Punjab

LIVE – ਜਲੰਧਰ ਜ਼ਿਮਨੀ ਚੋਣ, ਵੋਟਾਂ ਜਾਰੀ

ਜਲੰਧਰ ਪੱਛਮੀ ਸੀਟ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਸੁਰਜੀਤ ਕੌਰ ਵੱਲੋਂ ਆਪਣੇ ਪਰਿਵਾਰ ਸਮੇਤ ਵੋਟ ਪਾਈ ਗਈ ਹੈ। ਇਸ ਮੌਕੋ ਉਨ੍ਹਾਂ ਕਿਹਾ ਕਿ ਸਾਨੂੰ ਲੋਕਾਂ ਨੇ ਪੂਰਾ ਸਹਿਯੋਗ ਦਿੱਤਾ ਹੈ। ਉਨ੍ਹਾਂ ਨੇ ਆਪਣੇ ਪਰਿਵਾਰ ਸਮੇਤ ਆ ਕੇ ਵੋਟ ਪਾਈ ਹੈ।

ਦੱਸ ਦੇਈਏ ਕਿ ਸੁਰਜੀਤ ਕੌਰ ਦਾ ਅਕਾਲੀ ਦਲ ਦੇ ਬਾਗੀ ਧੜੇ ਵੱਲੋਂ ਸਮਰਥਨ ਕੀਤਾ ਜਾ ਰਿਹਾ ਹੈ ਪਰ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਧੜਾ ਬਸਪਾ ਉਮੀਦਵਾਰ ਦੀ ਹਿਮਾਇਤ ਕਰ ਰਿਹਾ ਹੈ।

3 ਵਜੇ ਤੱਕ ਹੋਈ 42.60 ਫੀਸਦੀ ਵੋਟਿੰਗ

ਪੰਜਾਬ ‘ਚ ਜਲੰਧਰ ਪੱਛਮੀ ਵਿਧਾਨ ਸਭਾ ਸੀਟ ‘ਤੇ ਦੁਪਹਿਰ 3 ਵਜੇ ਤੱਕ 42.60 ਫੀਸਦੀ ਵੋਟਿੰਗ ਹੋਈ।

1 ਵਜੇ ਤੱਕ ਹੋਈ 34.04 ਫੀਸਦੀ ਵੋਟਿੰਗ

ਜਲੰਧਰ ਪੱਛਮੀ ਵਿਧਾਨ ਸਭਾ ਸੀਟ ‘ਤੇ ਦੁਪਹਿਰ 1 ਵਜੇ ਤੱਕ 34.04 ਫੀਸਦੀ ਵੋਟਿੰਗ ਹੋ ਚੁੱਕੀ ਹੈ। ਵੋਟਿੰਗ ਸਵੇਰੇ 7 ਵਜੇ ਸ਼ੁਰੂ ਹੋ ਗਈ ਹੈ। ਇਹ ਸ਼ਾਮ 6 ਵਜੇ ਤੱਕ ਜਾਰੀ ਰਹੇਗਾ

ਆਪ ਉਮੀਦਵਾਰ ਨੇ ਪਾਈ ਵੋਟ

ਜਲੰਧਰ ਪੱਛਮੀ ਸੀਟ ਤੋਂ ਆਪ ਦੇ ਉਮੀਦਵਾਰ ਮਹਿੰਦਰ ਭਗਤ ਵੱਲੋਂ ਆਪਣੀ ਵੋਟ ਪਾ ਦਿੱਤੀ ਗਈ ਹੈ। ਵੋਟ ਪਾਉਣ ਤੋਂ ਬਾਅਦ ਉਨ੍ਹਾਂ ਕਿਹਾ ਕਿ ਲੋਕ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੀਤੇ ਕੰਮਾਂ ਤੋਂ ਖੁਸ਼ ਹਨ ਅਤੇ ਉਸ ਕਰਕੇ ਆਮ ਆਦਮੀ ਪਾਰਟੀ ਨੂੰ ਜਿਤਾਉਣਗੇ। ਉਨ੍ਹਾਂ ਕਿਹਾ ਕਿ ਭਾਜਪਾ ਉਮੀਦਵਾਰ ਸ਼ੀਤਲ ਅੰਗੁਰਾਲ ਆਪਣੀ ਹਾਰ ਨੂੰ ਦੇਖ ਕੇ ਮਾਹੌਲ ਨੂੰ ਵਿਗਾੜਨ ਦੀ ਕੋਸ਼ਿਸ਼ ਕਰ ਰਿਹਾ ਹੈ।ਉਨ੍ਹਾਂ ਵੱਲੋਂ ਵੋਟ ਪਾਉਣ ਤੋਂ ਪਹਿਲਾਂ ਆਪਣੇ ਪਿਤਾ ਤੋਂ ਆਸ਼ੀਰਵਾਦ ਵੀ ਲਿਆ ਹੈ।

