Punjab

ਜਲੰਧਰ ਵੈਸਟ ਜ਼ਿਮਨੀ ਚੋਣ ‘ਚ ਸਿਆਹੀ ਲਾਉਣ ਦੇ ਨਿਯਮ ਬਦਲੇ

Elections vote voting

ਜਲੰਧਰ: ਜਲੰਧਰ ਵੈਸਟ ਵਿੱਚ ਜ਼ਿਮਨੀ ਚੋਣ ਨੂੰ ਲੈ ਕੇ ਚੋਣ ਪ੍ਰਚਾਰ ਦਾ ਅੱਜ ਆਖ਼ਰੀ ਦਿਨ ਹੈ। ਚੋਣਾਂ ਤੋਂ ਪਹਿਲਾਂ ਇੱਥੇ ਉਂਗਲ ’ਤੇ ਸਿਆਹੀ ਲਾਉਣ ਦੇ ਨਿਯਮਾਂ ਵਿੱਚ ਬਦਲਾਅ ਕੀਤਾ ਗਿਆ ਹੈ। ਜ਼ਿਲ੍ਹਾ ਚੋਣ ਅਫ਼ਸਰ ਡਾ. ਹਿਮਾਂਸ਼ੂ ਅਗਰਵਾਲ ਨੇ ਅੱਜ ਦੱਸਿਆ ਕਿ ਜਲੰਧਰ ਪੱਛਮੀ ਹਲਕੇ ਦੀ ਉਪ ਚੋਣ ਲਈ ਵੋਟਰਾਂ ਵੱਲੋਂ ਆਪਣੀ ਵੋਟ ਪਾਉਣ ਵੇਲੇ ਖੱਬੇ ਹੱਥ ਦੀ ਪਹਿਲੀ ਉਂਗਲ ਦੀ ਬਜਾਏ ਵਿਚਕਾਰਲੀ ਉਂਗਲ ‘ਤੇ ਸਿਆਹੀ ਲਗਾਈ ਜਾਵੇਗੀ।

ਉਨ੍ਹਾਂ ਦੱਸਿਆ ਕਿ ਇਹ ਬਦਲਾਅ ਹਾਲ ਹੀ ਵਿੱਚ ਹੋਈਆਂ ਲੋਕ ਸਭਾ ਚੋਣਾਂ ਕਰਕੇ ਕੀਤਾ ਗਿਆ ਹੈ ਤਾਂ ਕਿ ਵੋਟਰਾਂ ਵਿੱਚ ਦੁਚਿੱਤੀ ਪੈਦਾ ਹੋਣ ਦੇ ਖ਼ਦਸ਼ੇ ਦੀ ਸੰਭਾਵਨਾ ਪੈਦਾ ਨਾ ਹੋ ਸਕੇ। ਦਰਅਸਲ ਲੋਕ ਸਭਾ ਚੋਣਾਂ ਕਰਕੇ ਹੱਥ ਦੀ ਪਹਿਲੀ ਉਂਗਲ ’ਤੇ ਪਹਿਲਾਂ ਹੀ ਸਿਆਹੀ ਦਾ ਨਿਸ਼ਾਨ ਲਗਾਇਆ ਗਿਆ ਸੀ, ਇਸ ਕਰਕੇ ਹੁਣ ਵਿਚਕਾਰਲੀ ਉਂਗਲ ਉੱਤੇ ਸਿਆਹੀ ਲਾਈ ਜਾਵੇਗੀ।

ਡਾ. ਅਗਰਵਾਲ ਮੁਤਾਬਕ ਇਸ ਉਲਝਣ ਨੂੰ ਦੂਰ ਕਰਨ ਲਈ ਭਾਰਤੀ ਚੋਣ ਕਮਿਸ਼ਨ ਨੇ ਨਵੇਂ ਨਿਰਦੇਸ਼ ਜਾਰੀ ਕੀਤੇ ਹਨ। ਚੋਣ ਕਮਿਸ਼ਨ ਨੇ ਸਪੱਸ਼ਟ ਕੀਤਾ ਹੈ ਕਿ ਉਪ ਚੋਣ ਦੌਰਾਨ ਵੋਟ ਪਾਉਣ ਵੇਲੇ ਖੱਬੇ ਹੱਥ ਦੀ ਵਿਚਕਾਰਲੀ ਉਂਗਲ ’ਤੇ ਸਿਆਹੀ ਲਗਾਈ ਜਾਵੇਗੀ।

ਇਹ ਵੀ ਪੜ੍ਹੋ – ਨੀਟ ਪ੍ਰੀਖਿਆ ਨੂੰ ਲੈ ਕੇ ਸੁਪਰੀਮ ਕੋਰਟ ‘ਚ ਸੁਣਵਾਈ ਜਾਰੀ