International Punjab

ਆਸਟਰੇਲੀਆ ‘ਚ ਅਜਨਾਲਾ ਦੇ ਨੌਜਵਾਨ ਦੀ ਹੋਈ ਮੌਤ

ਆਸਟਰੇਲੀਆ ਤੋਂ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਅਜਨਾਲਾ ਦੇ ਰਹਿਣ ਵਾਲੇ ਨੌਜਵਾਨ ਦੀ ਇਕ ਹਾਦਸੇ ਦੌਰਾਨ ਮੌਤ ਹੋ ਗਈ ਹੈ। ਨੌਜਵਾਨ ਦੀ ਪਹਿਚਾਣ ਅਵਰਿੰਦਰ ਸਿੰਘ ਪਿੰਡ ਗੱਗੋ ਮਾਹਲ ਵਜੋਂ ਹੋਈ ਹੈ। ਅਰਵਿੰਦਰ ਸਿੰਘ ਟਰੱਕ ਦੀ ਤਰਪਾਲ ਨੂੰ ਠੀਕ ਕਰ ਰਿਹਾ ਸੀ ਤਾਂ ਉਹ ਹੇਠਾਂ ਡਿੱਗ ਗਿਆ, ਜਿਸ ਕਾਰਨ ਉਸ ਦਾ ਸਿਰ ਹੇਠਾਂ ਵੱਜ ਗਿਆ ਅਤੇ ਉਸ ਦੀ ਮੌਤ ਹੋ ਗਈ। ਉਹ ਆਪਣੇ ਮਾਤਾ-ਪਿਤਾ ਦਾ ਇਕਲੌਤਾ ਪੁੱਤਰ ਸੀ ਅਤੇ ਉਹ ਵਿਆਹਿਆ ਹੋਇਆ ਸੀ। ਉਸ ਦੀ ਦੋ ਧੀਆਂ ਵੀ ਹਨ। ਇਸ ਹਾਦਸੇ ਤੋਂ ਬਾਅਦ ਉਸ ਦੇ ਪਰਿਵਾਰ ਵਿੱਚ ਮਾਤਮ ਛਾਇਆ ਹੋਇਆ ਹੈ।

ਉਸ ਦੇ ਪਿਤਾ ਨੇ ਦੱਸਿਆ ਕਿ ਉਹ ਸਿਡਨੀ ਵਿੱਚ ਟਰੱਕ ਲੈ ਕੇ ਗਿਆ ਸੀ, ਜਿੱਥੇ ਇਹ ਹਾਦਸਾ ਵਾਪਰਿਆ ਹੈ। ਉਹ ਇਸ ਸਮੇਂ ਮੈਲਬੌਰਨ ਵਿੱਚ ਰਹਿ ਰਿਹਾ ਸੀ।

ਇਹ ਵੀ ਪੜ੍ਹੋ –  ਸੁਸ਼ੀਲ ਕੁਮਾਰ ਰਿੰਕੂ ਨੇ ਸੰਸਦ ਮੈਂਬਰ ਚੰਨੀ ਨੂੰ ਭੇਜਿਆ ਕਾਨੂੰਨੀ ਨੋਟਿਸ