9 ਵਜੇ ਤੱਕ ਹੋਈ 10.3 ਫੀਸਦੀ ਵੋਟਿੰਗ

ਜਲੰਧਰ ਪੱਛਮੀ ਹਲਕੇ ਦੀ ਜ਼ਿਮਨੀ ਚੋਣ ਲਈ ਸਵੇਰੇ 9.00 ਵਜੇ ਤੱਕ ਸਿਰਫ 10.3 ਫੀਸਦੀ ਵੋਟਾਂ ਪਈਆਂ ਹਨ। ਸਵੇਰੇ-ਸਵੇਰੇ ਲੋਕਾਂ ਵਿਚ ਵੋਟਾਂ ਪਾਉਣ ਦਾ ਉਤਸ਼ਾਹ ਬਹੁਤ ਘੱਟ ਹੈ। ਇਸ ਦੌਰਾਨ ਭਾਜਪਾ ਉਮੀਦਵਾਰ ਨੇ ਪੋਲਿੰਗ ਬੂਥ ਦੇ ਬਾਹਰ ਹੰਗਾਮਾ ਕਰ ਦਿੱਤਾ। ਸਾਬਕਾ ਵਿਧਾਇਕ ਸ਼ੀਤਲ ਅੰਗੁਰਾਲ ਨੇ ਦੋਸ਼ ਲਾਇਆ ਕਿ ਆਮ ਆਦਮੀ ਪਾਰਟੀ ਨੇ ਬਾਹਰਲੇ ਜ਼ਿਲ੍ਹਿਆਂ ਤੋਂ ਆਏ ਵਰਕਰਾਂ ਨੂੰ ਪੋਲਿੰਗ ਸਟੇਸ਼ਨਾਂ ’ਤੇ ਤਾਇਨਾਤ ਕਰ ਦਿੱਤਾ ਹੈ। ਸ਼ਹਿਰ ਵਿੱਚ ਆਮ ਆਦਮੀ ਪਾਰਟੀ ਦੇ ਵਰਕਰਾਂ ਦੀ ਭੱਜ-ਦੌੜ ਹੋ ਗਈ ਹੈ।

ਭਾਜਪਾ ਦੇ ਸਾਬਕਾ ਮੰਤਰੀ ਚੂਨੀ ਲਾਲ ਭਗਤ ਨੇ ਕਿਹਾ ਕਿ ਉਹ ਸਿਆਸਤ ਤੋਂ ਸੰਨਿਆਸ ਲੈ ਚੁੱਕੇ ਹਨ। ਹੁਣ ਉਹ ਕਿਸੇ ਪਾਰਟੀ ਵਿੱਚ ਨਹੀਂ ਹੈ। ਉਨ੍ਹਾਂ ਦੇ ਪੁੱਤਰ ਮਹਿੰਦਰ ਭਗਤ ਨੂੰ ਆਮ ਆਦਮੀ ਪਾਰਟੀ ਵੱਲੋਂ ਇੱਥੋਂ ਉਮੀਦਵਾਰ ਬਣਾਇਆ ਗਿਆ ਹੈ।

11 ਵਜੇ ਤੱਕ 23.4 ਪ੍ਰਤੀਸ਼ਤ ਹੋਈ ਵੋਟਿੰਗ

ਪੰਜਾਬ ‘ਚ ਜਲੰਧਰ ਪੱਛਮੀ ਵਿਧਾਨ ਸਭਾ ਸੀਟ ‘ਤੇ ਸਵੇਰੇ 11 ਵਜੇ ਤੱਕ 23.04 ਫੀਸਦੀ ਵੋਟਿੰਗ ਹੋਈ। ਇਸ ਤੋਂ ਪਹਿਲਾਂ 9 ਵਜੇ ਤੱਕ 10.30 ਫੀਸਦੀ ਵੋਟਿੰਗ ਹੋਈ ਸੀ। ਵੋਟਿੰਗ ਸਵੇਰੇ 7 ਵਜੇ ਸ਼ੁਰੂ ਹੋ ਗਈ ਹੈ। ਇਹ ਸ਼ਾਮ 6 ਵਜੇ ਤੱਕ ਜਾਰੀ ਰਹੇਗਾ।

