‘ਦ ਖ਼ਾਲਸ ਬਿਊਰੋ:- ਪੰਜਾਬ ‘ਚ ਕਿਸਾਨਾਂ ਵੱਲੋਂ ਖੇਤੀ ਕਾਨੂੰਨਾਂ ਖਿਲਾਫ ਸੰਘਰਸ਼ ਲਗਾਤਾਰ ਜਾਰੀ ਹੈ ਅਤੇ ਕਿਸਾਨ ਆਪਣੀਆਂ ਮੰਗਾਂ ‘ਤੇ ਅੜੇ ਹੋਏ ਹਨ, ਪਰ ਦੂਜੇ ਪਾਸੇ ਇੱਕ ਵਾਰ ਮੁੜ ਤੋਂ ਕੇਂਦਰ ਸਰਕਾਰ ਨੇ ਇਸ ਮੁੱਦੇ ਨੂੰ ਲੈ ਕੇ ਪੰਜਾਬ ਦੀਆਂ 29 ਜਥੇਬੰਦੀਆਂ ਨੂੰ ਗੱਲਬਾਤ ਲਈ ਸੱਦਾ ਭੇਜਿਆ ਹੈ। ਸਰਕਾਰ ਨੇ ਕਿਸਾਨਾਂ ਨੂੰ 14 ਅਕਤੂਬਰ ਨੂੰ ਸਵੇਰੇ 11:30 ਵਜੇ ਮੀਟਿੰਗ ਲਈ ਬੁਲਾਇਆ ਹੈ। ਕੇਂਦਰੀ ਖੇਤੀਬਾੜੀ ਵਿਭਾਗ ਵੱਲੋਂ ਕਿਸਾਨਾਂ ਨੂੰ ਇਹ ਸੱਦਾ ਭੇਜਿਆ ਗਿਆ ਹੈ। ਇਸ ਤੋਂ ਪਹਿਲਾਂ ਕੇਂਦਰ ਨੇ ਕਿਸਾਨਾਂ ਨੂੰ 8 ਅਕਤੂਬਰ ਨੂੰ ਗੱਲਬਾਤ ਦਾ ਸੱਦਾ ਦਿੱਤਾ ਸੀ ਪਰ ਕਿਸਾਨਾਂ ਨੇ ਮੁਲਾਕਾਤ ਕਰਨ ਤੋਂ ਇਨਕਾਰ ਕਰ ਦਿੱਤਾ ਸੀ।
ਇਹ ਚਿੱਠੀ ਕਿਸਾਨਾਂ ਨੂੰ ਈਮੇਲ ਤੇ ਵਟਸਐਪ ਰਾਹੀਂ ਭੇਜੀ ਗਈ ਹੈ। ਪੂਰੇ ਦੇਸ਼ ਦੀਆਂ 29 ਕਿਸਾਨ ਯੂਨੀਅਨਾਂ ਨੂੰ ਵੀ ਇਸ ਮੁਲਾਕਾਤ ਲਈ ਸੱਦਾ ਭੇਜਿਆ ਗਿਆ ਹੈ। ਇਹ ਮੀਟਿੰਗ ਦਿੱਲੀ ਦੇ ਖੇਤੀਬਾੜੀ ਵਿਭਾਗ ਵਿੱਚ ਕੀਤੀ ਜਾਵੇਗੀ। 13 ਅਕਤੂਬਰ ਨੂੰ ਕਿਸਾਨ ਮੀਟਿੰਗ ਕਰਕੇ ਇਸ ਬੈਠਕ ਵਿੱਚ ਸ਼ਾਮਿਲ ਹੋਣ ਜਾਂ ਨਾ ਹੋਣ ਦਾ ਫੈਸਲਾ ਲੈਣਗੇ।