ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ ਹੈ। ਇਸ ਦੌਰਾਨ ਸੁਖਵਿੰਦਰ ਸਿੰਘ ਸੁੱਖੂ ਨੇ ਕਿਹਾ ਕਿ ਵਾਰ-ਵਾਰ ਬੇਨਤੀਆਂ ਕਰਨ ਦੇ ਬਾਵਜੂਦ ਭਾਖੜਾ ਬਿਆਸ ਮੈਨੇਜਮੈਂਟ ਬੋਰਡ (ਬੀ.ਬੀ.ਐਮ.ਬੀ.) ਨੇ ਹਿਮਾਚਲ ਨੂੰ ਲੰਬੇ ਸਮੇਂ ਤੋਂ ਬਕਾਇਆ ਰਾਸ਼ੀ ਦਾ ਭੁਗਤਾਨ ਨਹੀਂ ਕੀਤਾ ਹੈ। ਹਿਮਾਚਲ ਦਾ ਬੀ.ਬੀ.ਐਮ.ਬੀ. ਦੇ ਕੋਲ 4000 ਕਰੋੜ ਰੁਪਏ ਤੋਂ ਵੱਧ ਦਾ ਬਕਾਇਆ ਹੈ। ਸੁਪਰੀਮ ਕੋਰਟ ਦੇ ਹੁਕਮਾਂ ਦੇ ਬਾਵਜੂਦ ਇਸ ਦੀ ਅਦਾਇਗੀ ਨਹੀਂ ਕੀਤੀ ਜਾ ਰਹੀ।
ਮੁੱਖ ਮੰਤਰੀ ਸੁੱਖੂ ਨੇ ਦੱਸਿਆ ਕਿ ਇਸ ਤੋਂ ਇਲਾਵਾ ਸ਼ਾਨਨ ਪਾਵਰ ਪ੍ਰੋਜੈਕਟ ਦੀ ਲੀਜ਼ ਦੀ ਮਿਆਦ ਪੂਰੀ ਹੋ ਚੁੱਕੀ ਹੈ। ਅਜੇ ਵੀ ਹਿਮਾਚਲ ਨੂੰ ਇਸ ਪ੍ਰਾਜੈਕਟ ਦੇ ਮਾਲਕੀ ਹੱਕ ਨਹੀਂ ਮਿਲ ਸਕੇ ਹਨ। ਉਨ੍ਹਾਂ ਨੇ ਐਸਜੇਵੀਐਨ ਅਤੇ ਐਨਐਚਪੀਸੀ ਦੇ ਬਿਜਲੀ ਪ੍ਰਾਜੈਕਟਾਂ ਨੂੰ ਦਿੱਤੀ ਜਾ ਰਹੀ ਮੁਫਤ ਬਿਜਲੀ ਰਾਇਲਟੀ ਦਾ ਮੁੱਦਾ ਵੀ ਪ੍ਰਧਾਨ ਮੰਤਰੀ ਕੋਲ ਉਠਾਇਆ ਅਤੇ ਰਾਜ ਦੇ ਹਿੱਤਾਂ ਦੇ ਮੱਦੇਨਜ਼ਰ ਇਸਦੀ ਜਲਦੀ ਬਹਾਲੀ ਦੀ ਬੇਨਤੀ ਕੀਤੀ।
ਦੱਸ ਦੇਈਏ ਕਿ ਸ਼ਾਨਨ ਪ੍ਰੋਜੈਕਟ ਹਿਮਾਚਲ ਪ੍ਰਦੇਸ਼ ਵਿੱਚ ਪਰ ਇਸ ਉੱਪਰ ਕੰਟਰੋਲ ਪੰਜਾਬ ਸਰਕਾਰ ਹੈ। ਇਸ 100 ਸਾਲ ਦੀ ਲੀਜ਼ ‘ਤੇ ਪੰਜਾਬ ਸਰਕਾਰ ਨੂੰ ਦਿੱਤਾ ਸੀ, ਜਿਸ ਦਾ ਸਮਾਂ ਪੂਰਾ ਹੋ ਚੁੱਕਾ ਹੈ। ਸ਼ਾਨਨ ਪ੍ਰੋਜੈਕਟ ਦਾ ਸਮਝੌਤਾ ਭਾਰਤ ਦੀ ਵੰਡ ਤੋਂ ਪਹਿਲਾਂ ਦਾ ਹੋਇਆ ਹੈ। ਪਿਛਲੇ ਲੰਬੇ ਸਮੇਂ ਤੋਂ ਹਿਮਾਚਲ ਸਰਕਾਰ ਇਸ ਨੂੰ ਆਪਣੇ ਕੰਟਰੋਲ ਹੇਠ ਲੈਣ ਦੀ ਕੋਸ਼ਿਸ਼ ਕਰ ਰਹੀ ਹੈ। ਇਸ਼ ਸਬੰਧੀ ਪੰਜਾਬ ਸਰਕਾਰ ਨੇ ਸੁਪਰੀਮ ਕੋਰਟ ਵਿੱਚ ਪਹੁੰਚ ਕੀਤੀ ਹੋਈ ਹੈ।
ਇਹ ਵੀ ਪੜ੍ਹੋ – ਨਵਦੀਪ ਜਲਬੇੜਾ ਨੇ ਜੇਲ੍ਹ ਤੋਂ ਬਾਹਰ ਆ ਕੇ ਕੀਤੇ ਸਨਸਨੀਖੇਜ਼ ਖੁਲਾਸੇ, ਰਿਮਾਂਡ ਕਮਰੇ ਬਾਰੇ ਕੀਤੇ ਹੈਰਾਨੀਜਨਕ ਖੁਲਾਸੇ