India

ਮਨੀਸ਼ ਸਿਸੋਦੀਆ ਨੂੰ ਫਿਰ ਲੱਗਾ ਝਟਕਾ, ਰਹਿਣਗੇ ਜੇਲ੍ਹ ‘ਚ

ਦਿੱਲੀ ਦੇ ਸਾਬਕਾ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀਆਂ ਮੁਸ਼ਕਲਾਂ ਘਟਣ ਦਾ ਨਾ ਨਹੀਂ ਲੈ ਰਹੀਆਂ। ਸਿਸੋਦੀਆਂ ਦਿੱਲੀ ਆਬਕਾਰੀ ਨੀਤੀ ਨੂੰ ਲੈ ਕੇ ਜੇਲ੍ਹ ਵਿੱਚ ਬੰਦ ਹਨ। ਇਸ ਮਾਮਲੇ ਵਿੱਚ ਦਿੱਲੀ ਦੀ ਅਦਾਲਤ ਨੇ ਸੁਣਵਾਈ 22 ਜੁਲਾਈ ਤੱਕ ਟਾਲ ਦਿੱਤੀ ਹੈ। ਮਨੀਸ਼ ਸਿਸੋਦੀਆ ਨੂੰ 22 ਜੁਲਾਈ ਤੱਕ ਨਿਆਇਕ ਹਿਰਾਸਤ ਵਿੱਚ ਹੀ ਰੱਖਿਆ ਜਾਵੇਗਾ।

ਦੱਸ ਦੇਈਏ ਕਿ ਮਨੀਸ਼ ਸਿਸੋਦੀਆ ਨੂੰ ਪਿਛਲੇ ਸਾਲ 26 ਫਰਵਰੀ ਨੂੰ ਸ਼ਰਾਬ ਘੁਟਾਲੇ ਦੇ ਮਾਮਲੇ ਵਿੱਚ ਸੀਬੀਆਈ ਨੇ ਗ੍ਰਿਫ਼ਤਾਰ ਕੀਤਾ ਸੀ। ਸਿਸੋਦੀਆ ਨੇ 28 ਫਰਵਰੀ 2023 ਨੂੰ ਦਿੱਲੀ ਕੈਬਨਿਟ ਤੋਂ ਅਸਤੀਫਾ ਦੇ ਦਿੱਤਾ ਸੀ। ਬਾਅਦ ਵਿੱਚ ਸਿਸੋਦੀਆ ਨੂੰ ਈਡੀ ਦੁਆਰਾ ਮਾਰਚ 2023 ਵਿੱਚ ਸ਼ਰਾਬ ਨੀਤੀ ਨਾਲ ਸਬੰਧਤ ਇੱਕ ਮਨੀ ਲਾਂਡਰਿੰਗ ਮਾਮਲੇ ਵਿੱਚ ਗ੍ਰਿਫਤਾਰ ਵੀ ਕੀਤਾ ਗਿਆ ਸੀ।

ਇਹ ਵੀ ਪੜ੍ਹੋ –   ਜਲਾਲਾਬਾਦ ਦੇ ਸ਼ਗਨ ਰੈਸਟੋਰੈਂਟ ‘ਚ ਵਾਪਰੀ ਵੱਡੀ ਘਟਨਾ, ਮੰਗੇ ਪੈਸੇ ਤਾਂ ਦਿਖਾਇਆ ਪਿਸਟਲ