ਸੁਪਰੀਮ ਕੋਰਟ ਵੱਲੋਂ ਹਾਥਰਸ ਭਗਦੜ ਕਾਂਡ ਦੀ ਜਾਂਚ ਕਰਵਾਈ ਜਾਵੇਗੀ। ਸੁਪਰੀਮ ਕੋਰਟ ਦੇ ਸੇਵਾਮੁਕਤ ਜੱਜ ਦੀ ਨਿਗਰਾਨੀ ਹੇਠ ਪੰਜ ਮੈਂਬਰੀ ਕਮੇਟੀ ਇਸ ਪਟੀਸ਼ਨ ‘ਤੇ ਸੁਣਵਾਈ ਕਰੇਗੀ। ਇਸ ਘਟਨਾ ਵਿੱਚ 121 ਲੋਕਾਂ ਦੀ ਮੌਤ ਹੋ ਗਈ ਸੀ।
ਐਡਵੋਕੇਟ ਵਿਸ਼ਾਲ ਤਿਵਾਰੀ ਨੇ ਭਾਰਤ ਦੇ ਚੀਫ਼ ਜਸਟਿਸ ਡੀਵਾਈ ਚੰਦਰਚੂੜ ਦੀ ਅਗਵਾਈ ਵਾਲੀ ਤਿੰਨ ਜੱਜਾਂ ਦੀ ਬੈਂਚ ਅੱਗੇ ਆਪਣੀ ਪਟੀਸ਼ਨ ਦਾ ਜ਼ਿਕਰ ਕੀਤਾ। ਬੈਂਚ ਵਿੱਚ ਜਸਟਿਸ ਜੇਬੀ ਪਾਰਦੀਵਾਲਾ ਅਤੇ ਜਸਟਿਸ ਮਨੋਜ ਮਿਸ਼ਰਾ ਸ਼ਾਮਲ ਸਨ। ਤਿਵਾਰੀ ਨੇ ਕਿਹਾ ਕਿ 100 ਤੋਂ ਵੱਧ ਲੋਕ ਆਪਣੀ ਜਾਨ ਗੁਆ ਚੁੱਕੇ ਹਨ ਅਤੇ ਅਦਾਲਤ ਨੂੰ ਉਸ ਦੀ ਪਟੀਸ਼ਨ ਨੂੰ ਤੁਰੰਤ ਸੂਚੀਬੱਧ ਕਰਨ ਦੀ ਅਪੀਲ ਕੀਤੀ। ਸੀਜੇਆਈ ਨੇ ਕਿਹਾ ਕਿ ਉਨ੍ਹਾਂ ਨੇ ਪਟੀਸ਼ਨ ਨੂੰ ਸੂਚੀਬੱਧ ਕਰਨ ਦੇ ਆਦੇਸ਼ ਦਿੱਤੇ ਹਨ ਅਤੇ ਇਸ ਨੂੰ ਸੂਚੀਬੱਧ ਕੀਤਾ ਜਾਵੇਗਾ।
ਦੱਸ ਦੇਈਏ ਕਿ ਹਾਥਰਸ ਜ਼ਿਲ੍ਹੇ ਦੀ ਸਿਕੰਦਰ ਰਾਓ ਤਹਿਸੀਲ ਦੇ ਰਤੀਭਾਨਪੁਰ ਪਿੰਡ ਵਿੱਚ ਇੱਕ ਤੰਬੂ ਵਿੱਚ ਇੱਕ ਧਾਰਮਿਕ ਪ੍ਰਚਾਰਕ ਅਤੇ ਉਸਦੀ ਪਤਨੀ ਦੇ ਸੰਬੋਧਨ ਦੌਰਾਨ ਭਗਦੜ ਮੱਚ ਗਈ ਸੀ। ਇਸ ਵਿੱਚ 100 ਤੋਂ ਵਧੇਰੇ ਲੋਕ ਮਾਰੇ ਹੋ ਗਏ ਸਨ ਅਤੇ ਕਈ ਜ਼ਖ਼ਮੀ ਹੋਏ ਸਨ।
ਇਹ ਵੀ ਪੜ੍ਹੋ – ਕਿਸਾਨਾਂ ਦੇ ਪ੍ਰਦਰਸ਼ਨ ਦੇ ਐਲਾਨ ਤੋਂ ਬਾਅਦ ਸ਼ੁਭਕਰਨ ਦੇ ਪਰਿਵਾਰ ਨੂੰ ਮਿਲਿਆ ਮੁਆਵਜ਼ਾ! ਭੈਣ ਨੂੰ ਨੌਕਰੀ ਪਰਿਵਾਰ ਨੂੰ 1 ਕਰੋੜ