ਪ੍ਰਧਾਨ ਮੰਤਰੀ ਨਰਿੰਦਰ ਮੋਦੀ ਮੰਗਲਵਾਰ ਦੇਰ ਰਾਤ ਆਸਟ੍ਰੀਆ ਦੀ ਰਾਜਧਾਨੀ ਵਿਆਨਾ ਪਹੁੰਚੇ ਹਨ। ਉਨ੍ਹਾਂ ਦੇ ਆਸਟ੍ਰੀਆ ਪੁੱਜਣ ਤੇ ਵਿਦੇਸ਼ ਮੰਤਰੀ ਅਲੈਗਜ਼ੈਂਡਰ ਸ਼ੈਲਨਬਰਗ ਨੇ ਪ੍ਰਧਾਨ ਮੰਤਰੀ ਦਾ ਨਿੱਘਾ ਸਵਾਗਤ ਕੀਤਾ। ਇਸ ਤੋਂ ਬਾਅਦ ਪ੍ਰਧਾਨ ਮੰਤਰੀ ਨੂੰ ਹਵਾਈ ਅੱਡੇ ‘ਤੇ ਗਾਰਡ ਆਫ਼ ਆਨਰ ਦਿੱਤਾ ਗਿਆ। ਦੱਸ ਦੇਈਏ ਕਿ ਪ੍ਰਧਾਨ ਮੰਤਰੀ ਮੋਦੀ 41 ਸਾਲ ਬਾਅਦ ਆਸਟਰੀਆ ਦਾ ਦੌਰਾ ਕਰਨ ਵਾਲੇ ਪਹਿਲੇ ਪ੍ਰਧਾਨ ਮੰਤਰੀ ਹਨ। ਇਸ ਤੋਂ ਪਹਿਲਾਂ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੇ 1983 ‘ਚ ਆਸਟ੍ਰੀਆ ਦਾ ਦੌਰਾ ਕੀਤਾ ਸੀ।
ਇੱਥੇ ਦੱਸਣਾ ਜਰੂਰੀ ਹੈ ਕਿ ਪ੍ਰਧਾਨ ਮੰਤਰੀ ਦਾ ਇਹ ਦੌਰਾ ਦੋ ਦਿਨਾਂ ਦਾ ਹੈ। ਬੁੱਧਵਾਰ ਨੂੰ ਦੋਵਾਂ ਦੇਸ਼ਾਂ ਵਿਚਾਲੇ ਵਪਾਰ ਨੂੰ ਲੈ ਕੇ ਗੱਲਬਾਤ ਹੋਵੇਗੀ। ਇਸ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਆਸਟ੍ਰੀਆ ਦੇ ਰਾਸ਼ਟਰਪਤੀ ਅਲੈਗਜ਼ੈਂਡਰ ਵੈਨ ਡੇਰ ਬੇਲੇ ਨਾਲ ਵੀ ਮੁਲਾਕਾਤ ਕਰਨਗੇ। ਆਸਟ੍ਰੀਆ ਦੇ ਚਾਂਸਲਰ ਕਾਰਲ ਨੇਹਮਰ ਨਾਲ ਵੀ ਗੱਲਬਾਤ ਕਰਨਗੇ।
ਇਹ ਵੀ ਪੜ੍ਹੋ – ਪੰਜਾਬ ‘ਚ ਹੁੰਮਸ ਭਰੇ ਮੌਸਮ ਤੋਂ ਜਲਦ ਰਾਹਤ,ਇਸ ਦਿਨ ਪਵੇਗਾ ਮੀਂਹ