Punjab

ਜਲੰਧਰ ਪੁਲਿਸ ਨੂੰ ਮਿਲੀ ਵੱਡੀ ਸਫਲਤਾ, ਇਸ ਗੈਂਗ ਦੇ ਮੈਂਬਰ ਕੀਤੇ ਕਾਬੂ

ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਲੰਧਰ ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ ਹੋਇਆਂ ਲਖਬੀਰ ਲੰਡਾ ਗੈਂਗ ਦੇ 5 ਹੋਰ ਸਾਥੀਆਂ ਨੂੰ ਗ੍ਰਿਫਤਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਹੁਣ ਤੱਕ ਲੰਡਾ ਗੈਂਗ ਨਾਲ ਸਬੰਧਿਤ 13 ਲੋਕਾਂ ਦੀ ਗ੍ਰਿਫਤਾਰੀ ਹੋ ਚੁੱਕੀ ਹੈ। ਡੀਜੀਪੀ ਨੇ ਆਪਣੇ ਐਕਸ ਖਾਤੇ ‘ਤੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਗਿਰੋਹ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਕਈ ਘਿਨਾਉਣੇ ਅਪਰਾਧਾਂ ਜਿਵੇਂ ਕਿ ਕਤਲ, ਫਿਰੌਤੀ ਅਤੇ ਹੋਰ ਕਈ ਅਪਰਾਧਿਕ ਗਤੀਵਿਧੀਆਂ ਵਿੱਚ ਸ਼ਾਮਲ ਸੀ। ਇਨ੍ਹਾਂ ਨੂੰ ਗ੍ਰਿਫਤਾਰ ਕਰਨ ਦੇ ਨਾਲ-ਨਾਲ 3 ਪਿਸਤੌਲਾਂ ਵੀ ਬਰਾਮਦ ਕੀਤੇ ਗਏ ਹਨ।

ਇਹ ਵੀ ਪੜ੍ਹੋ –  ਜਲੰਧਰ ਚੋਣ ਦੇ ਨਤੀਜਿਆਂ ਨੇ ਸਾਨੂੰ ਅਕਾਲੀ ਕਹਾਉਣ ਜੋਗੇ ਨਹੀਂ ਛੱਡਿਆ – ਚੰਦੂਮਾਜਰਾ