International Punjab

ਕੈਨੇਡਾ ‘ਚ ਸੜਕ ਹਾਦਸੇ ਦੌਰਾਨ ਪੰਜਾਬੀ ਲੜਕੀ ਦੀ ਮੌਤ

ਬਟਾਲਾ :  ਦੇਸ਼ਾਂ ‘ਚ ਵਸਦੇ ਪੰਜਾਬੀ ਨੌਜਵਾਨਾਂ ਦੇ ਆਏ ਦਿਨ ਮੌਤਾਂ ਦੇ ਸਿਲਸਿਲੇ ਵੱਧਦੇ ਹੀ ਜਾ ਰਹੇ ਹਨ। ਪੰਜਾਬ (Punjab) ਦੀ ਧਰਤੀ ਤੋਂ ਹਰ ਸਾਲ ਹਜ਼ਾਰਾਂ ਨੌਜਵਾਨ ਵਿਦੇਸ਼ੀ ਧਰਤੀ ’ਤੇ ਸੁਨਿਹਰੇ ਭਵਿੱਖ ਦੀ ਆਸ ਲੈ ਕੇ ਜਾਂਦੇ ਹਨ। ਇਸ ਦੇ ਨਾਲ ਹੀ ਅਨੇਕਾਂ ਪੰਜਾਬੀ ਨੌਜਵਾਨ ( Punjabi youth)  ਜ਼ਿੰਦਗੀ ਦੇ ਸੰਘਰਸ਼ ਨਾਲ ਜੂਝਦੇ ਹੋਏ ਮੌਤ ਦੇ ਮੂੰਹ ਵਿਚ ਜਾ ਪੈਂਦੇ ਹਨ।

ਅਜਿਹਾ ਹੀ ਮਾਮਲਾ ਅੱਜ ਕੈਨੇਡਾ ਤੋਂ ਸਾਹਮਣੇ ਆਇਆ ਹੈ ਜਿੱਥੇ ਇੱਕ ਨੌਜਵਾਨ ਪੰਜਾਬੀ ਲੜਕੀ ਦੀ ਸੜਕ ਹਾਦਸੇ ਦੌਰਾਨ ਮੌਤ ਹੋ ਗਈ। ਜਾਣਕਾਰੀ ਮੁਤਾਬਕ ਬਟਾਲਾ ਦੇ ਨੇੜਲੇ ਪਿੰਡ ਸੁੱਖਾ ਚਿੜਾ ਤੋਂ ਪੜ੍ਹਾਈ ਲਈ ਕੈਨੇਡਾ ਗਈ ਇੱਕ ਲੜਕੀ ਦੀ ਸੜਕ ਹਾਦਸੇ ‘ਚ ਮੌਤ ਹੋ ਗਈ ਹੈ। ਇਸ ਹਾਦਸੇ ‘ਚ ਦੋ ਹੋਰ ਲੜਕੀਆਂ ਦੀ ਮੌਤ ਹੋ ਗਈ ਹੈ ਜਦਕਿ ਦੋ ਲੜਕੇ ਗੰਭੀਰ ਜ਼ਖ਼ਮੀ ਹੋਏ ਹਨ। ਇਸ ਹਾਦਸੇ ਦੀ ਕੈਨੇਡੀਅਨ ਪੁਲਿਸ ਨੇ ਵੀ ਪੁਸ਼ਟੀ ਕੀਤੀ ਹੈ ।

ਇਸ ਸਬੰਧੀ ਮ੍ਰਿਤਕ ਲੜਕੀ ਦੇ ਚਾਚਾ ਗ੍ਰੰਥੀ ਨਰਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਸਦੀ ਭਤੀਜੀ ਲਖਵਿੰਦਰ ਕੌਰ ਕੋਮਲ 21 ਪੁੱਤਰੀ ਬਲਵਿੰਦਰ ਸਿੰਘ ਵਾਸੀ ਪਿੰਡ ਸੁੱਖਾ ਚਿੱੜਾ ਜੋ ਕਿ ਕਰੀਬ 10 ਮਹੀਨੇ ਪਹਿਲਾਂ ਹੀ ਕਨੇਡਾ ਪੜ੍ਹਾਈ ਕਰਨ ਗਈ ਸੀ।ਉਸਨੇ ਦੱਸਿਆ ਕਿ ਛੁੱਟੀਆਂ ਹੋਣ ਕਾਰਨ ਆਪਣੇ ਚਾਰ ਹੋਰ ਦੋਸਤਾਂ ਦਾ ਨਾਲ ਕਾਰ ‘ਤੇ ਸਵਾਰ ਹੋ ਕੇ ਕਿਸੇ ਕੰਮ ਲਈ ਜਾ ਰਹੇ ਸਨ ਅਤੇ ਉਹਨਾਂ ਦੀ ਕਾਰ ਅਚਾਨਕ ਕੰਟਰੋਲ ਤੋਂ ਬਾਹਰ ਹੋ ਕੇ ਦਰੱਖਤਾਂ ਨਾਲ ਜਾ ਟਕਰਾਈ ਅਤੇ 8 ਫੁੱਟ ਡੂੰਘੇ ਟੋਏ ‘ਚ ਜਾ ਡਿੱਗੇ।

ਉਸ ਨੇ ਦੱਸਿਆ ਕਿ ਇਸ ਹਾਦਸੇ ‘ਚੋਂ ਉਸਦੀ ਭਤੀਜੀ ਲਖਵਿੰਦਰ ਕੌਰ ਕੋਮਲ ਸਮੇਤ ਤਿੰਨ ਹੋਰ ਲੜਕੀਆਂ ਦੀ ਮੋਕੇ ‘ਤੇ ਹੀ ਮੌਤ ਹੋ ਗਈ ਅਤੇ ਕਾਰ ਚਾਲਕ ਅਤੇ ਉਸ ਦੇ ਨਾਲ ਬੈਠਾ ਨੌਜਵਾਨ ਗੰਭੀਰ ਰੂਪ ‘ਚ ਜ਼ਖਮੀ ਹੋ ਗਏ ਹਨ। ਲੜਕੀ ਕੋਮਲ ਦੀ ਮੌਤ ਨਾਲ ਪਿੰਡ ਸੁੱਖਾ ਚਿੜ੍ਹਾ ‘ਚ ਸੋਗ ਦੀ ਲਹਿਰ ਦੌੜ ਗਈ ਹੈ ਅਤੇ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੋ ਗਿਆ ਹੈ।