Punjab

ਮੁੱਖ ਮੰਤਰੀ ਦੀ ਬੇਨਾਮੀ ਜਾਇਦਾਦ ਦੀ ਹੋਵੇਗੀ ਜਾਂਚ? ਗਵਰਨਰ ਨੇ ਚੁੱਕਿਆ ਇਹ ਕਦਮ, ਸੁਖਪਾਲ ਖਹਿਰਾ ਨੇ ਕੀਤਾ ਵੱਡਾ ਦਾਅਵਾ

ਬਿਉਰੋ ਰਿਪੋਰਟ – ਮੁੱਖ ਮੰਤਰੀ ਭਗਵੰਤ ਮਾਨ ਦੀਆਂ ਮੁਸ਼ਕਿਲਾਂ ਵੱਧ ਸਕਦੀਆਂ ਹਨ। ਕਾਂਗਰਸ ਦੇ ਸੀਨੀਅਰ ਵਿਧਾਇਕ ਸੁਖਪਾਲ ਸਿੰਘ ਖਹਿਰਾ ਵੱਲੋਂ ਸੀਐੱਮ ਦੇ ਨਜ਼ਦੀਕੀ ਪਰਿਵਾਰਿਕ ਮੈਂਬਰਾਂ ਦੀ ਬੇਨਾਮੀ ਜ਼ਮੀਨ ਦੇ ਲੈਣ-ਦੇਣ ਦੀ ਸ਼ਿਕਾਇਤ ਕੀਤੀ ਸੀ, ਹੁਣ ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਨੂੰ ਭੇਜ ਦਿੱਤੀ ਗਈ ਹੈ।

ਖਹਿਰਾ ਨੇ ਆਪਣੇ ਸੋਸ਼ਲ ਮੀਡੀਆ ਐਕਾਉਂਟ ‘ਤੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਨ੍ਹਾਂ ਵੱਲੋਂ ਦਿੱਤੀ ਗਈ ਸ਼ਿਕਾਇਤ ਨੂੰ ਪੰਜਾਬ ਦੇ ਗਵਰਨਰ ਬਨਵਾਰੀ ਲਾਲ ਪੁਰੋਹਿਤ ਨੇ ਗ੍ਰਹਿ ਮੰਤਰਾਲੇ ਨੂੰ ਭੇਜ ਦਿੱਤਾ ਹੈ। ਖਹਿਰਾ ਨੇ ਦੱਸਿਆ ਕਿ ਇਸ ਸਬੰਧੀ ਉਨ੍ਹਾਂ ਨੇ ਮਿਤੀ 18.6.2024 ਨੂੰ ਸ਼ਿਕਾਇਤ ਕੀਤੀ ਸੀ। ਖਹਿਰਾਂ ਨੇ ਇਲਜ਼ਾਮ ਲਗਾਇਆ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਦੇ ਪੂਰੀ ਤਰ੍ਹਾਂ ਨਾਲ ਚੁੱਪੀ ਧਾਰੀ ਹੋਈ ਹੈ ।

ਭੁੱਲਥ ਤੋਂ ਕਾਂਗਰਸ ਦੇ ਸੀਨੀਅਰ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਇਲਜ਼ਾਮ ਲਗਾਇਆ ਕਿ ਲਾਲ ਚੰਦ ਕਟਾਰੂਚੱਕ ਵਰਗੇ ਉਨ੍ਹਾਂ ਦੇ ਹੋਰ ਮੰਤਰੀਆਂ ‘ਤੇ ਵੀ ਮੁੱਖ ਮੰਤਰੀ ਭਗਵੰਤ ਮਾਨ ਨੈਤਿਕਤਾ ਦੇ ਉੱਚੇ ਮਾਪਦੰਡਾ ਨੂੰ ਬਰਕਰਾਰ ਰੱਖਣ ਵਿੱਚ ਅਸਫਲ ਰਿਹਾ ਹੈ।  ਖਹਿਰਾ ਨੇ ਕਿਹਾ ਕਿ ਇਸ ਦੇ ਉੱਲਟ ਪੰਜਾਬ ਦੇ ਸਾਬਕਾ ਕਾਂਗਰਸੀ ਮੁੱਖ ਮੰਤਰੀ ਪ੍ਰਤਾਪ ਸਿੰਘ ਕੈਰੋਂ ਨੇ ਆਪਣੇ ਦੌਰੇ ਦੌਰਾਨ ਸਰਕਾਰੀ ਡਾਕਟਰ ਦੀ ਦੁਰਵਰਤੋਂ ਦੇ ਆਧਾਰ ‘ਤੇ ਅਸਤੀਫਾ ਦੇ ਦਿੱਤਾ ਸੀ। ਖਹਿਰਾ ਨੇ ਕਿਹਾ ਹੈ ਕਿ ਉਹ ਉਮੀਦ ਕਰਦੇ ਹਨ ਹੈ ਕਿ ਵਿਰੋਧੀ ਧਿਰ ਦੇ ਆਗੂ ਅਤੇ ਪੰਜਾਬ ਦੀ ਮੁੱਖ ਧਾਰਾ ਮੀਡੀਆ ਮੁੱਖ ਮੰਤਰੀ ਦੇ ਪਰਿਵਾਰ ‘ਤੇ ਇਨ੍ਹਾਂ ਗੰਭੀਰ ਇਲਜ਼ਾਮਾਂ ਦਾ ਨੋਟਿਸ ਲੈਣਗੇ ਅਤੇ ਇਸ ਨੂੰ ਜਨਤਕ ਡੋਮੇਨ ਵਿੱਚ ਚੁੱਕਣਗੇ

Image

Image

 

ImageImageਇਹ ਵੀ ਪੜ੍ਹੋ –  ਚੋਣ ਪ੍ਰਚਾਰ ਦੇ ਆਖਰੀ ਦਿਨ ਮੁੱਖ ਮੰਤਰੀ ਨੇ ਮੋਹਿੰਦਰ ਭਗਤ ਦੇ ਹੱਕ ‘ਚ ਕੀਤਾ ਚੋਣ ਪ੍ਰਚਾਰ