ਆਪ ਦੀ ਧੱਕੇਸ਼ਾਹੀ ਦਾ ਲੋਕ ਦੇਣਗੇ ਜਵਾਬ

ਕਾਂਗਰਸੀ ਉਮੀਦਵਾਰ ਸੁਰਿੰਦਰ ਕੌਰ ਨੇ ਕਿਹਾ ਕਿ ਵੋਟਰਾਂ ਨੇ ਆਪਣਾ ਮਨ ਬਣਾ ਲਿਆ ਹੈ। ਅਜਿਹੇ ‘ਚ ਇਸ ਵਾਰ ਵੋਟਰਾਂ ਨੂੰ ‘ਆਪ’ ਪਾਰਟੀ ਦੀ ਧੱਕੇਸ਼ਾਹੀ ਦਾ ਜਵਾਬ ਵੋਟਾਂ ਰਾਹੀਂ ਦੇਣਾ ਪਵੇਗਾ। ਉਨ੍ਹਾਂ ਕਿਹਾ ਕਿ ਜਨਤਾ ਜਾਣਦੀ ਹੈ ਕਿ ਕਿਵੇਂ ਸਰਕਾਰ ਬਣਾਉਣੀ ਹੈ ਅਤੇ ਕਿਵੇਂ ਹਟਾਉਣੀ ਹੈ। ਸੁਰਿੰਦਰ ਕੌਰ ਦਾ ਕਹਿਣਾ ਹੈ ਕਿ ਉਹ ਜਾਣਦੀ ਹੈ ਕਿ ਜਨਤਾ ਆਪਣਾ ਫੈਸਲਾ ਕਾਂਗਰਸ ਦੇ ਹੱਕ ਵਿੱਚ ਦੇਵੇਗੀ। ਹਾਲਾਂਕਿ ਅੱਜ ਵੋਟਿੰਗ ਦੌਰਾਨ ਵੋਟਰ ਘੱਟ ਗਿਣਤੀ ‘ਚ ਵੋਟਾਂ ਪਾਉਂਦੇ ਨਜ਼ਰ ਆ ਰਹੇ ਹਨ।

ਇਸ ਸੀਟ ‘ਤੇ ਤਿਕੋਣਾ ਮੁਕਾਬਲਾ ਮੰਨਿਆ ਜਾ ਰਿਹਾ ਹੈ। ਜਿਸ ਵਿੱਚ ਸਾਬਕਾ ਭਾਜਪਾ ਵਿਧਾਇਕ ਸ਼ੀਤਲ ਅੰਗੁਰਾਲ, ‘ਆਪ’ ਵੱਲੋਂ ਭਾਜਪਾ ਦੇ ਸਾਬਕਾ ਮੰਤਰੀ ਦੇ ਪੁੱਤਰ ਮਹਿੰਦਰ ਭਗਤ ਅਤੇ ਕਾਂਗਰਸ ਵੱਲੋਂ ਸਾਬਕਾ ਸੀਨੀਅਰ ਡਿਪਟੀ ਮੇਅਰ ਸੁਰਿੰਦਰ ਕੌਰ ਚੋਣ ਲੜ ਰਹੇ ਹਨ। ਇਸ ਸੀਟ ਦੀ ਖਾਸੀਅਤ ਇਹ ਹੈ ਕਿ ਹਰ ਵਾਰ ਇੱਥੋਂ ਨਵੀਂ ਪਾਰਟੀ ਚੋਣ ਜਿੱਤਦੀ ਰਹੀ ਹੈ। 2012 ‘ਚ ਭਾਜਪਾ, 2017 ‘ਚ ਕਾਂਗਰਸ ਅਤੇ 2022 ‘ਚ ‘ਆਪ’ ਨੇ ਸੀਟ ਜਿੱਤੀ ਸੀ।