Punjab

ਕਾਨੂੰਨ ਵਿਵਸਥਾ ਨੂੰ ਲੈ ਕੇ ਡੀਜੀਪੀ ਨੇ ਸੀਨੀਅਰ ਅਧਿਕਾਰੀਆਂ ਨਾਲ ਕੀਤੀ ਮਿਟਿੰਗ

ਪੰਜਾਬ ਪੁਲਿਸ ਵੱਲੋਂ ਰਾਜ ਪੱਧਰੀ ਕਾਨੂੰਨ ਵਿਵਸਥਾ ਦੀ ਸਮੀਖਿਆ ਕਰਨ ਲਈ ਅੱਜ ਸੀਨੀਅਰ ਫੀਲਡ ਅਫਸਰਾਂ ਅਤੇ ਆਪਰੇਸ਼ਨਲ ਵਿੰਗਾਂ ਦੇ ਮੁਖੀਆਂ ਦੀ ਵੀਡੀਓ ਕਾਨਫਰੰਸ ਰਾਹੀਂ ਮੀਟਿੰਗ ਹੋਈ ਹੈ। ਡੀਜੀਪੀ ਪੰਜਾਬ ਦੀ ਪ੍ਰਧਾਨਗੀ ਹੇਠ ਹੋਈ ਇਸ ਮੀਟਿੰਗ ਵਿੱਚ ਐਸਟੀਐਫ ਮੁਖੀ, ਐਸਪੀਐਲ ਡੀਜੀਪੀ ਅੰਦਰੂਨੀ ਸੁਰੱਖਿਆ, ਐਸਪੀਐਲ ਡੀਜੀ ਐਲ ਐਂਡ ਓ, ਸੀਪੀਜ਼, ਰੇਂਜ ਆਈਜੀਪੀਜ਼/ਡੀਆਈਜੀਜ਼ ਅਤੇ ਐਸਐਸਪੀਜ਼ ਸ਼ਾਮਲ ਹੋਏ।

ਡੀਜੀਪੀ ਨੇ ਆਪਣੇ ਐਕਸ ਅਕਾਉਂਟ ‘ਤੇ ਜਾਣਕਾਰੀ ਦਿੰਦੇ ਕਿਹਾ ਕਿ ਸੰਗਠਿਤ ਅਪਰਾਧ, ਨਸ਼ੀਲੇ ਪਦਾਰਥਾਂ ਦੀ ਤਸਕਰੀ, ਅਤੇ ਅੱਤਵਾਦ ਦੇ ਖਿਲਾਫ ਸਾਡੀ ਨਿਰੰਤਰ ਲੜਾਈ ਜਾਰੀ ਰਹੇਗੀ ਅਤੇ ਪੰਜਾਬ ਪੁਲਿਸ ਮਾਨਯੋਗ ਮੁੱਖ ਮੰਤਰੀ ਦੀ ਸੋਚ ਮੁਤਾਬਕ ਪੰਜਾਬ ਦੀ ਸੁਰੱਖਿਅਤ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ।

ਇਹ ਵੀ ਪੜ੍ਹੋ –  ਸ਼ੰਭੂ ਬਾਰਡਰ ਬੰਦ ਕਰਨ ’ਤੇ ਹੁਣ ਸਪਰੀਮ ਕੋਰਟ ਹਰਿਆਣਾ ’ਤੇ ਸਖ਼ਤ! ‘ਤੁਸੀਂ ਨੈਸ਼ਨਲ ਹਾਈਵੇਅ ਕਿਵੇਂ ਬੰਦ ਕੀਤਾ?’