀ ਮੌਤ ਹੋ ਗਈ ਹੈ, ਜਿਸ ਦੀ ਸੂਚਨਾ ਪੁਲਿਸ ਨੂੰ ਦੇ ਦਿੱਤੀ ਗਈ ਹੈ।

ਇਹ ਵੀ ਪੜ੍ਹੋ –  ਚੋਰਾਂ ਨੇ ਫਗਵਾੜਾ ‘ਚ ਕੀਤਾ ਵੱਡਾ ਕਾਂਡ, ATM ਨੂੰ ਬਣਾਇਆ ਨਿਸ਼ਾਨਾ