India International

ਪ੍ਰਧਾਨ ਮੰਤਰੀ ਦਾ ਰੂਸ ‘ਚ ਹੋਇਆ ਸਨਮਾਨ, ਪੁਤਿਨ ਨੇ ਦਿੱਤਾ ਇਹ ਐਵਾਰਡ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਰੂਸ ਦੌਰੇ ‘ਤੇ ਗਏ ਹਨ, ਰੂਸ ਦੀ ਰਾਜਧਾਨੀ ਮਾਸਕੋ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਰੂਸ ਦੇ ਸਰਵਉੱਚ ਸਨਮਾਨ ‘ਆਰਡਰ ਆਫ ਸੇਂਟ ਐਂਡਰਿਊ ਦ ਅਪੋਸਲ’ ਨਾਲ ਸਨਮਾਨਿਤ ਕੀਤਾ ਗਿਆ ਹੈ। ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਖੁਦ ਇਹ ਉਨ੍ਹਾਂ ਨੂੰ ਸਨਮਾਨਿਤ ਕੀਤਾ ਹੈ। ਇਹ ਸਨਮਾਨ ਬਿਹਤਰੀਨ ਪ੍ਰਦਰਸ਼ਨ ਕਰਨ ਵਾਲੇ ਨਾਗਰਿਕਾਂ ਜਾਂ ਫੌਜ ਨਾਲ ਜੁੜੇ ਲੋਕਾਂ ਨੂੰ ਦਿੱਤਾ ਜਾਂਦਾ ਹੈ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਸ ਤੋਂ ਪਹਿਲਾਂ ਆਪਣੇ ਦੌਰੇ ਦੇ ਦੂਜੇ ਦਿਨ ਰਾਸ਼ਟਰਪਤੀ ਪੁਤਿਨ ਨਾਲ ਸਿਖਰ ਵਾਰਤਾ ਵਿੱਚ ਹਿੱਸਾ ਲਿਆ ਸੀ। ਇਸ ਮੌਕੇ ਪ੍ਰਧਾਨ ਮੰਤਰੀ ਨੇ ਕਿਹਾ ਸੀ ਕਿ ਉਨ੍ਹਾਂ ਹਮੇਸ਼ਾ ਇਕ ਦੋਸਤ ਦੇ ਤੌਰ ‘ਤੇ ਕਿਹਾ ਹੈ ਕਿ ਜੰਗ ਦੇ ਮੈਦਾਨ ਵਿੱਚ ਸਾਂਤੀ ਦਾ ਰਸਤਾ ਨਹੀਂ ਨਿਕਲਦਾ ਹੈ। ਬੰਬਾਂ, ਬੰਦੂਕਾਂ ਅਤੇ ਗੋਲੀਆਂ ਨਾਲ ਸ਼ਾਂਤੀ ਸੰਭਵ ਨਹੀਂ ਹੈ। ਇਸ ਦੇ ਹੱਲ ਲਈ ਗੱਲਬਾਤ ਜ਼ਰੂਰੀ ਹੈ।

ਇਸ ਦਾ ਜਵਾਬ ਦਿੰਦਿਆਂ ਪੁਤਿਨ ਨੇ ਕਿਹਾ ਸੀ ਕਿ ‘ਤੁਸੀਂ ਯੂਕਰੇਨ ਸੰਕਟ ਦਾ ਜੋ ਹੱਲ ਲੱਭਣ ਦੀ ਕੋਸ਼ਿਸ਼ ਕਰ ਰਹੇ ਹੋ, ਉਸ ਲਈ ਅਸੀਂ ਤੁਹਾਡੇ ਧੰਨਵਾਦੀ ਹਾਂ। ਇਸ ਮੌਕੇ ਪ੍ਰਧਾਨ ਮੰਤਰੀ ਵੱਲੋਂ ਅੱਤਵਾਦ ਦਾ ਮੁੱਦਾ ਵੀ ਚੁੱਕਦਿਆਂ ਕਿਹਾ ਸੀ ਕਿ ਇਹ ਹਰ ਕਿਸੇ ਲਈ ਖਤਰਾ ਹੈ।

ਇਹ ਵੀ ਪੜ੍ਹੋ  –  T-20 ਵਰਲਡ ਕੱਪ ਫਾਈਨਲ ਦੇ ਹੀਰੋ ਬੁਰਮਾ ਨੂੰ ICC ਨੇ ਦਿੱਤਾ ਵੱਡਾ ਅਵਾਰਡ! ਸਮ੍ਰਿਤੀ ਮੰਧਾਨਾ ਦੇ ਸਿਰ ‘ਤੇ ਵੀ ਸਜਿਆ ਤਾਜ !