Punjab

ਪੰਜਾਬੀ ਗਾਇਕ ਜੱਸੀ ਜਸਰਾਜ ਵੱਲੋਂ ਸ਼ਹੀਦਾਂ ਬਾਰੇ ਗਲਤ ਟਿੱਪਣੀ ਕਰਨ ‘ਤੇ FIR ਦਰਜ

‘ਦ ਖ਼ਾਲਸ ਬਿਊਰੋ :- ਗਾਇਕ ਤੇ ਆਮ ਆਦਮੀ ਪਾਰਟੀ ਦੇ ਸਾਬਕਾ ਲੀਡਰ ਰਹਿ ਚੁੱਕੇ ਜੱਸੀ ਜਸਰਾਜ ‘ਤੇ ਸ਼ਹੀਦਾਂ ਦੇ ਖ਼ਿਲਾਫ਼ ਬੋਲਣ ਦੇ ਮਾਮਲੇ ‘ਚ ‘ਤੇ FIR ਦਰਜ ਕਰ ਦਿੱਤੀ ਗਈ ਹੈ। ਦੱਸਣਯੋਗ ਹੈ ਕਿ ਇਹ ਪਰਚਾ ਸ਼ਹੀਦ ਸੁਖਦੇਵ ਥਾਪਰ ਦੇ ਦੋਹਤੇ ਵਿਸ਼ਾਲ ਨਈਅਰ ਵੱਲੋਂ ਕਰਵਾਇਆ ਗਿਆ ਹੈ।

ਥਾਣਾ ਡਵੀਜ਼ਨ ਨੰਬਰ 8 ਦੇ ਐਸਐਚਓ ਜਰਨੈਲ ਸਿੰਘ ਦੀ ਜਾਣਕਾਰੀ ਮੁਤਾਬਿਕ ਜੱਸੀ ਜਸਰਾਜ ਦੇ ਖ਼ਿਲਾਫ਼ ਧਾਰਾ 294 ਦੇ ਤਹਿਤ ਪਰਚਾ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਹੀਦ ਸੁਖਦੇਵ ਦੇ ਦੋਹਤੇ ਵਿਸ਼ਾਲ ਨਈਅਰ ਦੇ ਬਿਆਨ ਅਨੁਸਾਰ ਉਹ ਬੀਤੇ ਚਾਰ ਦਿਨ ਤੋਂ ਭੁੱਖ ਹੜਤਾਲ ‘ਤੇ ਸੀ, ਕਿਉਂਕਿ ਜੱਸੀ ਜਸਰਾਜ ਵੱਲੋਂ ਬੀਤੇ ਦਿਨੀਂ ਸੋਸ਼ਲ ਮੀਡੀਆ ‘ਤੇ ਸ਼ਹੀਦਾਂ ਦੇ ਖਿਲਾਫ ਗਲਤ ਸ਼ਬਦਾਵਲੀ ਵਰਤੀ ਗਈ ਸੀ। ਜਿਸ ਕਰਕੇ ਉਨ੍ਹਾਂ ਨੇ ਪਹਿਲਾਂ ਪੁਲੀਸ ਕੋਲ ਮਾਮਲਾ ਦਰਜ ਕਰਵਾਉਣ ਲਈ ਕਿਹਾ ਪਰ ਜਦੋਂ ਕਾਰਵਾਈ ਨਾ ਹੋਈ ਤਾਂ ਉਨ੍ਹਾਂ ਨੇ ਭੁੱਖ ਹੜਤਾਲ ਕਰਨ ਦਾ ਫੈਸਲਾ ਲਿਆ।