Punjab

ਲਾਰੈਂਸ ਬਿਸ਼ਨੋਈ ਤੇ ਗੋਲਡੀ ਬਰਾੜ ਗੈਂਗ ਦੇ 3 ਸਾਥੀ ਗ੍ਰਿਫਤਾਰ

ਪੰਜਾਬ ਪੁਲਿਸ ਵੱਲੋਂ ਲਗਾਤਾਰ ਮਾੜੇ ਅਨਸਰਾਂ ਖ਼ਿਲਾਫ਼ ਕਾਰਵਾਈ ਕੀਤੀ ਜਾ ਰਹੀ ਹੈ। ਡੀਜੀਪੀ ਪੰਜਾਬ ਗੌਰਵ ਯਾਦਵ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਐਂਟੀ ਗੈਂਗਸਟਰ ਟਾਸਕ ਫੋਰਸ (AGTF) ਪੰਜਾਬ ਨੇ ਰਾਜਸਥਾਨ ਪੁਲਿਸ ਅਤੇ ਬਠਿੰਡਾ ਪੁਲਿਸ ਦੇ ਨਾਲ ਇੱਕ ਸਾਂਝਾ ਆਪ੍ਰੇਸ਼ਨ ਚਲਾਇਆ ਸੀ। ਇਸ ਵਿੱਚ ਲਾਰੈਂਸ ਬਿਸ਼ਨੋਈ ਅਤੇ ਯੂਐਸਏ ਅਧਾਰਤ ਗੋਲਡੀ ਬਰਾੜ ਗੈਂਗ ਦੇ 3 ਸਾਥੀਆਂ ਨੂੰ ਗ੍ਰਿਫਤਾਰ ਕੀਤਾ ਹੈ।

ਡੀਜੀਪੀ ਨੇ ਦੱਸਿਆ ਗ੍ਰਿਫਤਾਰ ਕੀਤੇ ਗਏ ਮੁਲਜ਼ਮਾਂ ਦਾ ਅਪਰਾਧਿਕ ਰਿਕਾਰਡ ਵੀ ਸਾਹਮਣੇ ਆਇਆ ਹੈ। ਇਹ ਮੁਲਜ਼ਮ ਨੂੰ ਵਿਦੇਸ਼ੀ ਹੈਂਡਲਰਾਂ ਦੁਆਰਾ ਵਿਰੋਧੀ ਗਰੋਹ ਦੇ ਮੈਂਬਰਾਂ ਨੂੰ ਨਿਸ਼ਾਨਾ ਬਣਾਉਣ ਦਾ ਕੰਮ ਦਿੱਤਾ ਗਿਆ ਸੀ। ਇਸ ਮੌਕੇ ਪੁਲਿਸ ਨੇ ਮੁਲਜ਼ਮਾਂ ਕੋਲੋ 2 ਪਿਸਤੌਲ ਅਤੇ 6 ਜਿੰਦਾ ਕਾਰਤੂਸ ਬਰਾਮਦ ਕੀਤੀ ਗਏ ਹਨ। ਇਸ ਤੋਂ ਬਾਅਦ ਇਨ੍ਹਾਂ ਵਿਰੁੱਧ ਆਰਮਜ਼ ਐਕਟ ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਡੀਜੀਪੀ ਨੇ ਕਿਹਾ ਕਿ ਪੁੱਛਗਿੱਛ ਦੌਰਾਨ ਹੋਰ ਵੀ ਖੁਲਾਸੇ ਹੋਣ ਦੀ ਉਮੀਦ ਹੈ। ਇਸ ਦੌਰਾਨ ਡੀਜੀਪੀ ਨੇ ਰਾਜਸਥਾਨ ਪੁਲਿਸ ਦਾ ਸਹਿਯੋਗ ਕਰਨ ‘ਤੇ ਧੰਨਵਾਦ ਵੀ ਕੀਤਾ।

ਇਹ ਵੀ ਪੜ੍ਹੋ –   ਅੰਬਾਲਾ ’ਚ ਕਿਸਾਨ ਤੇ ਪ੍ਰਸ਼ਾਸਨ ਆਹਮੋ-ਸਾਹਮਣੇ! ਨਵਦੀਪ ਜਲਬੇੜਾ ਦਾ ਵਿਕਟਰੀ ਮਾਰਚ ਰੋਕਿਆ, ਦਾਣਾ ਮੰਡੀ ’ਚ ਇਕੱਠ ਵੀ ਨਹੀਂ ਕਰਨ ਦਿੱਤਾ!