Punjab

ਸ਼ਹੀਦ ਭਗਤ ਸਿੰਘ ਨਗਰ ਪੁਲਿਸ ਨੇ ਵੱਡੀ ਘਟਨਾ ਹੋਣ ਤੋਂ ਰੋਕੀ, ਲਾਰੇਂਸ ਬਿਸ਼ਨੋਈ ਗੈਂਗ ਦੇ ਮੈਂਬਰ ਦਬੋਚੇ

ਪੰਜਾਬ ਪੁੁਲਿਸ ਵੱਲੋਂ ਲਗਾਤਾਰ ਮਾੜੇ ਅਨਸਰਾਂ ਨੂੰ ਗ੍ਰਿਫਤਾਰ ਕਰ ਕਾਰਵਾਈ ਕੀਤੀ ਜਾ ਰਹੀ ਹੈ। ਡੀਜੀਪੀ ਪੰਜਾਬ ਗੌਰਵ ਯਾਦਵ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼ਹੀਦ ਭਗਤ ਸਿੰਘ ਨਗਰ ਪੁਲਿਸ ਨੇ 2 ਵਿਅਕਤੀਆਂ ਨੂੰ 3 ਦੇਸੀ ਪਿਸਤੌਲ ਅਤੇ 15 ਜਿੰਦਾ ਕਾਰਤੂਸਾਂ ਸਮੇਤ ਕਾਬੂ ਕੀਤਾ ਹੈ। ਇਸ ਸਬੰਧੀ ਕੀਤੀ ਗਈ ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਦੋਵਾਂ ਦੇ ਸਬੰਧ ਲਾਰੇਂਸ ਬਿਸ਼ਨੋਈ ਗੈਂਗ ਦੇ ਗੈਂਗਸਟਰ ਅਨਮੋਲ ਬਿਸ਼ਨੋਈ ਦੇ ਨਾਲ ਹਨ।

ਇਸ ਤੋਂ ਬਾਅਦ ਪੁਲਿਸ ਵੱਲੋਂ ਇਨ੍ਹਾਂ ਦੇ ਹੋਰ ਸਾਥੀਆਂ ਅਤੇ ਹਥਿਆਰਾਂ ਦੀ ਜਾਣਕਾਰੀ ਲੈਣ ਲਈ ਅੱਗੇ ਦੀ ਜਾਂਚ ਕੀਤੀ ਜਾ ਰਹੀ ਹੈ। ਡੀਜੀਪੀ ਨੇ ਕਿਹਾ ਕਿ ਮਾੜੇ ਅਨਸਰਾਂ ਖਿਲਾਫ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਪੰਜਾਬ ਪੁਲਿਸ ਪੰਜਾਬ ਵਿੱਚੋਂ ਅਪਰਾਧ ਨੂੰ ਖਤਮ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

ਇਹ ਵੀ ਪੜ੍ਹੋ –   ਬਾਲੀਵੁੱਡ ਦੇ ਉਹ ਸਿਤਾਰੇ ਜੋ ਅੰਬਾਨੀਆਂ ਦੇ ਵਿਆਹ ਵਿੱਚ ਨਹੀਂ ਗਏ, ਵਜ੍ਹਾ ਜਾਣ ਹੋ ਜਾਓਗੇ ਹੈਰਾਨ